Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕੋਵਿਡ ਦਾ ਟੀਕਾ ਲਵਾਉਣ ਵਾਲੇ ਵੱਲੋਂ ਸਿਹਤ ਉੱਤੇ ਮਾੜੇ ਪ੍ਰਭਾਵ ਦਾ ਦੋਸ਼

November 30, 2020 11:51 PM

* ਸੀਰਮ ਇੰਸਟੀਚਿਊਟ ਤੋਂ ਪੰਜ ਕਰੋੜ ਰੁਪਏ ਮੁਆਵਜ਼ਾ ਮੰਗਿਆ
* ਜਵਾਬ ਵਿੱਚ ਸੀਰਮ ਨੇ ਦੋ ਸੌ ਕਰੋੜ ਦਾ ਕੇਸ ਕਰ ਦਿੱਤਾ


ਚੇਨਈ, 30 ਨਵੰਬਰ (ਪੋਸਟ ਬਿਊਰੋ)- ਤਾਮਿਲ ਨਾਡੂ ਦੇ ਚੇਨਈ ਵਿੱਚ ਕੋਵਿਡ 19 ਲਈ ਵੈਕਸੀਨ ਦੀ ਪਰਖ ਦੌਰਾਨ ਕੋਵਿਡਸ਼ੀਲਡ ਦਾ ਟੀਕਾ ਲਵਾਉਣ ਵਾਲੇ ਚਾਲੀ ਸਾਲਾਂ ਦੇ ਵਿਅਕਤੀ ਨੇ ਟੀਕੇ ਤੋਂ ਬਾਅਦ ਮਾਨਸਿਕ ਸਮੱਸਿਆ ਤੇ ਸੋਚਣ-ਸਮਝਣ ਦੀ ਸਮਰੱਥਾ ਘੱਟ ਹੋਣ ਦਾ ਦੋਸ਼ ਲਾਇਆ ਅਤੇ ਇਸ ਬਾਰੇ ਪੰਜ ਕਰੋੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਲਈ ਪੁਣੇ ਦੇ ਸੀਰਮ ਇੰਸਟੀਚਿਊਟ ਆਫ ਇੰਡੀਆ ਤੇ ਹੋਰਨਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਤੋਂ ਬਿਨਾ ਟਰਾਇਲ ਰੋਕਣ ਦੀ ਮੰਗ ਵੀ ਕੀਤੀ ਹੈ। ਪੀੜਤ ਵਿਅਕਤੀ ਨੇ ਵੈਕਸੀਨ ਨੂੰ ਅਸੁਰੱਖਿਅਤ ਦੱਸ ਕੇ ਇਸ ਦੀ ਪਰਖ, ਉਤਪਾਦਨ ਅਤੇ ਵੇਚ `ਤੇ ਰੋਕ ਲਾਉਣ ਦੀ ਮੰਗ ਕੀਤੀ ਅਤੇ ਅਜਿਹਾ ਨਾ ਹੋਣ `ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਪੁਣੇ ਦੀ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਨੇ ਕੋਵਿਡ 10 ਦੇ ਇਲਾਜ ਲਈ ਕੋਵਿਡਸ਼ੀਲਡ ਵੈਕਸੀਨ ਬਣਾਉਣ ਲਈ ਆਕਸਫੋਰਡ ਯੂਨੀਵਰਸਿਟੀ ਅਤੇ ਦਵਾ ਨਿਰਮਾਤਾ ਕੰਪਨੀ ਐਸਟਰਾਜ਼ੈਨੇਕਾ ਨਾਲ ਸਮਝੌਤਾ ਕੀਤਾ ਹੋਇਆ ਹੈ। ਸੀਰਮ ਇੰਸਟੀਚਿਊਟ ਨਾਲ ਇਸ ਦੀ ਇੱਕ ਹੋਰ ਸਪਾਂਸਰ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਅਤੇ ਸ੍ਰੀ ਰਾਮਚੰਦਰ ਇੰਸਟੀਚਿਊਟ ਆਫ ਹਾਇਰ ਐਜੂਕੇਸ਼ਨ ਐਂਡ ਰਿਸਰਚ, ਜਿਸ ਨੇ ਇਸ ਵਿਅਕਤੀ `ਤੇ ਵੈਕਸੀਨ ਦੀ ਪਰਖ ਕੀਤੀ, ਨੂੰ ਵੀ ਨੋਟਿਸ ਭੇਜਿਆ ਗਿਆ ਹੈ। ਇਸ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਟੀਕਾ ਲਗਵਾਉਣ ਮਗਰੋਂ ਉਸ ਨੂੰ ਸਿਹਤ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਟੈਸਟਾਂ ਵਿੱਚ ਵੀ ਪੁਸ਼ਟੀ ਹੋਈ ਹੈ ਕਿ ਟੀਕਾ ਲਗਵਾਉਣ ਮਗਰੋਂ ਉਸ ਦੀ ਸਿਹਤ ਨੂੰ ਨੁਕਸਾਨ ਹੋਇਆ ਹੈ।
ਪਤਾ ਲੱਗਾ ਹੈ ਕਿ ਇਸ ਨੋਟਿਸ ਦੇ ਜਵਾਬ ਵਿੱਚ ਸੀਰਮ ਇੰਸਟੀਚਿਊਟ ਨੇ ਵੀ ਗਲਤ ਖਬਰ ਫੈਲਾਉਣ ਦੇ ਦੋਸ਼ ਹੇਠ ਇਸ ਵਿਅਕਤੀ ਨੂੰ ਦੋ ਸੌ ਕਰੋੜ ਰੁਪਏ ਦੇ ਮੁਆਵਜ਼ੇ ਦਾ ਨੋਟਿਸ ਭੇਜ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼