Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਵਾਜਿਦ ਖਾਨ ਦੀ ਪਤਨੀ ਨੇ ਸਹੁਰਿਆਂ `ਤੇ ਧਰਮ ਪਰਿਵਰਤਨ ਦਾ ਦੋਸ਼ ਲਾਇਆ

November 30, 2020 11:50 PM

ਮੁੰਬਈ, 30 ਨਵੰਬਰ (ਪੋਸਟ ਬਿਊਰੋ)- ਮਰਹੂਮ ਸੰਗੀਤਕਾਰ ਵਾਜਿਦ ਖਾਨ ਦੀ ਪਤਨੀ ਕਮਲਰੁਖ ਖਾਨ ਦਾ ਦਾਅਵਾ ਹੈ ਕਿ ਇਸਲਾਮ ਗ੍ਰਹਿਣ ਕਰਨ ਤੋਂ ਇਨਕਾਰ ਕਰਨ `ਤੇ ਉਸ ਦੇ ਸੱਸ-ਸਹੁਰੇ ਨੇ ਉਸ ਨੂੰ ‘ਭੈਅ ਭੀਤ ਕਰਨ ਦੀ ਰਣਨੀਤੀ` ਅਪਣਾ ਕੇ ਨਿਖੇੜਨ ਦੀ ਕੋਸ਼ਿਸ਼ ਕੀਤੀ ਸੀ। ਵਰਨਣ ਯੋਗ ਹੈ ਕਿ ਸੰਗੀਤਕਾਰ ਸਾਜਿਦ-ਵਾਜਿਦ ਦੀ ਜੋੜੀ ਵਾਲੇ ਵਾਜਿਦ ਖਾਨ ਦਾ ਇਸ ਸਾਲ ਜੂਨ ਵਿੱਚ ਦਿਹਾਂਤ ਹੋ ਗਿਆ ਸੀ।
ਇੰਸਟਾਗ੍ਰਾਮ ਦੇ ਰਾਹੀਂ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਮਲਰੁਖ ਨੇ ਕਿਹਾ ਕਿ ਉਹ ਪਾਰਸੀ ਹੈ ਅਤੇ ਉਸ ਨੇ ‘ਦਬੰਗ` ਫਿਲਮ ਦੇ ਸੰਗੀਤਕਾਰ ਨਾਲ ਸਪੈਸ਼ਲ ਮੈਜਿਰ ਐਕਟ ਹੇਠ ਵਿਆਹ ਕੀਤਾ ਸੀ। ਸੋਸ਼ਲ ਮੀਡੀਆ ਉੱਤੇ ਦਿੱਤੀ ਜਾਣਕਾਰੀ ਮੁਤਾਬਕ ਕਮਲਰੁਖ ਮਾਨਸਿਕ ਰੋਗਾਂ ਦੀ ਮਾਹਰ ਹੈ। ਉਸਨੇ ਇੱਕ ਲੰਬੀ ਪੋਸਟ ਵਿੱਚ ਕਿਹਾ ਹੈ ਕਿ ਉਹ ਉਸ ਪਰਵਾਰ ਵਿੱਚ ਪਲੀ ਅਤੇ ਵੱਡੀ ਹੋਈ ਹੈ, ਜਿੱਥੇ ਸਿੱਖਿਆ, ਵਿਚਾਰਾਂ ਦੀ ਆਜ਼ਾਦੀ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਹੈ, ਪਰ ਇਹ ਸਭ ਉਸ ਦੇ ਪਤੀ ਦੇ ਪਰਵਾਰ ਨਾਲ ਮੇਲ ਨਹੀਂ ਖਾਂਦਾ ਸੀ।ਕਮਲਰੁਖ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪੜ੍ਹੀ ਲਿਖੀ ਤੇ ਆਜ਼ਾਦ ਵਿਚਾਰਾਂ ਵਾਲੀ ਮਹਿਲਾ ਸਵੀਕਾਰ ਨਹੀਂ ਸੀ ਅਤੇ ਧਰਮ ਪਰਿਵਰਤਨ ਦੇ ਦਬਾਅ ਦਾ ਵਿਰੋਧ ਕਰਨਾ ਪਾਪ ਵਾਂਗ ਸੀ, ਜਦ ਕਿ ਮੈਂ ਹਮੇਸ਼ਾ ਸਾਰੇ ਉਤਸਵਾਂ ਦਾ ਸਨਮਾਨ ਕੀਤਾ, ਵੱਧ-ਚੜ੍ਹ ਕੇ ਹਿੱਸਾ ਲਿਆ। ਉਸ ਨੇ ਕਿਹਾ ਕਿ ਧਰਮ ਪਰਿਵਰਤਨ ਤੋਂ ਇਨਕਾਰ ਕਰਨਾ, ਮੇਰੇ ਤੇ ਮੇਰੇ ਪਤੀ ਵਿੱਚ ਦੂਰੀਆਂ ਵਧਣ ਦਾ ਕਾਰਨ ਬਣਨ ਲੱਗਾ ਅਤੇ ਪਤੀ-ਪਤਨੀ ਦੇ ਸੰਬੰਧਾਂ ਦੇ ਤੌਰ `ਤੇ ਇਸ ਨੂੰ ਬਰਬਾਦ ਕਰਨ ਦੇ ਲਈ ਜ਼ਹਿਰ ਭਰਿਆ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ