Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਪਟਨ ਅਮਰਿੰਦਰ ਭੜਕੇ : ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣਦੀ

December 01, 2020 06:54 AM

ਸੁਲਤਾਨਪੁਰ ਲੋਧੀ, 30 ਨਵੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਬਾਰੇ ਬਣਾਏ ਗਏ ਤਿੰਨ ਨਵੇਂ ਕਾਨੂੰਨਾਂ ਬਾਰੇ ਕਿਸਾਨਾਂ ਵਿਚਲੇ ਰੋਸ ਬਾਰੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਏਦਾਂ ਦੇ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਕਿਸਾਨਾਂ ਵਿਰੁੱਧ ਅੜੀਅਲ ਵਿਹਾਰਕਿਉਂਕਰ ਰਹੀ ਹੈ ਤੇ ਉਨ੍ਹਾਂ ਦੀ ਗੱਲ ਕਿਉਂਨਹੀਂ ਸੁਣਦੀ? ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਗੱਲ ਸੁਣਨਾ ਸਰਕਾਰਾਂ ਦਾ ਫਰਜ ਹੁੰਦਾ ਹੈ।
ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ਮੌਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਸਥਾਨਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਈ ਰਾਜਾਂ ਦੇ ਕਿਸਾਨ ਜਦੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕਰ ਰਹੇ ਹਨ ਤਾਂ ਸਾਫ ਹੈ ਕਿ ਉਹ ਇਨਾਂ ਕਾਨੂੰਨਾਂ ਦੇ ਕਾਰਨ ਵੱਡੀ ਚਿੰਤਾ ਵਿਚ ਹਨ। ਮੁੱਖ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜੋਣ ਦੇ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਇੱਕ ਵਾਰ ਫਿਰ ਦੁਹਰਾਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਣ ਦੇ ਪੈਂਤੜੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਜੀ ਸ਼ੁਰੂ ਤੋਂ ਹੀ ਏਦਾਂ ਕਹਿ ਰਹੇ ਹਨ, ਜਿਸ ਲਈ ਪੰਜਾਬ ਦੀ ਸਰਕਾਰ ਨੂੰ ਆਪਣੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਿਧਾਨ ਸਭਾ ਤੋਂ ਬਿੱਲ ਪਾਸ ਕਰਾਉਣੇ ਪਏ ਹਨ। ਉਨ੍ਹਾਂ ਨੇ ਗਵਰਨਰਵਲੋਂਇਨ੍ਹਾਂ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਥਾਂ ਆਪਣੇ ਕੋਲ ਰੱਖੀ ਛੱਡਣਬਾਰੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਦੇ ਸਲਾਹਕਾਰਾਂ ਦੀ ਨਿਯੁਕਤੀ ਵੇਲੇ ਵੀ ਗਵਰਨਰ ਨੇ ਏਹੀ ਕੀਤਾ ਸੀ। ਕਿਸਾਨੀ ਫਸਲਾਂ ਦੀ ਘੱਟੋ-ਘੱਟ ਖਰੀਦ ਮੁੱਲ ਅਤੇ ਆੜ੍ਹਤੀਆਂ ਦੀ ਵਿਵਸਥਾ ਨੂੰ ਪੰਜਾਬ ਦੇ ਸਫਲ ਖੇਤੀ ਮਾਡਲ ਦਾ ਅਧਾਰ ਦੱਸ ਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਵਿਚਾਲੇ ਗਹਿਰਾ ਰਿਸ਼ਤਾ ਹੈ ਤਾਂ ਇਸ ਸੁਚੱਜੀ ਵਿਵਸਥਾ ਨੂੰ ਬਦਲਣ ਦੀ ਕੀ ਲੋੜ ਹੈ? ਉਨ੍ਹਾਂ ਕਿਹਾ ਕਿ ਕੀ ਆੜ੍ਹਤੀਆਂ ਦੀ ਥਾਂ ਲੈਣ ਵਾਲੇ ਕਾਰਪੋਰੇਟ ਘਰਾਣੇ ਕੀ ਔਖੀ ਘੜੀ ਕਿਸਾਨਾਂ ਦੀ ਬਾਂਹ ਫੜਨਗੇ?
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਛੋਟੇ ਕਿਸਾਨਾਂ ਨੂੰ ਖਾਸ ਮਹੱਤਤਾ ਦਿੱਤੀ ਸੀ ਅਤੇ ਪੰਜਾਬ ਦੀ 75 ਫੀਸਦੀ ਕਿਸਾਨੀ ਕੋਲ 5 ਏਕੜ ਤੋਂ ਵੀ ਘੱਟ ਜ਼ਮੀਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਨਾਲ ਛੋਟੇ ਅਤੇ ਸੀਮਾਂਤ ਕਿਸਾਨ ਰੁਲ ਜਾਣਗੇ, ਜਿਸ ਕਰ ਕੇ ਕਿਸਾਨ ਕੜਾਕੇ ਦੀ ਠੰਢ ਤੇ ਕਰੋਨਾ ਮਹਾਮਾਰੀ ਦੀ ਦਹਿਸ਼ਤ ਦੇ ਦੌਰਾਨ ਵੀ ਹਰਿਆਣਾ ਪੁਲਿਸ ਦਾ ਤਸ਼ੱਦਦ ਝੱਲਦੇ ਹੋਏ ਕਿਸਾਨ ਅੱਜ ਦਿੱਲੀ ਬਾਰਡਰ ਉੱਤੇ ਪ੍ਰਦਰਸ਼ਨ ਕਰ ਰਹੇ ਹਨ।
ਇਸ ਮੌਕੇ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤਲਈ ਇਹ ਸਹੀ ਸਮਾਂ ਹੈ ਕਿ ਇਸਨੂੰ ਫਿਰ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਇਹ ਲਾਂਘਾ ਖੋਲ੍ਹ ਸਕਦਾ ਹੈ ਤਾਂ ਅਸੀਂਕਿਉਂਨਹੀਂ, ਮੈਨੂੰ ਸਮਝ ਨਹੀਂ ਆ ਰਹੀ ਕਿ ਕੇਂਦਰ ਸਰਕਾਰ ਇਹ ਕੌਰੀਡੋਰ ਖੋਲ੍ਹਕਿਉਂਨਹੀਂ ਰਹੀ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ, ਜਿਸ ਦੀ ਅੱਜ ਸਭ ਤੋਂ ਵੱਡੀ ਸਾਰਥਿਕਤਾ ਹੈ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਤਾਬਦੀ ਸਮਾਗਮਾਂ ਦੀ ਸੰਪੂਰਨਤਾ ਅਤੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਦੋਵਾਂ ਸਥਾਨਾਂ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਦੀਆਂ ਪੁਰਾਣੀਆਂ ਸਿੱਖਿਆਵਾਂ ਵੀ ਉਨੀਆਂ ਹੀ ਸਾਰਥਕ ਹਨ ਤੇ ਲੋਕਾਂ ਨੂੰ ਮਾਨਵਤਾ ਦੀ ਭਲਾਈ ਲਈ ਪਿਆਰ, ਸ਼ਾਂਤੀ ਤੇ ਹਮਦਰਦੀ ਲਈ ਪ੍ਰੇਰਿਤ ਕਰਦੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ