Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਬ੍ਰੈਗਜ਼ਿਟ ਦੇ ਰੋਸ ਵਜੋਂ ਬ੍ਰਿਟੇਨ ਦੇ ਇੱਕ ਹੋਰ ਮੰਤਰੀ ਦਾ ਅਸਤੀਫਾ

December 03, 2018 07:35 AM

ਲੰਡਨ, 2 ਦਸੰਬਰ (ਪੋਸਟ ਬਿਊਰੋ)- ਬ੍ਰੈਗਜ਼ਿਟ ਮੁੱਦੇ 'ਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪ੍ਰਸਤਾਵਤ ਬ੍ਰੈਗਜ਼ਿਟ ਸਮਝੌਤੇ ਦੇ ਵਿਰੋਧ ਵਿੱਚ ਥੈਰੇਸਾ ਸਰਕਾਰ 'ਚ ਵਿਗਿਆਨ ਤੇ ਯੂਨੀਵਰਸਿਟੀਆਂ ਬਾਰੇ ਮੰਤਰੀ ਸੈਮ ਗਿਮਾਹ ਨੇ ਅਸਤੀਫਾ ਦੇ ਦਿੱਤਾ ਹੈ। ਉਸ ਨੂੰ ਮਿਲਾ ਕੇ ਕੁੱਲ ਸੱਤ ਮੰਤਰੀ ਅਸਤੀਫਾ ਦੇ ਚੁੱਕੇ ਹਨ। ਸਾਲ 2016 'ਚ ਗਿਮਾਹ ਨੇ ਬ੍ਰਿਟੇਨ ਦੇ ਯੂਰਪੀ ਯੂਨੀਅਨ (ਈ ਯੂ) ਵਿੱਚ ਰਹਿਣ ਦੀ ਮੁਹਿੰਮ ਚਲਾਈ ਸੀ।
ਗਿਮਾਹ ਨੇ ਅਸਤੀਫੇ ਵਿੱਚ ਲਿਖਿਆ, ਬ੍ਰੈਗਜ਼ਿਟ ਸਮਝੌਤਾ ਬ੍ਰਿਟੇਨ ਦੇ ਹਿੱਤ ਵਿੱਚ ਨਹੀਂ। ਇਸ ਸਮਝੌਤੇ ਦੇ ਪੱਖ ਵਿੱਚ ਵੋਟ ਦੇਣਾ ਦੇਸ਼ ਨੂੰ ਅਸਫਲਤਾ ਵੱਲ ਲਿਜਾਣਾ ਹੈ। ਇਹ ਬ੍ਰਿਟੇਨ ਨੂੰ ਨਿਯਮ ਨਿਰਮਾਤਾ ਦੇ ਬਦਲੇ ਸਿਰਫ ਨਿਯਮ ਪਾਲਣ ਕਰਨ ਵਾਲਾ ਦੇਸ਼ ਬਣਾ ਦੇਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਈ ਯੂ ਤੋਂ ਬਾਹਰ ਨਿਕਲਣ 'ਤੇ ਦੁਬਾਰਾ ਵਿਚਾਰ ਕਰਨ ਦੀ ਜ਼ਰੂਰਤ ਹੈ। ਬ੍ਰੈਗਜ਼ਿਟ ਨੂੰ ਲੈ ਕੇ ਸਾਨੂੰ ਫਿਰ ਤੋਂ ਰਾਏਸ਼ੁਮਾਰੀ ਕਰਨੀ ਚਾਹੀਦੀ ਹੈ। ਗਿਮਾਹ ਨੇ ਕਿਹਾ ਕਿ ਬ੍ਰੈਗਜ਼ਿਟ ਤੋਂ ਬਾਅਦ ਅਸੀਂ ਈ ਯੂ ਦੇ ਜੀ ਪੀ ਐੱਸ ਯਾਨੀ ਗੈਲੀਲਿਓ ਦਾ ਇਸਤੇਮਾਲ ਨਹੀਂ ਕਰ ਸਕਾਂਗੇ, ਜਦ ਕਿ ਇਸ ਵਿੱਚ 150 ਕਰੋੜ ਡਾਲਰ (ਕਰੀਬ 10 ਹਜ਼ਾਰ ਕਰੋੜ ਰੁਪਏ) ਦਾ ਨਿਵੇਸ਼ ਕੀਤਾ ਗਿਆ ਹੈ। ਜੀ-20 ਬੈਠਕ ਲਈ ਅਰਜਨਟੀਨਾ ਗਈ ਥੈਰੇਸਾ ਮੇ ਦੇ ਹੌਸਲੇ ਅਤੇ ਦਿ੍ਰੜ੍ਹਤਾ ਦੀ ਗਿਮਾਹ ਨੇ ਤਾਰੀਫ ਵੀ ਕੀਤੀ।
ਪਿਛਲੇ ਹਫਤੇ ਈ ਯੂ ਤੋਂ ਇਸ ਸਮਝੌਤੇ ਨੂੰ ਮਨਜ਼ੂਰੀ ਮਿਲ ਗਈ ਸੀ। ਸਮਝੌਤੇ ਨੂੰ ਲੈ ਕੇ ਆਪਣੇ ਹੀ ਸੰਸਦ ਮੈਂਬਰਾਂ ਦਾ ਵਿਰੋਧ ਝੱਲ ਰਹੀ ਥੈਰੇਸਾ ਲਈ ਇਸ ਸਮਝੌਤੇ ਨੂੰ ਪਾਰਲੀਮੈਂਟ ਤੋਂ ਮਨਜ਼ੂਰੀ ਦਿਵਾਉਣਾ ਟੇਢੀ ਖੀਰ ਹੈ। ਬ੍ਰੈਗਜ਼ਿਟ ਦੀ ਤਰੀਕ ਅਗਲੇ ਸਾਲ 29 ਮਾਰਚ ਤੈਅ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ