Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਅੰਨਾ ਹਜ਼ਾਰੇ ਨੇ 30 ਜਨਵਰੀ ਤੋਂ ਭੁੱਖ ਹੜਤਾਲ ਦੀ ਧਮਕੀ ਦਿੱਤੀ

December 03, 2018 07:57 AM

ਮੁੰਬਈ, 2 ਦਸੰਬਰ (ਪੋਸਟ ਬਿਊਰੋ)- ਕਈ ਸੰਘਰਸ਼ ਲੜ ਚੁੱਕੇ ਪ੍ਰਸਿੱਧੀ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੱਲ੍ਹ ਕਿਹਾ ਕਿ ਭਿ੍ਰਸ਼ਟਾਚਾਰ ਵਿਰੋਧੀ ਚੌਕਸੀ ਲਈ ਲੋਕਪਾਲ ਦੀ ਨਿਯੁਕਤੀ ਨਾ ਹੋਣ ਉੱਤੇ ਉਹ ਆਪਣੇ ਪਿੰਡ ਵਿੱਚ ਹੀ 30 ਜਨਵਰੀ ਤੋਂ ਭੁੱਖ ਹੜਤਾਲ ਕਰਨਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫਤਰ ਵਿੱਚ ਰਾਜ ਮੰਤਰੀ ਜਤਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਐੱਨ ਡੀ ਏ ਸਰਕਾਰ ਉੱਤੇ ਕੇਂਦਰ ਅਤੇ ਰਾਜਾਂ ਵਿੱਚ ਲੋਕਪਾਲ ਦੀ ਨਿਯੁਕਤੀ ਨਾ ਕਰਨ ਲਈ ਬਹਾਨੇ ਬਣਾਉਣ ਦੇ ਲਈ ਦੋਸ਼ ਲਗਾਇਆ ਅਤੇ ਇਸ ਦੇ ਵਿਰੁੱਧ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।
ਅੰਨਾ ਹਜ਼ਾਰੇ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਇਹ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਵਿੱਚ ਕੋਈ ਵਿਰੋਧੀ ਧਿਰ ਦਾ ਨੇਤਾ ਨਾ ਹੋਣ ਕਾਰਨ ਲੋਕਪਾਲ ਨਿਯੁਕਤ ਨਹੀਂ ਕੀਤਾ ਜਾ ਸਕਦਾ (ਜੋ ਨਿਯੁਕਤੀ ਪ੍ਰਕਿਰਿਆ ਦਾ ਹਿੱਸਾ ਹੈ) ਅਤੇ ਬਾਅਦ ਵਿੱਚ ਕਿਹਾ ਕਿ ਚੋਣ ਕਮੇਟੀ ਵਿੱਚ ਕੋਈ ਸਤਿਕਾਰ ਯੋਗ ਕਾਨੂੰਨਦਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸਾਲ 23 ਮਾਰਚ ਨੂੰ ਰਾਮ ਲੀਲਾ ਮੈਦਾਨ ਵਿੱਚ ਭੁੱਖ ਹੜਤਾਲ ਉਤੇ ਬੈਠੇ ਤਾਂ ਪ੍ਰਧਾਨ ਮੰਤਰੀ ਦਫਤਰ ਦੇ ਉਨ੍ਹਾਂ ਦੀ ਮੰਗ ਪੂਰੀ ਕਰਨ ਦੇ ਲਿਖਤੀ ਵਿੱਚ ਭਰੋਸਾ ਦੇਣ ਮਗਰੋਂ ਉਨ੍ਹਾਂ ਨੇ ਹੜਤਾਲ ਖਤਮ ਕਰ ਦਿੱਤੀ ਸੀ। ਹਜ਼ਾਰੇ ਨੇ ਕਿਹਾ ਕਿ ਉਨ੍ਹਾਂ ਨੇ ਫਿਰ ਦੋ ਅਕਤੂਬਰ ਤੱਕ ਦਾ ਸਮਾਂ ਦਿੱਤਾ। ਉਨ੍ਹਾਂ ਨੇ ਲਿਖਿਆ, ਦੋ ਅਕਤੂਬਰ ਨੂੰ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਅੰਦੋਲਨ ਸ਼ੁਰੂ ਕਰਨਾ ਸੀ, ਪਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਹੋਰ ਨੇਤਾਵਾਂ ਨੇ ਫਿਰ ਭਰੋਸਾ ਦਿੱਤਾ ਕਿ ਲੋਕਪਾਲ ਤੇ ਲੋਕਪਾਲਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਆਖਰੀ ਪੜਾਅ ਵਿੱਚ ਹੈ। ਮੈਂ ਉਨ੍ਹਾਂ ਨੂੰ ਇੱਕ ਮੌਕਾ ਦੇਣ ਅਤੇ 30 ਜਨਵਰੀ ਤੱਕ ਇੰਤਜ਼ਾਰ ਕਰਨ ਦਾ ਮਨ ਬਣਾਇਆ ਹੈ। ਹਜ਼ਾਰੇ ਨੇ ਦੋਸ਼ ਲਾਇਆ ਕਿ ਇਹ ਸਪੱਸ਼ਟ ਤੌਰ 'ਤੇ ਮੌਜੂਦਾ ਸਰਕਾਰ ਦੀ ਇੱਛਾ ਲੋਕਪਾਲ ਅਤੇ ਲੋਕ ਆਯੁਕਤ ਨਿਯੁਕਤ ਕਰਨ ਦੀ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ