Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿ ਸੂਚਨਾ ਮੰਤਰੀ ਨੇ ਹਾਫਿਜ਼ ਸਈਦ ਦੀ ਤੁਲਨਾ ਅਜੀਤ ਡੋਭਾਲ ਨਾਲ ਕਰ ਦਿੱਤੀ

December 03, 2018 07:30 AM

ਅੰਮ੍ਰਿਤਸਰ, 2 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਮੁੰਬਈ ਵਿੱਚ 2008 ਵਿੱਚ ਹੋਏ ਦਹਿਸ਼ਤਗਰਦ ਹਮਲੇ ਦੇ ਮੁੱਖ ਸਾਜ਼ਿਸ਼ੀਏ ਤੇ ਦਹਿਸ਼ਤੀ ਸੰਗਠਨ ਜਮਾਤ ਉਦ ਦਾਵਾ ਦੇ ਆਗੂ ਹਾਫਿਜ਼ ਮੁਹੰਮਦ ਸਈਦ ਦੀ ਤੁਲਨਾ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਕੀਤੀ ਹੈ।
ਜਦੋਂ ਇੱਕ ਭਾਰਤੀ ਨਿਊਜ਼ ਚੈਨਲ ਨੇ ਫਵਾਦ ਚੌਧਰੀ ਨਾਲ ਹਾਫਿਜ਼ ਸਈਦ ਦੀਆਂ ਭਾਰਤ ਵਿਰੋਧੀ ਅੱਤਵਾਦੀ ਗਤੀਵਿਧੀਆਂ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਇਸ ਦਾ ਖੰਡਨ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਸਰਾਕਰ ਅਤੇ ਯੂ ਐਨ ਸਕਿਓਰਟੀ ਕੌਂਸਲ ਵੱਲੋਂ ਲਏ ਗਏ ਫੈਸਲੇ ਦੇ ਚਲਦਿਆਂ ਸਈਦ ਦੇ ਸੰਗਠਨਾਂ 'ਤੇ ਅੱਤਵਾਦ ਵਿਰੋਧੀ ਕਾਨੂੰਨ 1997 ਦੇ ਅਧੀਨ ਪਾਬੰਦੀ ਲਗਾਈ ਗਈ ਹੈ। ਜਦੋਂ ਚੌਧਰੀ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਮੌਜੂਦਾ ਸਰਕਾਰ ਨੇ ਹਾਫਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਵਾ ਅਤੇ ਉਸ ਦੇ ਸਹਿਯੋਗੀ ਸੰਗਠਨ ਫਲਾਹ-ਏ-ਇਨਸਾਨੀਅਤ ਫਾਊਂਡੇਸ਼ਨ ਨੂੰ ਪਾਬੰਦੀਸ਼ੁਦਾ ਸੰਗਠਨਾਂ ਦੀ ਸੂਚਨਾ ਦੀ ਸੂਚੀ 'ਚੋਂ ਬਾਹਰ ਕਰ ਕੇ ਉਸ 'ਤੇ ਲਗਾਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਉਕਤ ਸੰਗਠਨਾਂ ਵਿਰੁੱਧ ਪੂਰੀ ਸਖਤੀ ਵਰਤੀ ਜਾ ਰਹੀ ਹੈ। ਇਸ ਪਿੱਛੋਂ ਜਦੋਂ ਸੂਚਨਾ ਮੰਤਰੀ ਤੋਂ ਇਹ ਪੁੱਛਿਆ ਗਿਆ ਕਿ ਜਦੋਂ ਇਹ ਸਾਫ ਹੋ ਚੁੱਕਿਆ ਹੈ ਕਿ ਮੁੰਬਈ ਵਿੱਚ ਸਿੱਧੇ ਤੌਰ 'ਤੇ ਹਾਫਿਜ਼ ਸਈਦ ਦਾ ਹੱਥ ਸੀ ਤਾਂ ਕੀ ਪਾਕਿ ਸਰਕਾਰ ਭਾਰਤ ਦੇ ਲੋੜੀਂਦੇ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਇਹ ਅਪਰਾਧੀ ਭਾਰਤ ਨੂੰ ਸੌਂਪੇਗੀ। ਇਸ 'ਤੇ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਅਜੀਤ ਡੋਭਾਲ ਪਾਕਿਸਤਾਨ ਨੂੰ ਸੌਂਪੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ