Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਮਾਦ ਵਿੱਚੋਂ 3 ਕਿਲੋ ਹੈਰੋਇਨ ਬਰਾਮਦ

November 30, 2020 11:40 PM

ਅੰਮ੍ਰਿਤਸਰ, 30 ਨਵੰਬਰ (ਪੋਸਟ ਬਿਊਰੋ)- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਸੂਚਨਾ ਉੱਤੇ ਛਾਪੇਮਾਰੀ ਕਰਦਿਆਂ ਕਰਾਸ ਬਾਰਡਰ ਨਸ਼ਾ ਸਮੱਗਲਿੰਗ ਮਡਿਊਲ ਦਾ ਪਰਦਾਫ਼ਾਸ਼ ਕਰਕੇ ਇੱਕ ਹੈਰੋਇਨ ਸਮੱਗਲਰ ਨੂੰ ਗ਼੍ਰਿਫ਼ਤਾਰ ਕੀਤਾ ਹੈ, ਜਿਸ ਦੀ ਨਿਸ਼ਾਨਦੇਹੀ `ਤੇ ਗੰਨੇ ਦੇ ਖੇਤ `ਚ ਲੁਕੋ ਕੇ ਰੱਖੀ 3 ਕਿਲੋ ਹੈਰੋਇਨ ਪੁਲਸ ਨੇ ਬਰਾਮਦ ਕੀਤੀ ਹੈ।
ਇਸ ਬਾਰੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਸ ਦੇ ਮੁਖੀ ਧਰੁਵ ਦਹੀਆ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੋੜੇ ਦੇ ਸਮੱਗਲਰ ਹਿੰਮਤ ਸਿੰਘ ਪੁੱਤਰ ਦਲਬੀਰ ਸਿੰਘ ਨੇ ਸਾਥੀਆਂ ਨਾਲ ਮਿਲਕੇ ਇੱਕ ਗੈਂਗ ਬਣਾਇਆ ਹੋਇਆ ਹੈ, ਜੋ ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਕਰਦੇ ਹਨ। ਪੁਲਸ ਨੇ ਛਾਪੇਮਾਰੀ ਕਰ ਕੇ ਸਮੱਗਲਰ ਹਿੰਮਤ ਸਿੰਘ ਨੂੰ ਗ਼੍ਰਿਫ਼ਤਾਰ ਕੀਤਾ ਤੇ ਉਸ ਦੀ ਨਿਸ਼ਾਨਦੇਹੀ `ਤੇ ਪਿੰਡ ਪੰਚਗਰਾਈਆਂ `ਚ ਗੰਨੇ ਦੇ ਇੱਕ ਖੇਤ ਵਿੱਚ ਲੁਕੋ ਕੇ ਰੱਖੀ ਗਈ ਹੈਰੋਇਨ ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਹਿੰਮਤ ਸਿੰਘ ਨੇ ਦੱਸਿਆ ਕਿ ਇਹ ਹੈਰੋਇਨ ਫ਼ਰੀਦਕੋਟ ਜੇਲ੍ਹਵਿੱਚ ਬੰਦ ਮਲਕੀਤ ਸਿੰਘ ਫੌਜੀ ਪੁੱਤਰ ਬਲਦੇਵ ਸਿੰਘ ਵਾਸੀ ਮੁਹਾਵਾ ਨੇ ਪਾਕਿਸਤਾਨ ਤੋਂ ਮੰਗਵਾ ਕੇ ਦਿੱਤੀ ਸੀ। ਮਲਕੀਤ ਸਿੰਘ ਫ਼ੌਜੀ ਦੇ ਖ਼ਿਲਾਫ਼ ਥਾਣਾ ਘਰਿੰਡਾ ਵਿਖੇ 8 ਮਈ 2019 ਨੂੰ ਕੇਸ ਦਰਜ ਕੀਤਾ ਗਿਆ ਸੀ, ਜਿਸ ਹੇਠ ਉਹ ਫ਼ਰੀਦਕੋਟ ਜੇਲ੍ਹ `ਚ ਬੰਦ ਹੈ। ਪੁੱਛਗਿੱਛ ਦੌਰਾਨ ਹਿੰਮਤ ਸਿੰਘ ਨੇ ਦੱਸਿਆ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਇਹ ਹੈਰੋਇਨ ਕੋਲਡ ਡਰਿੰਕਸ ਦੀਆਂ ਬੋਤਲਾਂ ਵਿੱਚ ਪਾ ਕੇ ਬਾਰਡਰ ਪਾਰ ਤੋਂ ਰਾਵੀ ਦਰਿਆ ਵਿੱਚ ਉਸ ਜਗ੍ਹਾ ਰੋੜ੍ਹੀ ਗਈ ਸੀ, ਜਿੱਥੇ ਰਾਵੀ ਬਾਰਡਰ ਪਾਰ ਕਰਦਾ ਹੈ। ਧਰੁਵ ਦਹੀਆ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦੀ ਅਗਵਾਈ ਐਸ ਪੀ ਡੀ ਗੌਰਵ ਤੁਰਾ ਡੀ ਐਸ ਪੀ ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਅਤੇ ਡੀ ਐਸ ਪੀ ਅਜਨਾਲਾ ਵਿਪਨ ਕੁਮਾਰ ਨੂੰ ਸੌਂਪੀ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ