Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਭਾਰਤੀ ਹਵਾਈ ਫੌਜ ਨੇ 50 ਵਿਗਿਆਨੀ ਏਅਰਲਿਫਟ ਕੀਤੇ

November 30, 2020 11:49 PM

* ਕੋਵਿਡ ਮਰੀਜ਼ਾਂ ਸਮੇਤ ਪੱਛਮੀ ਏਸ਼ੀਆ ਤੋਂ ਸੁਰੱਖਿਅਤ ਕੱਢੇ ਗਏ


ਨਵੀਂ ਦਿੱਲੀ, 30 ਨਵੰਬਰ (ਪੋਸਟ ਬਿਊਰੋ)- ਇੱਕਵਿਸ਼ੇਸ਼ ਬਚਾਓ ਮੁਹਿੰਮ ਦੌਰਾਨ ਪੱਛਮੀ ਏਸ਼ੀਆ ਦੇ ਇੱਕ ਦੇਸ਼ ਵਿੱਚ ਫਸੇ ਭਾਰਤੀ ਵਿਗਿਆਨੀਆਂ ਨੂੰ ਭਾਰਤੀ ਹਵਾਈ ਫੌਜ ਸੁਰੱਖਿਅਤ ਕੱਢ ਲੈ ਕੇ ਆਈ ਹੈ। ਇਹ ਮੁਹਿੰਮ ਇਸ ਪੱਖੋਂ ਖਾਸ ਸੀ ਕਿ ਇਨ੍ਹਾਂ ਵਿੱਚੋਂ ਕੁਝ ਵਿਗਿਆਨੀ ਕੋਵਿਡ-19 ਨਾਲ ਇਨਫੈਕਟਿਡ ਸਨ।ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਸੁਰੱਖਿਅਤ ਲਿਆਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਵਿਸ਼ੇਸ਼ ਸੀ-17 ਗਲੋਬਮਾਸਟਰ ਜਹਾਜ਼ ਨਾਲ ਏਅਰਲਿਫਟ ਕੀਤਾ ਗਿਆ ਹੈ। ਇਨ੍ਹਾਂ ਸਭ ਨੂੰ ਦੱਖਣੀ ਭਾਰਤ ਦੇ ਇੱਕ ਏਅਰਪੋਰਟ `ਤੇ ਲੈਂਡ ਕਰਵਾ ਕੇ ਕੁਆਰੰਟਾਈਨ ਕੀਤਾ ਗਿਆ ਹੈ।
ਜਾਣਕਾਰ ਸੂਤਰਾਂ ਮੁਤਾਬਕ ਹਵਾਈ ਫੌਜ ਦੀ ਸੀ-17 ਸਕਵਾਰਡਨ ਨੂੰ ਇਹੋ ਜਿਹੀਆਂ ਘਟਨਾਵਾਂ ਲਈ ਪਹਿਲਾਂ ਤੋਂ ਤਿਆਰ ਕੀਤਾ ਗਿਆ ਸੀ। ਹਰ ਕਿਸਮ ਦੀ ਕਲੀਅਰੈਂਸਤੋਂ ਬਾਅਦ ਨਵੰਬਰ ਦੇ ਪਹਿਲੇ ਹਫਤੇ ਵਿੱਚ ਸੀ-17 ਜਹਾਜ਼ ਭਾਰਤ ਤੋਂ ਉੱਡਿਆ। ਭਾਰਤੀ ਅਧਿਕਾਰੀਆਂ ਨੇ ਸਭ ਰਸਮੀ ਕਾਰਵਾਈਆਂ ਪੂਰੀਆਂ ਕਰ ਕੇ 50 ਭਾਰਤੀ ਵਿਗਿਆਨੀਆਂ ਨੂੰ ਜਹਾਜ਼ ਤਕ ਪਹੁੰਚਾਇਆ ਤੇ ਕੋਵਿਡ ਦੇ ਮਰੀਜ਼ਾਂ ਲਈ ਜਹਾਜ਼ ਵਿੱਚ ਵੱਖਰਾ ਕੰਪਾਰਟਮੈਂਟ ਬਣਾਇਆ ਗਿਆ। ਦੋ ਘੰਟੇ ਬਾਅਦ ਜਹਾਜ਼ ਉਥੋਂ ਦੇ ਏਅਰਪੋਰਟ ਤੋਂਚੱਲਿਆ ਅਤੇ ਫਿਰ ਇਨ੍ਹਾਂ ਵਿਗਿਆਨੀਆਂ ਨੂੰ ਦੱਖਣੀ ਭਾਰਤ ਵਿੱਚ ਕਿਸੇ ਥਾਂ ਲੈਂਡ ਕਰਵਾਇਆ ਗਿਆ। ਇਸ ਪੂਰੀ ਮੁਹਿੰਮ ਵਿੱਚ ਕੁੱਲ 20 ਘੰਟੇ ਦਾ ਸਮਾਂ ਲੱਗਾ।
ਭਾਰਤੀ ਹਵਾਈ ਫੌਜ ਨੇ ਅਫਸਰਾਂ ਅਤੇ ਬਚਾਏ ਗਏ ਵਿਗਿਆਨੀਆਂ ਦਾ ਵੇਰਵਾ ਨਹੀਂ ਦਿੱਤਾ ਅਤੇ ਘਟਨਾਕ੍ਰਮ ਦੀ ਪੁਸ਼ਟੀ ਵੀ ਨਹੀਂ ਕੀਤੀ। ਦੱਸਿਆ ਗਿਆ ਕਿ ਮੁਹਿੰਮ ਵਿੱਚ ਸ਼ਾਮਲ ਹਵਾਈ ਫੌਜ ਦੇ ਅਫਸਰਾਂ ਅਤੇ ਹੋਰ ਲੋਕਾਂ ਨੂੰ ਮੁਹਿੰਮ ਤੋਂ ਬਾਅਦ ਕੁਆਰੰਟਾਈਨ ਕਰਵਾਇਆ ਗਿਆ ਹੈ। ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਇਹ ਸਾਰੇ ਭਾਰਤੀ ਵਿਗਿਆਨੀ ਭਾਰਤ ਅਤੇ ਪੱਛਮੀ ਏਸ਼ੀਆ ਦੇ ਇੱਕ ਦੇਸ਼ ਵਿਚਾਲੇ ਹੋਏ ਸਮਝੌਤੇ ਹੇਠ ਉਸ ਦੇਸ਼ ਵਿੱਚ ਗਏ ਸਨ। ਜਦੋਂ ਪਤਾ ਲੱਗਾ ਕਿ ਕੁਝ ਭਾਰਤੀ ਵਿਗਿਆਨੀ ਉਸ ਦੇਸ਼ ਵਿੱਚ ਕੋਰੋਨਾ ਤੋਂ ਇਨਫੈਕਟਿਡ ਹੋ ਗਏ ਹਨਉਨ੍ਹਾਂ ਸਾਰਿਆਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕੀਤੇ ਗਏ। ਇਨ੍ਹਾਂ ਵਿਗਿਆਨੀਆਂ ਦੀ ਵਾਪਸੀ ਲਈ ਉਸ ਦੇਸ਼ ਵਿੱਚ ਮੌਜੂਦ ਭਾਰਤੀ ਦੂਤਘਰ ਨੇ ਹਵਾਈ ਫੌਜ ਨੂੰ ਕੋਵਿਡ ਮਰੀਜ਼ਾਂ ਸਮੇਤ ਭਾਰਤੀ ਵਿਗਿਆਨੀਆਂ ਨੂੰ ਵਾਪਸ ਲਿਆਉਣ ਲਈ ਕਿਹਾ। ਇਸ ਤੋਂ ਪਹਿਲਾਂ ਵੀ ਭਾਰਤੀ ਹਵਾਈ ਫੌਜ ਭਾਰਤੀ ਨਾਗਰਿਕਾਂ ਨੂੰ ਚੀਨ ਦੇ ਵੁਹਾਨ ਸ਼ਹਿਰ ਅਤੇ ਦੁਨੀਆ ਦੇ ਹੋਰ ਹਿੱਸਿਆਂ ਤੋਂ ਭਾਰਤ ਲਿਆ ਚੁੱਕੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ