Welcome to Canadian Punjabi Post
Follow us on

12

July 2025
 
ਅੰਤਰਰਾਸ਼ਟਰੀ

ਪਾਕਿ ਪੰਜਾਬ ਵਿੱਚ ਜਬਰੀ ਧਰਮ ਪਰਿਵਰਤਨ ਦੇ 52 ਫੀਸਦੀ ਕੇਸ

November 30, 2020 11:46 PM

ਇਸਲਾਮਾਬਾਦ, 30 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਇੱਕ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਮਹਿਲਾਵਾਂ ਦੇ ਜਬਰੀ ਧਰਮ ਪਰਿਵਰਤਨ ਦੇ 52 ਪ੍ਰਤੀਸ਼ਤ ਕੇਸ ਸਾਹਮਣੇ ਆਏ ਹਨ। ਖਾਸ ਤੌਰ ਉੱਤੇ ਘੱਟ ਗਿਣਤੀ ਵਰਗ ਦੀਆਂ ਘੱਟ ਉਮਰ ਦੀਆਂ ਲੜਕੀਆਂ ਨਾਲ ਅਜਿਹਾ ਹੋਇਆ ਹੈ।
ਡਾਨ ਨਿਊਜ ਦੀ ਰਿਪੋਰਟ ਮੁਤਾਬਕ ਸੈਂਟਰ ਫਾਰ ਸੋਸ਼ਲ ਜਸਟਿਸ (ਸੀ ਐਸ ਜੇ) ਨਾਮੀ ਸੰਗਠਨ ਨੇ ਆਨਲਾਈਨ ਜਬਰੀ ਧਰਮ ਪਰਿਵਰਤਨ ਦੀਆਂ ਸ਼ਿਕਾਇਤਾਂ ਅਤੇ ਧਾਰਮਿਕ ਸਤੰਤਰਤਾ ਨਾਮੀ ਵਿਸ਼ੇ `ਤੇ ਚਰਚਾ ਕੀਤੀ ਹੈ, ਜਿਸ ਵਿੱਚ ਇਸ ਗੱਲ ਦਾ ਪਤਾ ਲੱਗਾ ਹੈ। ਸੀ ਐਸ ਜੇ ਨੇ ਕਿਹਾ ਕਿ 2013 ਅਤੇ 2020 ਵਿੱਚ ਧਰਮ ਪਰਿਵਰਤਨ ਦੇ ਲੱਗਭਗ 162 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਨੂੰ 1973 ਦੇ ਪਾਕਿਸਤਾਨ ਦੇ ਸੰਵਿਧਾਨ ਵਿੱਚ ਧਾਰਮਿਕ ਆਜ਼ਾਦੀ ਦੀ ਉਲੰਘਣਾ ਦੇ ਕਾਰਨ ਵਜੋਂ ਦਰਜ ਕਰਾਇਆ ਗਿਆ। ਪੰਜਾਬ ਦੇ ਇਲਾਵਾ ਇਨ੍ਹਾਂ ਵਿੱਚੋਂ 44 ਪ੍ਰਤੀਸ਼ਤ ਘਟਨਾਵਾਂ ਸਿੰਧ ਵਿੱਚ ਦਰਜ ਕੀਤੀਆਂ ਗਈਆਂ, ਜਦਕਿ ਫੈਡਰਲ ਅਤੇ ਖੈਬਰ ਪਖਤੁਨਖਵਾ ਖੇਤਰਾਂ ਵਿੱਚ 1.23 ਪ੍ਰਤੀਸ਼ਤ ਅਜਿਹੇ ਮਾਮਲੇ ਰਿਪੋਰਟ ਕੀਤੇ ਗਏ ਸਨ। ਇੱਕ ਮਾਮਲਾ ਬਲੋਚਿਸਤਾਨ ਵਿੱਚ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ