Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟੋਰੀਜ਼ ਨੇ ਗਰੇਵਾਲ ਦੇ ਰਸਮੀ ਅਸਤੀਫੇ ਦੀ ਕੀਤੀ ਮੰਗ

November 29, 2018 07:47 AM

ਓਟਵਾ, 28 ਨਵੰਬਰ (ਪੋਸਟ ਬਿਊਰੋ) : ਫੈਡਰਲ ਕੰਜ਼ਰਵੇਟਿਵਾਂ ਵੱਲੋਂ ਲਿਬਰਲ ਐਮਪੀ ਰਾਜ ਗਰੇਵਾਲ ਦੇ ਰਸਮੀ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਪਿਛਲੇ ਵੀਰਵਾਰ ਬਰੈਂਪਟਨ ਈਸਟ ਤੋਂ ਲਿਬਰਲ ਐਮਪੀ ਨੇ ਇਹ ਐਲਾਨ ਕੀਤਾ ਸੀ ਕਿ ਉਹ ਨਿਜੀ ਤੇ ਮੈਡੀਕਲ ਕਾਰਨਾਂ ਕਰਕੇ ਆਪਣੀ ਸੀਟ ਤੋਂ ਅਸਤੀਫਾ ਦੇ ਰਹੇ ਹਨ। ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਇਹ ਖੁਲਾਸਾ ਹੋਇਆ ਕਿ ਉਹ ਆਪਣੀ ਜੂਏ ਦੀ ਲਤ ਤੋਂ ਨਿਜਾਤ ਪਾਉਣ ਲਈ ਇਹ ਸੀਟ ਛੱਡ ਰਹੇ ਹਨ। ਹਾਊਸ ਆਫ ਕਾਮਨਜ਼ ਦੇ ਸਪੀਕਰ ਵੱਲੋਂ ਇਹ ਖੁਲਾਸਾ ਵੀ ਕੀਤਾ ਗਿਆ ਕਿ ਗਰੇਵਾਲ ਵੱਲੋਂ ਅਜੇ ਪਾਰਲੀਆਮੈਂਟ ਮੈਂਬਰ ਵਜੋਂ ਵੀ ਰਸਮੀ ਤੌਰ ਉੱਤੇ ਅਸਤੀਫਾ ਦਿੱਤਾ ਜਾਣਾ ਬਾਕੀ ਹੈ।
ਗਲੋਬ ਐਂਡ ਮੇਲ ਦੀ ਰਿਪੋਰਟ ਅਨੁਸਾਰ ਕਈ ਮਿਲੀਅਨ ਡਾਲਰ ਦੀਆਂ ਜੂਏ ਨਾਲ ਜੁੜੀਆਂ ਗਤੀਵਿਧੀਆਂ ਕਾਰਨ ਆਰਸੀਐਮਪੀ ਕਈ ਮਹੀਨਿਆਂ ਤੋਂ ਗਰੇਵਾਲ ਦੀ ਜਾਂਚ ਕਰ ਰਹੀ ਹੈ। ਇਸ ਰਿਪੋਰਟ ਦੇ ਆਧਾਰ ਉੱਤੇ ਕੰਜ਼ਰਵੇਟਿਵ ਐਥਿਕਸ ਕ੍ਰਿਟਿਕ ਪੀਟਰ ਕੈਂਟ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਗਰੇਵਾਲ ਨੂੰ ਲਿਬਰਲ ਕਾਕਸ ਵਿੱਚੋਂ ਕੱਢਣ ਤੇ ਉਨ੍ਹਾਂ ਦੇ ਰਸਮੀ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਕੈਂਟ ਵੱਲੋਂ ਗਰੇਵਾਲ ਉੱਤੇ ਹਾਊਸ ਦੀ ਫਾਇਨਾਂਸ ਕਮੇਟੀ ਦੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਵੀ ਲਾਇਆ ਜਾ ਰਿਹਾ ਹੈ। ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਪੀਐਮਓ ਨੇ ਆਖਿਆ ਸੀ ਕਿ ਗਰੇਵਾਲ ਦੀ ਜੂਏ ਦੀ ਲਤ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕਿਸਮ ਦੀ ਜਾਂਚ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਪਰ ਇਸ ਸਾਲ ਦੇ ਸ਼ੁਰੂ ਵਿੱਚ ਐਥਿਕਸ ਕਮਿਸ਼ਨਰ ਨੂੰ ਗਰੇਵਾਲ ਦੇ ਸਬੰਧ ਵਿੱਚ ਮਿਲੀ ਸਿ਼ਕਾਇਤ ਲਈ ਜਿ਼ੰਮੇਵਾਰ ਹਾਲਾਤ ਦੇ ਸਬੰਧ ਵਿੱਚ ਆਰਸੀਐਮਪੀ ਵੱਲੋਂ ਇਨਕੁਆਇਰੀ ਕੀਤੀ ਗਈ ਇਸ ਬਾਰੇ ਉਹ ਜਾਣਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼