Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਗਰਭਵਤੀ ਮਹਿਲਾ ਨੂੰ ਗਵਰਨਰ ਹੈਲੀਕਾਪਟਰ ਵਿੱਚ ਹਸਪਤਾਲ ਲੈ ਕੇ ਗਏ

December 01, 2018 02:01 AM

ਈਟਾਨਗਰ, 30 ਨਵੰਬਰ (ਪੋਸਟ ਬਿਊਰੋ)- ਅਰੁਣਾਚਲ ਪ੍ਰਦੇਸ਼ ਦੇ ਗਵਰਨਰ ਬ੍ਰਿਗੇਡੀਅਰ (ਸੇਵਾਮੁਕਤ) ਬੀ ਡੀ ਮਿਸ਼ਰਾ ਇਕ ਗਰਭਵਤੀ ਮਹਿਲਾ ਨੂੰ ਆਪਣੇ ਹੈਲੀਕਾਪਟਰ ਉੱਤੇ ਤਵਾਂਗ ਤੋਂ ਈਟਾਨਗਰ ਲੈ ਕੇ ਆਏ ਤਾਂ ਕਿ ਉਸ ਨੂੰ ਸਮੇਂ 'ਤੇ ਡਾਕਟਰੀ ਸਹਾਇਤਾ ਪ੍ਰਾਪਤ ਹੋ ਸਕੇ।
ਰਾਜ ਭਵਨ ਦੇ ਸੂਤਰਾਂ ਨੇ ਦੱਸਿਆ ਕਿ ਤਵਾਂਗ ਵਿੱਚ ਬੀਤੇ ਦਿਨੀਂ ਅਧਿਕਾਰਿਕ ਪ੍ਰੋਗਰਾਮ ਦੇ ਦੌਰਾਨ ਗਵਰਨਰ ਨੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਸਥਾਨਕ ਵਿਧਾਇਕ ਦੀ ਗੱਲਬਾਤ ਸੁਣੀ ਕਿ ਇਕ ਗਰਭਵਤੀ ਮਹਿਲਾ ਦੀ ਹਾਲਤ ਨਾਜ਼ੁਕ ਹੈ, ਪਰ ਤਵਾਂਗ ਅਤੇ ਗੁਹਾਟੀ ਦੇ ਵਿਚਾਲੇ ਅਗਲੇ ਤਿੰਨ ਦਿਨਾਂ ਤੱਕ ਕੋਈ ਹੈਲੀਕਾਪਟਰ ਸੇਵਾ ਨਹੀਂ ਹੈ। ਇਹ ਸੁਣਨ ਦੇ ਬਾਅਦ ਗਵਰਨਰ ਮਿਸ਼ਰਾ ਨੇ ਕਿਹਾ ਕਿ ਉਹ ਆਪਣੇ ਹੈਲੀਕਾਪਟਰ ਉਤੇ ਮਹਿਲਾ ਤੇ ਉਸ ਦੇ ਪਤੀ ਨੂੰ ਨਾਲ ਲੈ ਜਾਣਗੇ। ਜੋੜੇ ਲਈ ਹੈਲੀਕਾਪਟਰ ਵਿੱਚ ਜਗ੍ਹਾ ਬਣਾਉਣ ਲਈ ਗਵਰਨਰ ਨੇ ਆਪਣੇ ਦੋ ਅਧਿਕਾਰੀਆਂ ਨੂੰ ਤਵਾਂਗ ਵਿੱਚ ਛੱਡਣ ਦਾ ਫੈਸਲਾ ਲਿਆ। ਮਾਮਲਾ ਇਥੇ ਖਤਮ ਨਹੀਂ ਹੋਇਆ, ਮਿਸ਼ਰਾ ਦਾ ਹੈਲੀਕਾਪਟਰ ਅਸਮ ਦੇ ਤੇਜਪੁਰ ਵਿੱਚ ਤੇਲ ਭਰਨ ਨੂੰ ਉਤਰਿਆ। ਉਥੇ ਪਾਇਲਟ ਨੇ ਦੇਖਿਆ ਕਿ ਹੈਲੀਕਾਪਟਰ ਵਿੱਚ ਕੁਝ ਖਰਾਬੀ ਹੈ ਤੇ ਉਹ ਉੱਡ ਨਹੀਂ ਸਕਦਾ। ਮਹਿਲਾ ਦੀ ਹਾਲਤ ਤੋਂ ਪਰੇਸ਼ਾਨ ਗਵਰਨਰ ਨੇ ਤੇਜਪੁਰ ਦੇ ਹਵਾਈ ਫੌਜ ਬੇਸ ਦੇ ਕਮਾਂਡਿਗ ਅਫਸਰ ਤੋਂ ਦੂਸਰਾ ਹੈਲੀਕਾਪਟਰ ਮੰਗ ਲਿਆ ਅਤੇ ਮਹਿਲਾ ਅਤੇ ਉਸ ਦੇ ਪਤੀ ਨੂੰ ਰਵਾਨਾ ਕੀਤਾ। ਉਹ ਖੁਦ ਬਾਅਦ ਵਿੱਚ ਦੂਸਰੇ ਹੈਲੀਕਾਪਟਰ 'ਤੇ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ