Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕ੍ਰਿਕਟ ਖਿਡਾਰਨ ਮਿਤਾਲੀ ਰਾਜ ਨੇ ਕਿਹਾ: ਇਹ ਜੀਵਨ ਦੇ ਸਭ ਤੋਂ ਖਰਾਬ ਦਿਨਾਂ ਵਿੱਚੋਂ ਇੱਕ

December 01, 2018 01:59 AM

ਨਵੀਂ ਦਿੱਲੀ, 30 ਨਵੰਬਰ (ਪੋਸਟ ਬਿਊਰੋ)- ਭਾਰਤੀ ਮਹਿਲਾ ਵੰਨ ਡੇ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਮੁੱਖ ਕੋਚ ਰਮੇਸ਼ ਪੋਵਾਰ ਵੱਲੋਂ ਲਾਏ ਦੋਸ਼ਾਂ 'ਤੇ ਨਿਰਾਸ਼ਾ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਉਸ ਦੇ ਜੀਵਨ ਦੇ ਸਭ ਤੋਂ ਖਰਾਬ ਦਿਨਾਂ ਵਿੱਚੋਂ ਇੱਕ ਹੈ। ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਤੇ ਉਠੇ ਵਿਵਾਦ ਨੇ ਇੱਕ ਦੂਜੇ 'ਤੇ ਦੋਸ਼ ਦਾ ਰੂਪ ਲੈ ਲਿਆ ਹੈ ਅਤੇ ਇਹ ਵਿਵਾਦ ਵੱਡਾ ਰੂਪ ਲੈਂਦਾ ਜਾ ਰਿਹਾ ਹੈ।
ਕੋਚ ਰਮੇਸ਼ ਪੋਵਾਰ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਨੂੰ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੇ ਪ੍ਰਦਰਸ਼ਨ ਬਾਰੇ ਰਿਪੋਰਟ ਵਿੱਚ ਮਿਤਾਲੀ 'ਤੇ ਕੋਚਾਂ 'ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ਲਾਏ ਹਨ, ਜਿਸ ਦੇ ਜਵਾਬ ਵਿੱਚ ਮਿਤਾਲੀ ਨੇ ਨਿਰਾਸ਼ਾ ਨਾਲ ਇਸ ਨੂੰ ਆਪਣੇ ਜੀਵਨ ਦੇ ਸਭ ਤੋਂ ਖਰਾਬ ਦਿਨਾਂ ਵਿੱਚੋਂ ਇੱਕ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਦੇਸ਼ਭਗਤੀ 'ਤੇ ਸਵਾਲ ਉਠਾਏ ਜਾ ਗਏ ਹਨ।
ਵਰਨਣ ਯੋਗ ਹੈ ਕਿ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਇੰਗਲੈਂਡ ਦੇ ਖਿਲਾਫ ਖੇਡੇ ਗਏ ਮੈਚ ਵਿੱਚ ਮਿਤਾਲੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ ਅਤੇ ਇਸ ਮੈਚ ਵਿੱਚ ਭਾਰਤੀ ਟੀਮ ਹਾਰ ਗਈ ਸੀ, ਜਿਸ ਦੇ ਬਾਅਦ ਮਿਤਾਲੀ ਨੂੰ ਸ਼ਾਮਲ ਨਾ ਕਰਨ ਉਤੇ ਸਵਾਲ ਖੜ੍ਹੇ ਹੋਣ ਲੱਗੇ ਸਨ। ਇਸ ਵਿਵਾਦ ਨੇ ਹੌਲੀ ਹੌਲੀ ਵੱਡਾ ਰੂਪ ਲੈਣਾ ਸ਼ੁਰੂ ਕਰ ਦਿੱਤਾ ਅਤੇ ਇਸ ਦੌਰਾਨ ਇੱਕ ਦੂਜੇ ਉਤੇ ਦੋਸ਼ ਲਾਉਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਮਿਤਾਲੀ ਨੇ ਮੰਗਲਵਾਰ ਨੂੰ ਟੀਮ ਦੇ ਕੋਚ ਰਮੇਸ਼ ਪੋਵਾਰ ਅਤੇ ਪ੍ਰਸ਼ਾਸਕਾਂ ਦੀ ਕਮੇਟੀ (ਸੀ ਓ ਏ) ਦੀ ਮੁਖੀ ਡਾਇਨਾ ਇਡੁਲਜੀ ਨੂੰ ਲੰਮੇ ਹੱਥੀਂ ਲਿਆ। ਉਸ ਨੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਦਾ ਉਸ ਨੂੰ ਬਾਹਰ ਬਿਠਾਉਣ ਵਿੱਚ ਹੱਥ ਹੈ। ਮਿਤਾਲੀ ਦੇ ਦੋਸ਼ਾਂ ਦਾ ਜਵਾਬ ਕੋਚ ਪੋਵਾਰ ਨੇ ਬੀ ਸੀ ਸੀ ਆਈ ਨੂੰ ਸੌਂਪੀ ਆਪਣੀ ਰਿਪੋਰਟ ਵਿੱਚ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਮਿਤਾਲੀ 'ਤੇ ਕੋਚਾਂ ਨੂੰ ਸੰਨਿਆਸ ਲੈਣ ਦੀ ਧਮਕੀ ਦੇਣ ਅਤੇ ਬਲੈਕਮੇਲ ਕਰਨ ਦੇ ਦੋਸ਼ ਲਾਏ। ਮਿਤਾਲੀ ਰਾਜ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਮੈਂ ਬਹੁਤ ਦੁਖੀ ਤੇ ਨਿਰਾਸ਼ ਹਾਂ। ਖੇਡ ਪ੍ਰਤੀ ਮੇਰੀ ਵਚਨਬੱਧਤਾ ਅਤੇ 20 ਸਾਲ ਦੇ ਮੇਰੇ ਪੇਸ਼ੇਵਰ ਕਰੀਅਰ 'ਤੇ ਦੋਸ਼ ਲੱਗੇ ਹਨ। ਮੇਰੀ ਸਖਤ ਮਿਹਨਤ ਬੇਕਾਰ ਚਲੀ ਗਈ। ਮੇਰੀ ਦੇਸ਼ਭਗਤੀ 'ਤੇ ਸ਼ੱਕ ਕੀਤਾ ਗਿਆ ਅਤੇ ਮੇਰੀ ਖੇਡ 'ਤੇ ਸਵਾਲ ਖੜ੍ਹੇ ਹੋਏ ਹਨ। ਸਭ ਮਿੱਟੀ ਵਿੱਚ ਮਿਲ ਗਿਆ। ਇਹ ਮੇਰੇ ਜੀਵਨ ਦੇ ਸਭ ਤੋਂ ਖਰਾਬ ਦਿਨਾਂ ਵਿੱਚੋਂ ਇੱਕ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼