Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਅੱਜ ਨਵੀਂ ਟਰੇਡ ਡੀਲ ਉੱਤੇ ਦਸਤਖ਼ਤ ਕਰਨਗੇ ਕੈਨੇਡਾ, ਅਮਰੀਕਾ ਤੇ ਮੈਕਸਿਕੋ

November 30, 2018 08:14 AM

ਓਟਵਾ, 29 ਨਵੰਬਰ (ਪੋਸਟ ਬਿਊਰੋ) : ਕੈਨੇਡਾ, ਮੈਕਸਿਕੋ ਤੇ ਅਮਰੀਕਾ ਵੱਲੋਂ ਸ਼ੁੱਕਰਵਾਰ ਸਵੇਰੇ ਨਵੇਂ ਨੌਰਥ ਅਮੈਰੀਕਨ ਫਰੀ ਟਰੇਡ ਸਮਝੌਤੇ ਉੱਤੇ ਦਸਤਖ਼ਤ ਕੀਤੇ ਜਾਣਗੇ।
ਵੀਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਕਿ ਬਿਊਨਸ ਏਅਰਜ਼ ਵਿਖੇ ਹੋਣ ਜਾ ਰਹੀ ਜੀ-20 ਸਿਖਰ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਇਸ ਨਵੇਂ ਸਮਝੌਤੇ ਨੂੰ ਸਿਰੇ ਚੜ੍ਹਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਤੇ ਮੈਕਸਿਕੋ ਦੇ ਐਨਰਿਕ ਪੇਨਾ ਨਿਏਟੋ ਨਾਲ ਮੁਲਾਕਾਤ ਕਰਨਗੇ। ਅਰਜਨਟੀਨਾ ਦੇ ਸਮੇਂ ਮੁਤਾਬਕ ਇਸ ਡੀਲ ਉੱਤੇ ਸਵੇਰੇ 9:00 ਵਜੇ ਦਸਤਖ਼ਤ ਕੀਤੇ ਜਾਣ ਦੀ ਉਮੀਦ ਹੈ।
ਇਸ ਸਮਝੌਤੇ ਦੀ ਪੁਸ਼ਟੀ ਉਦੋਂ ਤੱਕ ਨਹੀਂ ਹੋਵੇਗੀ ਜਦੋਂ ਤੱਕ ਸਾਰੇ ਦੇਸ਼ ਇਸ ਨੂੰ ਆਪੋ ਆਪਣੀ ਪਾਰਲੀਆਮੈਂਟ ਵਿੱਚ ਪਾਸ ਨਹੀਂ ਕਰਵਾਉਂਦੇ। ਇਹ ਸੰਕੇਤ ਵੀ ਪਹਿਲਾਂ ਹੀ ਮਿਲ ਚੁੱਕੇ ਹਨ ਕਿ ਅਮਰੀਕੀ ਕਾਂਗਰਸ ਇਸ ਡੀਲ ਨੂੰ ਸੁਖਾਲਿਆਂ ਸਿਰੇ ਨਹੀਂ ਚੜ੍ਹਨ ਦੇਵੇਗੀ। ਨਵੰਬਰ ਵਿੱਚ ਹੋਈਆਂ ਮਿਡਟਰਮ ਚੋਣਾਂ ਵਿੱਚ ਹਾਊਸ ਦਾ ਨਿਯੰਤਰਣ ਰਿਪਬਲਿਕਨਾਂ ਦੀ ਥਾਂ ਹੁਣ ਡੈਮੋਕ੍ਰੈਟਸ ਕੋਲ ਆ ਗਿਆ ਹੈ। ਬਹੁਤੇ ਡੈਮੋਕ੍ਰੈਟਸ ਵੱਲੋਂ ਇਸ ਡੀਲ ਬਾਰੇ ਚਿੰਤਾ ਪ੍ਰਗਟਾਈ ਗਈ ਹੈ ਤੇ ਕੁੱਝ ਦਾ ਕਹਿਣਾ ਹੈ ਕਿ ਇਹ ਅਮਰੀਕੀ ਕਾਮਿਆਂ ਦੀ ਹਿਫਾਜ਼ਤ ਪੱਕੀ ਕਰਨ ਲਈ ਬਹੁਤੀ ਕਾਰਗਰ ਸਿੱਧ ਨਹੀਂ ਹੋਵੇਗੀ।
ਅਮਰੀਕੀ ਸੈਨੇਟ ਵਿੱਚ ਮੈਸਾਚਿਊਸੈੱਟਸ ਤੋਂ ਸੈਨੇਟਰ ਐਲਿਜ਼ਾਬੈੱਥ ਵਾਰਨ, ਜਿਨ੍ਹਾਂ ਦਾ ਨਾਂ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਸੰਭਾਵੀ ਦਾਅਵੇਦਾਰ ਵਜੋਂ ਸਾਹਮਣੇ ਆ ਰਿਹਾ ਹੈ, ਵੱਲੋਂ ਵੀ ਵੀਰਵਾਰ ਰਾਤ ਨੂੰ ਦਿੱਤੇ ਜਾਣ ਵਾਲੇ ਆਪਣੇ ਭਾਸ਼ਣ ਵਿੱਚ ਯੂਐਸਐਮਸੀਏ ਦਾ ਵਿਰੋਧ ਕੀਤੇ ਜਾਣ ਦੀ ਸੰਭਾਵਨਾ ਹੈ। ਦਸੰਬਰ ਤੋਂ ਪਹਿਲਾਂ ਇਸ ਡੀਲ ਉੱਤੇ ਦਸਤਖ਼ਤ ਕੀਤੇ ਜਾਣ ਨਾਲ ਮੈਕਸਿਕੋ ਦੇ ਰਾਸ਼ਟਰਪਤੀ ਐਨਰਿਕ ਪੇਨਾ ਨਿਏਟੋ ਨੂੰ ਅਹੁਦਾ ਛੱਡਣ ਤੇ ਆਪਣੇ ਜਾਨਸ਼ੀਨ ਐਂਡਰਸ ਮੈਨੂਅਲ ਲੋਪੇਜ਼ ਓਬਰਾਡੋ ਦੇ ਅਹੁਦਾ ਸਾਂਭਣ ਤੋਂ ਪਹਿਲਾਂ ਇਸ ਡੀਲ ਉੱਤੇ ਦਸਤਖ਼ਤ ਕਰਨ ਦਾ ਮੌਕਾ ਮਿਲ ਜਾਵੇਗਾ। ਇੱਕ ਵਾਰੀ ਸੰਪੂਰਨ ਸਹਿਮਤੀ ਮਿਲਣ ਤੋਂ ਬਾਅਦ ਯੂਐਸਐਮਸੀਏ ਸਮਝੌਤਾ ਨਾਫਟਾ ਸਮਝੌਤੇ ਦੀ ਥਾਂ ਲੈ ਲਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ