Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਉੱਤਰ ਪ੍ਰਦੇਸ਼ ਦੇ ਕਿਸਾਨ ਵੀ ਗਾਜ਼ੀਪੁਰ ਦੇ ਬਾਰਡਰਦਾ ਬੈਰੀਕੇਡ ਤੋੜ ਕੇ ਦਿੱਲੀ ਆਣ ਪਹੁੰਚੇ

November 30, 2020 06:42 AM

ਨਵੀਂ ਦਿੱਲੀ, 29 ਨਵੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਕਾਰੀ ਕਿਸਾਨ ਭਾਰਤ ਦੀ ਰਾਜਧਾਨੀ ਦਿੱਲੀ ਦੇ ਬਾਰਡਰਾਂ ਉੱਤੇ ਡਟੇ ਹੋਏ ਹਨ। ਪਹਿਲਾਂ ਇਕ ਪਾਸੇ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ਉੱਤੇ ਪੰਜਾਬ ਤੇ ਹਰਿਆਣੇ ਦੇ ਕਿਸਾਨ ਡਟੇ ਹੋਏ ਸਨ, ਅੱਜ ਉੱਤਰ ਪ੍ਰਦੇਸ਼ ਬਾਰਡਰ ਉੱਤੇਓਧਰਲੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨ ਆਣ ਡਟੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ‘ਮਨ ਕੀ ਬਾਤ` ਪ੍ਰੋਗਰਾਮ ਵਿਚ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਣ ਦੇ ਬਾਵਜੂਦ ਕਿਸਾਨ ਪਿੱਛੇ ਹਟਣ ਨੂੰ ਤਿਆਰਨਹੀਂ। ਅੱਜ ਗਾਜ਼ੀਪੁਰ ਬਾਰਡਰ ਉੱਤੇ ਕਿਸਾਨ ਏਨੇ ਰੋਹ ਵਿੱਚ ਆ ਗਏ ਕਿ ਉਨ੍ਹਾਂ ਨੇ ਪੁਲਸ ਦੇ ਬੈਰੀਕੇਡਸ ਤੋੜ ਦਿੱਤੇ ਅਤੇ ਅੱਗੇ ਲੰਘ ਆਏ।
ਵਰਨਣ ਯੋਗ ਹੈ ਕਿ ਅੱਜ ਐਤਵਾਰ ਦੁਪਹਿਰ ਯੂ ਪੀ ਬਾਰਡਰ ਉੱਤੇ ਕਿਸਾਨਾਂ ਦੇ ਜ਼ੋਰਦਾਰ ਇਕੱਠ ਮੌਕੇ ਕਿਸਾਨਾਂ ਨੇ ਦਿੱਲੀ-ਪੁਲਸ ਦੇ ਬੈਰੀਕੇਡਸ ਤੋੜ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਇਸ ਜੋਸ਼ੀਲੇ ਪ੍ਰਦਰਸ਼ਨ ਨੂੰ ਵੇਖਣ ਮਗਰੋਂ ਪੁਲਸ ਨੇ ਕੁਝ ਸ਼ਰਤ ਨਾਲ ਕਿਸਾਨਾਂ ਨੂੰ ਦਿੱਲੀ ਵਿਚ ਐਂਟਰੀ ਕਰਨ ਦੀ ਖੁੱਲ੍ਹ ਦੇ ਦਿੱਤੀ। ਪੁਲਸ ਨੇ ਉਨ੍ਹਾਂ ਨੂੰ ਟਰੈਕਟਰਾਂ ਤੋਂ ਬਿਨਾਂ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵਿਚ ਐਂਟਰੀ ਦੀ ਇਜਾਜ਼ਤ ਦਿੱਤੀ, ਪਰ ਕਿਸਾਨ ਇਸ ਗੱਲ ਉੱਤੇਨਹੀਂਮੰਨੇ। ਉਹ ਅਗਲੀ ਰਣਨੀਤੀ ਤੈਅ ਹੋਣ ਤੱਕ ਗਾਜ਼ੀਪੁਰ ਬਾਰਡਰ ਉੱਤੇ ਡਟੇ ਹੋਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਯਮੁਨਾ ਨਦੀ `ਚੋਂ ਮਿਲੀ ਲਾਸ਼ ਰਾਸ਼ਟਰਪਤੀ ਨੇ ਚਾਰ ਉੱਘੀਆਂ ਸ਼ਖਸੀਅਤਾਂ ਨੂੰ ਰਾਜ ਸਭਾ ਲਈ ਕੀਤਾ ਨਾਮਜ਼ਦ ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ