Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕਿਸਾਨਾਂ ਨਾਲ ਧੱਕੇਸ਼ਾਹੀ ਬੰਦ ਕਰਕੇ ਮਾਮਲੇ ਨੂੰ ਸੁਲਝਾਉਣ ਦੀ ਪਹਿਲ ਕਰੇ ਕੇਂਦਰ ਸਰਕਾਰ : ਓ ਐਸ ਜੀ ਸੀ

November 30, 2020 09:54 PM

ਓਨਟਾਰੀਓ, 30 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਸਿੱਖ ਗੁਰਦੁਆਰਾ ਕਾਉਂਸਲ ਦਾ ਕਹਿਣਾ ਹੈ ਕਿ ਭਾਰਤ ਦੇ ਕਿਸਾਨਾਂ ਖਾਸ ਤੌਰ ਉੱਤੇ ਪੰਜਾਬ ਦੇ ਕਿਸਾਨਾਂ ਨਾਲ ਜਾਰੀ ਵਿਵਾਦ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਤਿਆਰ ਨਹੀਂ ਲੱਗਦੀ। ਓਨਟਾਰੀਓ ਸਿੱਖ ਗੁਰਦੁਆਰਾ ਕਾਉਂਸਲ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਲਈ ਭਾਰਤ ਸਰਕਾਰ ਨੂੰ ਇੱਕ ਪੱਤਰ ਲਿਖਿਆ ਗਿਆ ਸੀ ਪਰ ਉਸ ਦਾ ਹੁਣ ਤੱਕ ਕੋਈ ਵੀ ਜਵਾਬ ਨਹੀਂ ਆਇਆ ਹੈ।
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਸਹੀ ਕਦਮ ਨਹੀਂ ਚੁੱਕਿਆ ਗਿਆ ਤੇ ਹੁਣ ਮਾਮਲਾ ਬਦ ਤੋਂ ਬਦਤਰ ਹੋ ਗਿਆ ਹੈ। ਇੱਕ ਪਾਸੇ ਜਿੱਥੇ ਭਾਰਤ ਦਾ ਸੰਵਿਧਾਨ ਆਪਣੇ ਅਧਿਕਾਰਾਂ ਲਈ ਲੜਨ ਵਾਸਤੇ ਸ਼ਾਂਤਮਈ ਮੁਜ਼ਾਹਰਾ ਕਰਨ ਦਾ ਅਧਿਕਾਰ ਦਿੰਦਾ ਹੈ ਉੱਥੇ ਹੀ ਸ਼ਾਂਤਮਈ ਢੰਗ ਨਾਲ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਤੇ ਨਵੀਂ ਦਿੱਲੀ ਦੀਆਂ ਸਰਕਾਰਾਂ ਵੱਲੋਂ ਬੇਰਹਿਮੀ ਨਾਲ ਰੋਕਣ ਦੀ ਕੋਸਿ਼ਸ਼ ਕੀਤੀ ਗਈ। ਜਿਸ ਤਰ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਮੀਡੀਆ ਉੱਤੇ ਵੇਖਣ ਨੂੰ ਮਿਲੀਆਂ ਉਸ ਤੋਂ ਸਰਕਾਰ ਦੀ ਹੋਰ ਹੀ ਮੰਸ਼ਾ ਸਾਹਮਣੇ ਆਈ ਹੈ।
ਕਿਸਾਨਾਂ ਵੱਲੋਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਕੀਤੇ ਜਾ ਰਹੇ ਇਸ ਅੰਦੋਲਨ ਦੀ ਅਸੀਂ ਪੂਰੀ ਤਰ੍ਹਾ ਹਮਾਇਤ ਕਰਦੇ ਹਾਂ। ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਸਰਕਾਰ ਦੇ ਕੰਨਾਂ ਵਿੱਚ ਉਨ੍ਹਾਂ ਦੇ ਹੱਕੀ ਮੁੱਦਿਆਂ ਵੱਲ ਧਿਆਨ ਦੇਣ ਦੀ ਜਿਹੜੀ ਆਵਾਜ਼ ਪਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਉਹ ਬਿਲਕੁਲ ਸਹੀ ਹੈ। ਕਿਸਾਨਾਂ ਦੀ ਹੋ ਰਹੀ ਦੁਰਗਤੀ ਦਾ ਸਾਨੂੰ ਬਹੁਤ ਅਫਸੋਸ ਹੈ ਤੇ ਅਸੀਂ ਇਸ ਔਖੀ ਘੜੀ ਵਿੱਚ ਆਪਣੇ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹਾਂ। ਅਸੀਂ ਇੱਕ ਵਾਰੀ ਮੁੜ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਸਾਡੇ ਕਿਸਾਨ ਭਰਾਵਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਤੇ ਸਾਰੀਆਂ ਸਬੰਧਤ ਧਿਰਾਂ ਨਾਲ ਬੈਠ ਕੇ ਇਸ ਮਸਲੇ ਨੂੰ ਹੱਲ ਕਰਨ ਦੀ ਕੋਸਿ਼ਸ਼ ਕਰਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ