Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਅਫਗਾਨੀ ਸਿੱਖ ਤੇ ਹਿੰਦੂ ਰਫਿਊਜੀਆਂ ਦੀਆਂ ਅਰਜ਼ੀਆਂ ਸਵੀਕਾਰਨ ਲਈ ਸਰਕਾਰ ਨੇ ਭਰੀ ਹਾਮੀ

November 29, 2018 07:57 AM

ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਤੇ ਡਬਲਿਊਐਸਓ ਵੱਲੋਂ ਸਰਕਾਰ ਦਾ ਧੰਨਵਾਦ

ਓਟਵਾ, 28 ਨਵੰਬਰ (ਪੋਸਟ ਬਿਊਰੋ) : ਵਧੀਕੀਆਂ ਕਾਰਨ ਅਫਗਾਨਿਸਤਾਨ ਤੋਂ ਭੱਜਣ ਵਾਲੇ ਸਿੱਖ ਤੇ ਹਿੰਦੂ ਰਫਿਊਜੀਆਂ ਦੇ ਮੁੜ ਵਸੇਬੇ ਨੂੰ ਮਨਜ਼ੂਰੀ ਦੇਣ ਦਾ ਕੱਲ੍ਹ ਕੈਨੇਡਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ। ਇਨ੍ਹਾਂ ਪ੍ਰਾਈਵੇਟ ਸਪਾਂਸਰਸਿ਼ਪ ਵਾਲੀਆਂ ਅਰਜ਼ੀਆਂ ਦੇ ਮਾਮਲੇ ਦੀ ਅਗਵਾਈ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਤੇ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈੇਡਾ ਵੱਲੋਂ ਕਮਿਊਨਿਟੀ ਗਰੁੱਪਜ਼ ਤੇ ਮਨਮੀਤ ਸਿੰਘ ਭੁੱਲਰ ਦੇ ਕੰਮ ਨੂੰ ਅੱਗੇ ਤੋਰਨ ਵਾਲੇ ਅਣਥੱਕ ਵਿਅਕਤੀਆਂ ਵੱਲੋਂ ਕੀਤੀ ਜਾ ਰਹੀ ਹੈ। 

2015 ਵਿੱਚ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਰਾਹੀਂ ਮਨਮੀਤ ਸਿੰਘ ਭੁੱਲਰ ਨੂੰ ਇਨ੍ਹਾਂ ਬੱਚਿਆਂ, ਔਰਤਾਂ ਤੇ ਪੁਰਸ਼ਾਂ ਦੀ ਹੋਣੀ ਦਾ ਪਤਾ ਲੱਗਿਆ। ਇਸ ਮਗਰੋਂ ਮਨਮੀਤ ਸਿੰਘ ਭੁੱਲਰ ਨੇ ਅਫਗਾਨਿਸਤਾਨ ਵਿੱਚ ਸਿੱਖਾਂ ਤੇ ਹਿੰਦੂਆਂ ਨੂੰ ਜਿਨ੍ਹਾਂ ਵਧੀਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਦਾ ਕੋਈ ਠੋਸ ਹੱਲ ਲੱਭਣ ਲਈ ਕੈਨੇਡਾ ਵਿੱਚ ਸਰਕਾਰੀ ਅਧਿਕਾਰੀਆਂ, ਦੇਸ਼ ਵਿੱਚ ਤੇ ਵਿਦੇਸ਼ਾਂ ਵਿੱਚ ਕਈ ਸੰਸਥਾਵਾਂ ਤੇ ਵਿਅਕਤੀਆਂ ਨਾਲ ਰਾਬਤਾ ਕਾਇਮ ਕਰਨਾ ਸੁ਼ਰੂ ਕੀਤਾ। ਉਸ ਸਮੇਂ ਉਨ੍ਹਾਂ ਆਪਣੀ ਦੇਖਰੇਖ ਵਿੱਚ ਇੱਕ ਸਮੇਂ ਉੱਤੇ ਇੱਕ ਪਰਿਵਾਰ ਨੂੰ ਹੈਲਮੰਡ ਤੋਂ ਨੇੜਲੇ ਮੁਲਕ ਪਹੁੰਚਾਉਣਾ ਸ਼ੁਰੂ ਕੀਤਾ। ਉਨ੍ਹਾਂ ਦੇ ਖਾਣ-ਪੀਣ, ਰਹਿਣ ਦਾ ਪ੍ਰਬੰਧ ਕਰਦਿਆਂ ਭੁੱਲਰ ਨੂੰ ਇਸ ਮਸਲੇ ਦੇ ਸਥਾਈ ਹੱਲ ਦੀ ਲੋੜ ਮਹਿਸੂਸ ਹੋਈ।
ਨਵੰਬਰ 2015 ਵਿੱਚ ਮਨਮੀਤ ਸਿੰਘ ਭੁੱਲਰ ਦੀ ਮੌਤ ਤੋਂ ਬਾਅਦ ਦੇਸ਼ ਭਰ ਦੇ ਗੁਰਦੁਆਰਿਆਂ, ਸਿੱਖ ਅਧਿਕਾਰੀਆਂ, ਦੋਸਤਾਂ ਤੇ ਪਰਿਵਾਰਾਂ ਤੇ ਡਬਲਿਊਐਸਓ ਦੀ ਮਦਦ ਨਾਲ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨੇ ਇਸ ਪ੍ਰੋਜੈਕਟ ਦੀ ਕਮਾਨ ਸਾਂਭ ਲਈ। ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨੇ ਸਿਟੀਜ਼ਨਸਿ਼ਪ ਐਂਡ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਵੱਲੋਂ ਇਨ੍ਹਾਂ ਰਫਿਊਜੀਆਂ ਦੀਆਂ ਅਰਜ਼ੀਆਂ ਸਵੀਕਾਰਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕੀਤਾ। ਫਾਊਂਡੇਸ਼ਨ ਨੇ ਆਖਿਆ ਕਿ ਅਸੀਂ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮ ਦੀ ਉਡੀਕ ਕਰ ਰਹੇ ਹਾਂ। ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨੇ ਰੱਖਿਆ ਮੰਤਰੀ ਹਰਜੀਤ ਸੱਜਣ ਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਵੀ ਉਚੇਚਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਫਾਊਂਡੇਸ਼ਨ ਵੱਲੋਂ ਬਲਪ੍ਰੀਤ ਸਿੰਘ ਤੇ ਡਬਲਿਊਐਸਓ ਦਾ ਵੀ ਧੰਨਵਾਦ ਕੀਤਾ ਗਿਆ। ਇਸ ਕਾਰਜ ਲਈ ਅੱਗੇ ਆਏ ਕਮਿਊਨਿਟੀ ਮੈਂਬਰਾਂ, ਗੁਰਦੁਆਰਿਆਂ ਤੇ ਚੁਣੇ ਗਏ ਸਰਕਾਰੀ ਅਧਿਕਾਰੀਆਂ ਦਾ ਵੀ ਫਾਊਂਡੇਸ਼ਨ ਵੱਲੋਂ ਦਿਲੋਂ ਸ਼ੁਕਰੀਆ ਅਦਾ ਕੀਤਾ ਗਿਆ। ਇਸ ਦੌਰਾਨ ਡਬਲਿਊਐਸਓ ਦੇ ਪ੍ਰੈਜ਼ੀਡੈਂਟ ਮੁਖਬੀਰ ਸਿੰਘ ਨੇ ਵੀ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਤੇ ਇਮੀਗ੍ਰੇਸ਼ਨ ਮੰਤਰੀ ਹੁਸੈਨ ਦਾ ਧੰਨਵਾਦ ਕੀਤਾ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼