Welcome to Canadian Punjabi Post
Follow us on

07

May 2024
ਬ੍ਰੈਕਿੰਗ ਖ਼ਬਰਾਂ :
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾਭਾਰਤੀ ਕੋਸਟ ਗਾਰਡ ਨੇ ਅਰਬ ਸਾਗਰ 'ਚ ਫੜ੍ਹਿਆ ਇੱਕ ਈਰਾਨੀ ਮੱਛੀ ਫੜ੍ਹਨ ਵਾਲਾ ਬੇੜਾ, ਪਾਸਪੋਰਟ ਜ਼ਬਤਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਹੀ ਮਾਰਿਆ ਚਾਕੂ ਮਾਲਦੀਵ ਨੇ ਭਾਰਤੀ ਸੈਲਾਨੀਆਂ ਨੂੰ ਸੈਰ-ਸਪਾਟੇ ਲਈ ਆਉਣ ਦੀ ਕੀਤੀ ਅਪੀਲ, ਕਿਹਾ-ਸਾਡੀ ਆਰਥਿਕਤਾ ਸੈਰ-ਸਪਾਟੇ 'ਤੇ ਨਿਰਭਰਫਰਾਂਸ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਖਿਲਾਫ ਪ੍ਰਦਰਸ਼ਨ: ਕਾਫਲੇ ਦੇ ਰੂਟ 'ਤੇ 'ਫ੍ਰੀ ਤਿੱਬਤ' ਦੇ ਬੈਨਰ ਟੰਗੇ; 2 ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
 
ਟੋਰਾਂਟੋ/ਜੀਟੀਏ

ਗਿਆਨੀ ਜਗਤਾਰ ਸਿੰਘ ਜੀ 'ਕੀਰਤਪੁਰੀ' ਕੈਨੇਡਾ ਪਹੁੰਚੇ

November 28, 2018 10:50 AM

ਬਰੈਂਪਟਨ, (ਡਾ.ਝੰਡ) -ਪ੍ਰਾਪਤ ਸੂਚਨਾ ਅਨੁਸਾਰ ਸਿੱਖ ਪੰਥ ਦੇ ਚੌਥੇ ਮਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ-ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ 'ਕੀਰਤਪੁਰੀ' ਪਿਛਲੇ ਸਾਲਾਂ ਦੀ ਤਰ੍ਹਾਂ ਸਿੱਖ ਸੰਗਤਾਂ ਦੇ ਸੱਦੇ 'ਤੇ ਗੁਰਮਤਿ ਪ੍ਰਚਾਰ ਲਈ ਕੈਨੇਡਾ ਪਹੁੰਚ ਚੁੱਕੇ ਹਨ। ਗਿਆਨੀ ਜੀ ਨੇ ਇਸ ਵਾਰ ਗੁਰਮਤਿ ਪ੍ਰਚਾਰ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਤੋਂ ਸ਼ੁਰੂ ਕਰਦਿਆਂ ਗੁਰਬਾਣੀ ਕਥਾ-ਵਿਚਾਰ ਦੀ ਸੇਵਾ ਆਰੰਭ ਦਿੱਤੀ ਹੈ।
ਜਗਤ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ 'ਤੇ ਸਪੈਸ਼ਨ ਸਮਾਗ਼ਮਾਂ ਵਿਚ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਜੀ ਦੇ ਪਰਉਪਕਾਰੀ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ। ਸਵੇਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਤੋਂ ਇਲਾਵਾ ਸ਼ਾਮ ਦੇ ਦੀਵਾਨਾਂ ਵਿਚ ਵਿਸ਼ੇਸ਼ ਤੌਰ 'ਤੇ 'ਸਿੱਧ ਗੋਸਟਿ' ਦੀ ਬਾਣੀ ਦੀ ਕਥਾ ਆਰੰਭ ਕਰਕੇ ਅੱਜਕੱਲ੍ਹ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਇਸ ਵਾਰ ਗਿਆਨੀ ਦਸੰਬਰ ਤੱਕ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿਖੇ ਕਥਾ ਕਰਨ ਉਪਰੰਤ ਜਨਵਰੀ ਮਹੀਨੇ ਵਿਚ ਗੁਰੂ ਨਾਨਕ ਮਿਸ਼ਨ ਸੈਂਟਰ ਗੁਰਦੁਆਰਾ ਸਾਹਿਬ ਵਿਖੇ ਇਹ ਸੇਵਾ ਨਿਭਾਉਣਗੇ ਅਤੇ ਉਸ ਤੋਂ ਪਿੱਛੋਂ ਸਰੀ ਬੀ.ਸੀ. ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਅਤੇ ਕੈਲੇਗਰੀ ਦੇ ਗੁਰਦੁਆਰਾ ਦਸ਼ਮੇਸ਼ ਕਲਚਰਲ ਸੈਂਟਰ ਕੈਲੇਗਰੀ ਵਿਖੇ ਵੀ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨਗੇ।
ਗਿਆਨੀ ਜੀ ਨੂੰ ਉਨ੍ਹਾਂ ਦੇ ਫ਼ੋਨ 1-204-396-6464 ਜਾਂ ਉਨ੍ਹਾਂ ਦੇ ਵੱਟਸੈਪ ਨੰਬਰ 91-98725-73978 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਭਾਰਤ ਵਿਚ ਜਮਹੂਰੀਅਤ ਬਚਾਉਣਾ ਸਮੇਂ ਦੀ ਲੋੜ ਬਰੈਂਪਟਨ ‘ਚ 26 ਮਈ ਨੂੰ ਹੋਣ ਵਾਲੇ ‘ਇੰਸਪੀਰੇਸ਼ਨਲ ਸਟੈੱਪਸ 2024’ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ