Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਥੌਰਨਕਲਿੱਫ ਪਾਰਕ ਪਬਲਿਕ ਸਕੂਲ ਵਿੱਚ ਕਰੋਨਾਵਾਇਰਸ ਦੇ 19 ਮਾਮਲੇ ਆਏ ਪਾਜ਼ੀਟਿਵ

November 30, 2020 09:53 PM

ਟੋਰਾਂਟੋ, 30 ਨਵੰਬਰ (ਪੋਸਟ ਬਿਊਰੋ) : ਥੌਰਨਕਲਿੱਫ ਪਾਰਕ ਪਬਲਿਕ ਸਕੂਲ ਵਿਖੇ ਏਸਿੰਪਟੋਮੈਟਿਕ ਵਿਦਿਆਰਥੀਆਂ ਤੇ ਸਟਾਫ ਦੇ ਕਰਵਾਏ ਗਏ ਟੈਸਟਾਂ ਤੋਂ ਬਾਅਦ ਸਕੂਲ ਵਿੱਚ ਕੋਵਿਡ-19 ਦੇ 19 ਪਾਜ਼ੀਟਿਵ ਮਾਮਲੇ ਪਾਏ ਗਏ।
ਕੱਲ੍ਹ ਮਾਪਿਆਂ ਨੂੰ ਲਿਖੇ ਪੱਤਰ ਵਿੱਚ ਪ੍ਰਿੰਸੀਪਲ ਜੈੱਫ ਕ੍ਰੇਨ ਨੇ ਆਖਿਆ ਕਿ ਸਿੱਖਿਆ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਪਾਇਲਟ ਪ੍ਰੋਗਰਾਮ ਤਹਿਤ ਕੋਵਿਡ-19 ਦੇ ਲੱਛਣਾਂ ਤੋਂ ਬਿਨਾਂ ਵਾਲੇ ਵਿਦਿਆਰਥੀਆਂ ਤੇ ਸਟਾਫ ਦੇ ਟੈਸਟ ਕਰਨ ਦੇ ਫੈਸਲੇ ਤਹਿਤ ਵਾਲੰਟਰੀ ਆਧਾਰ ਉੱਤੇ ਸਕੂਲ ਵਿੱਚ 433 ਟੈਸਟ ਕੀਤੇ ਗਏ। ਇਹ ਟੈਸਟ ਪਿਛਲੇ ਹਫਤੇ ਵੀਰਵਾਰ ਤੇ ਸ਼ੁੱਕਰਵਾਰ ਨੂੰ ਕਰਵਾਏ ਗਏ ਸਨ ਤੇ ਸ਼ੁਰੂਆਤ ਵਿੱਚ 20 ਮਾਮਲੇ ਪਾਏ ਗਏ ਪਰ ਇੱਕ ਨੂੰ ਬਾਅਦ ਵਿੱਚ ਫਾਲਸ ਪਾਜ਼ੀਟਿਵ ਕਰਾਰ ਦੇ ਦਿੱਤਾ ਗਿਆ। ਦੋ ਦਿਨ ਕੀਤੇ ਗਏ ਇਨ੍ਹਾਂ ਟੈਸਟਾਂ ਵਿੱਚ 18 ਵਿਦਿਆਰਥੀ ਤੇ ਸਟਾਫ ਦਾ ਇੱਕ ਮੈਂਬਰ ਪਾਜ਼ੀਟਿਵ ਆਇਆ।
ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਨੇ ਦੱਸਿਆ ਕਿ 14 ਕਲਾਸਾਂ ਨੂੰ ਸੈਲਫ ਆਈਸੋਲੇਟ ਕਰਨ ਲਈ ਆਖਿਆ ਗਿਆ ਹੈ। ਕ੍ਰੇਨ ਨੇ ਆਖਿਆ ਕਿ ਸੋਮਵਾਰ ਸਵੇਰੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਬਿਲਡਿੰਗ ਦੀ ਡੀਪ ਕਲੀਨਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਸਕ ਤੇ ਫਿਜ਼ੀਕਲ ਡਿਸਟੈਂਸਿੰਗ ਤੇ ਹੋਰ ਸੇਫਟੀ ਪ੍ਰੋਟੋਕਾਲਜ਼ ਦਾ ਵੀ ਖਿਆਲ ਰੱਖਿਆ ਜਾਵੇਗਾ। ਟੋਰਾਂਟੋ ਪਬਲਿਕ ਹੈਲਥ ਵੱਲੋਂ ਘਰ ਵਿੱਚ ਕਿਸੇ ਇੱਕ ਬੱਚੇ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਦੂਜੇ ਭੈਣ ਭਰਾਵਾਂ ਨੂੰ ਵੀ ਘਰ ਵਿੱਚ ਹੀ ਰੱਖੇ ਜਾਣ ਦੀ ਅਪੀਲ ਕੀਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ