Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਰਾਹੁਲ ਗਾਂਧੀ ਕਹਿੰਦੈ: ਨਰਿੰਦਰ ਮੋਦੀ ਅਸਲੀ ਹਿੰਦੂ ਨਹੀਂ

December 03, 2018 08:05 AM

ਉਦੈਪੁਰ, 2 ਦਸੰਬਰ (ਪੋਸਟ ਬਿਊਰੋ)- ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਕਾਂਗਰਸ ਵੱਲੋਂ ਇੱਕ ਦੂਜੇ ਵਿਰੁੱਧ ਜ਼ੋਰਦਾਰ ਸਿਆਸੀ ਹਮਲੇ ਹਾਲੇ ਵੀ ਜਾਰੀ ਹਨ। ਇੱਕ ਚੋਣ ਜਲਸੇ ਵਿੱਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਇਹ ਕਹਿ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿੰਦੂਤਵ ਦੀ ਨੀਂਹ ਬਾਰੇ ਵੀ ਨਹੀਂ ਜਾਣਦੇ।
ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਨੇ ਸਰਜੀਕਲ ਸਟਰਾਈਕ ਨੂੰ ਸਿਆਸੀ ਰੂਪ ਦੇ ਦਿੱਤਾ, ਜਦ ਕਿ ਫੈਸਲਾ ਦੇਸ਼ ਦੀ ਫੌਜ ਦਾ ਸੀ। ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਉਹ ਹਿੰਦੂ ਹਨ, ਪਰ ਉਹ ਹਿੰਦੂਤਵ ਦਾ ਨਿਚੋੜ ਨਹੀਂ ਜਾਣਦੇ। ਉਨ੍ਹਾਂ ਨੂੰ ਇਸ ਦੀ ਨੀਂਹ ਦਾ ਨਹੀਂ ਪਤਾ। ਫਿਰ ਉਹ ਕਿਸ ਤਰ੍ਹਾਂ ਹਿੰਦੂ ਹਨ? ਰਾਹੁਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਜੀਕਲ ਸਟਰਾਈਕ ਵਾਂਗ ਮਨਮੋਹਨ ਸਿੰਘ ਨੇ ਤਿੰਨ ਵਾਰ ਇੰਝ ਕੀਤਾ ਸੀ। ਫੌਜ ਜਦੋਂ ਮਨਮੋਹਨ ਸਿੰਘ ਦੇ ਕੋਲ ਆਈ ਅਤੇ ਕਿਹਾ ਕਿ ਪਾਕਿਸਤਾਨ ਜੋ ਕੁਝ ਕਰ ਰਿਹਾ ਹੈ, ਉਸ ਦਾ ਸਾਨੂੰ ਬਦਲਾ ਚਾਹੀਦਾ ਹੈ ਤਾਂ ਮਨਮੋਹਨ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਮੰਤਵਾਂ ਲਈ ਗੁਪਤ ਰੱਖ ਕੇ ਕੰਮ ਕਰਨਾ ਚਾਹੀਦਾ ਹੈ।
ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਉੱਤੇ ਹਮਲੇ ਕਰਦਿਆਂ ਰਾਹੁਲ ਨੇ ਕਿਹਾ ਕਿ ਮੋਦੀ ਇਹ ਸਮਝਦੇ ਹਨ ਕਿ ਦੁਨੀਆ ਦਾ ਸਾਰਾ ਗਿਆਨ ਉਨ੍ਹਾਂ ਦੇ ਦਿਮਾਗ ਵਿੱਚੋਂ ਨਿਕਲਦਾ ਹੈ, ਹੋਰਨਾਂ ਨੂੰ ਕੁਝ ਨਹੀਂ ਪਤਾ। ਯੂ ਪੀ ਏ ਸਰਕਾਰ ਵੇਲੇ ਐੱਨ ਪੀ ਏ ਦੋ ਲੱਖ ਕਰੋੜ ਰੁਪਏ ਦਾ ਸੀ, ਜਿਹੜਾ ਅੱਜ ਕੱਲ੍ਹ 12 ਲੱਖ ਕਰੋੜ ਰੁਪਏ ਦਾ ਹੋ ਗਿਆ ਹੈ।
ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਿੰਦੂਤਵ ਨੂੰ ਲੈ ਕੇ ਕੀਤੇ ਹਮਲੇ ਵਿਰੁੱਧ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜਵਾਬੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਨੂੰ ਹਿੰਦੂ ਹੋਣ ਦਾ ਮਤਲਬ ਨਹੀਂ ਪਤਾ। ਅਸਲ ਵਿੱਚ ਰਾਹੁਲ ਨੇ ਇਹ ਗੱਲ ਇਸ ਲਈ ਕਹੀ ਹੈ ਕਿ ਉਹ ਅਤੇ ਕਾਂਗਰਸ ਆਪਣੇ ਧਰਮ ਦੇ ਜਾਤੀ ਬਾਰੇ ਕਨਫਿਊਜ਼ਡ ਹਨ। ਕਈ ਸਾਲਾਂ ਤੋਂ ਰਾਹੁਲ ਨੂੰ ਧਰਮ ਨਿਰਪੱਖ ਨੇਤਾ ਵਜੋਂ ਪੇਸ਼ ਕੀਤਾ ਗਿਆ, ਚੋਣਾਂ ਨੇੜੇ ਆਉਣ 'ਤੇ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਹਿੰਦੂ ਬਹੁ ਗਿਣਤੀ ਹਨ, ਇਸ ਲਈ ਉਹ ਅਜਿਹਾ ਅਕਸ ਬਣਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ