Welcome to Canadian Punjabi Post
Follow us on

28

March 2024
 
ਪੰਜਾਬ

ਦੋ ਸਾਲਾ ਬੱਚਾ ਘਰ ਛੱਡਕੇ ਪੇਪਰ ਦੇਣ ਜਾਂਦੀ ਮਾਂ ਦੀ ਹਾਦਸੇ `ਚ ਮੌਤ

November 30, 2020 11:42 PM

ਮਾਨਸਾ, 30 ਨਵੰਬਰ (ਪੋਸਟ ਬਿਊਰੋ)- ਭੀਖੀ ਦੇ ਮਾਨਸਾ ਰੋਡ ਉਤੇ ਗਿਆਨ ਰਿਸੌਰਟ ਨੇੜੇ ਇੱਕ ਟਵੇਰਾ ਕਾਰ ਅਤੇ ਟਰਾਲੇ ਦੀ ਟੱਕਰ ਵਿੱਚ ਇੱਕ ਕੁੜੀ ਦੀ ਮੌਤ ਹੋਣ ਦੀ ਖਬਰ ਮਿਲੀ ਅਤੇ ਕਾਰ ਵਿੱਚ ਸਵਾਰ 6 ਹੋਰ ਕੁੜੀਆਂ, ਇੱਕ ਮੁੰਡਾ ਅਤੇ ਡਰਾਈਵਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਭੇਜਿਆ ਗਿਆ ਹੈ।
ਥਾਣਾ ਭੀਖੀ ਦੇ ਏ ਐਸ ਆਈ ਧਰਮਪਾਲ ਨੇ ਦੱਸਿਆ ਕਿ ਹਰਿਆਣਾ ਦੇ ਪਿੰਡ ਭਾਦੜਾ ਅਤੇ ਸੁਖਚੈਨ ਤੋਂ ਸੱਤ ਵਿਦਿਆਰਥਣਾਂ ਈ ਟੀ ਟੀ ਦਾ ਪੇਪਰ ਦੇਣ ਲਈ ਮੋਹਾਲੀ ਲਈ ਸਵੇਰੇ ਤਿੰਨ ਵਜੇ ਕਲਿਆਂਵਾਲੀ ਤੋਂਚੱਲੀਆਂ ਸਨ ਅਤੇ ਕਰੀਬ 4 ਵਜੇ ਜਦ ਉਨ੍ਹਾਂ ਦੀ ਟਵੇਰਾ ਕਾਰ ਭੀਖੀ ਦੇ ਮਾਨਸਾ ਰੋਡ `ਤੇ ਗਿਆਨ ਰਿਸੌਰਟ ਕੋਲ ਗਈ ਤਾਂ ਉਸ ਦੀ ਅੱਗੋਂ ਆਏ ਟਰਾਲੇ (ਘੋੜੇ) ਨਾਲ ਟੱਕਰ ਹੋ ਗਈ, ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ਸਵਾਰ ਵਿਦਿਆਰਥਣ ਸਿਮਨਜੀਤ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਕਲਿਆਂਵਾਲੀ ਦੀ ਮੌਤ ਹੋ ਗਈ ਜਦ ਕਿ ਕਾਰ ਵਿੱਚ ਸਵਾਰ 6 ਹੋਰ ਕੁੜੀਆਂ, ਇੱਕ ਮੁੰਡਾ ਅਤੇ ਡਰਾਇਵਰ ਜ਼ਖ਼ਮੀ ਹੋ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ