Welcome to Canadian Punjabi Post
Follow us on

12

July 2025
 
ਟੋਰਾਂਟੋ/ਜੀਟੀਏ

ਮਿਮਿਕੋ ਸੀਨੀਅਰਜ਼ ਅਪਾਰਟਮੈਂਟ ਵਿੱਚ ਲੱਗੀ ਅੱਗ, ਇੱਕ ਮਹਿਲਾ ਦੀ ਹੋਈ ਮੌਤ

December 01, 2020 05:06 AM

ਟੋਰਾਂਟੋ, 30 ਨਵੰਬਰ (ਪੋਸਟ ਬਿਊਰੋ) : ਮਿਮਿਕੋ ਵਿੱਚ ਗ੍ਰਿੱਗਜ਼ ਮੇਨਰ ਸਪੋਰਟਿਵ ਹਾਊਸਿੰਗ ਵਿਖੇ ਲੱਗੀ ਜ਼ਬਰਦਸਤ ਅੱਗ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ|
ਅੱਗ ਲੱਗਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਸੋਮਵਾਰ ਸਵੇਰੇ 11:30 ਵਜੇ ਕੈਵੈਲ ਐਵਨਿਊ ਤੇ ਰੌਇਲ ਯੌਰਕ ਬੋਲੀਵੀਆਰਡ ਵਿਖੇ ਟੋਰਾਂਟੋ ਫਾਇਰ ਅਮਲਾ ਪਹੁੰਚਿਆ| ਟੋਰਾਂਟੋ ਪੁਲਿਸ ਨੇ ਦੱਸਿਆ ਕਿ 100 ਕੈਵੈਲ ਐਵਨਿਊ ਵਿਖੇ ਸਥਿਤ ਅਪਾਰਟਮੈਂਟ ਵਿੱਚ ਇੱਕ ਮਹਿਲਾ ਦੇ ਫਸੇ ਹੋਣ ਦਾ ਪਤਾ ਲੱਗਿਆ| ਅਮਲਾ ਉਸ ਮਹਿਲਾ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਿਆ ਤੇ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ|
ਟੋਰਾਂਟੋ ਫਾਇਰ ਚੀਫ ਮੈਥਿਊ ਪੈੱਗ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਉਸ ਮਹਿਲਾ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ| ਫਾਇਰ ਮਾਰਸ਼ਲ ਸੁਪਰਵਾਈਜ਼ਰ ਮੈਨੀ ਗਾਰਸ਼ੀਆ ਨੇ ਆਖਿਆ ਕਿ ਅੱਗ ਲੱਗਣ ਪਿੱਛੇ ਕਿਸੇ ਕਿਸਮ ਦਾ ਸੱæਕੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਜਾਂਚਕਾਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਟੋਰਾਂਟੋ ਪੁਲਿਸ ਨੇ ਦੱਸਿਆ ਕਿ ਹੁਣ ਓਨਟਾਰੀਓ ਦੇ ਫਾਇਰ ਮਾਰਸ਼ਲ ਆਫਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਇਸ ਥਾਂ ਨੂੰ ਥੋੜ੍ਹੀ ਦੇਰ ਲਈ ਬੰਦ ਰੱਖਿਆ ਜਾਵੇਗਾ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ