Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਫਰਾਂਸ `ਚ ਫਿਊਲ ਕੀਮਤਾਂ ਵਧਣ ਕਾਰਨ ਰੋਸ ਪ੍ਰਦਰਸ਼ਨ ਹਿੰਸਕ ਹੋਣ ਲੱਗੇ

December 03, 2018 08:14 AM

* ਸਰਕਾਰ ਐਮਰਜੈਂਸੀ ਲਾਗੂ ਕਰਨ `ਤੇ ਵਿਚਾਰ ਕਰਨ ਲੱਗੀ



ਪੈਰਿਸ, 2 ਦਸੰਬਰ, (ਪੋਸਟ ਬਿਊਰੋ)- ਫਰਾਂਸ ਵਿਚ ਫਿਊਲ, ਤੇਲ, ਪੈਟਰੋਲ, ਗੈਸ ਆਦਿ ਦੀਆਂ ਵਧਦੀਆਂ ਕੀਮਤਾਂ ਦੇ ਵਿਰੁੱਧ ਲੋਕਾਂ ਦਾ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਸਰਕਾਰੀ ਬੁਲਾਰੇ ਬੇਂਜਮਿਨ ਗ੍ਰੀਵੋਕਸ ਨੇ ਦੱਸਿਆ ਕਿ ਪ੍ਰਦਰਸ਼ਨ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਮਾਮਲੇ ਵਿਚ ਪੁਲਸ 280 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਸਥਿਤੀ ਇੰਨੀ ਖਰਾਬ ਹੋ ਚੁੱਕੀ ਹੈ ਕਿ ਸ਼ਨੀਵਾਰ ਨੂੰ ਕੁਝ ਨੌਜਵਾਨਾਂ ਨੇ ਸੈਂਟਰਲ ਪੈਰਿਸ ਵਿਚ ਕਈ ਗੱਡੀਆਂ ਅਤੇ ਇਮਾਰਤਾਂ ਨੂੰ ਅੱਗ ਲਾ ਦਿੱਤੀ। ਇਸ ਦੇ ਬਾਅਦ ਸਰਕਾਰ ਐਮਰਜੈਂਸੀ ਲਾਗੂ ਕਰਨ `ਤੇ ਵਿਚਾਰ ਕਰਨ ਲੱਗ ਪਈ ਹੈ। ਗ੍ਰੀਵੋਕਸ ਨੇ ਕਿਹਾ, ‘ਸਾਨੂੰ ਅਜਿਹੀ ਕਾਰਵਾਈ ਕਰਨੀ ਹੋਵੇਗੀ ਕਿ ਇਹੋ ਜਿਹੀ ਹਰਕਤ ਦੁਬਾਰਾ ਨਾ ਹੋਵੇ।`
ਵਰਨਣ ਯੋਗ ਕਿ ਪੈਰਿਸ ਵਿਚ ਆਮ ਮਹਿੰਗਾਈ ਅਤੇ ਪੈਟਰੋਲ ਦੀਆਂ ਕੀਮਤਾਂ ਵਧਣ ਵਿਰੁੱਧ ਬੀਤੇ 2 ਹਫਤਿਆਂ ਤੋਂ ਪ੍ਰਦਰਸ਼ਨ ਚੱਲ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਨੂੰ ‘ਯੇਲੋ ਵੈੱਸਟ` ਦਾ ਨਾਮ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਪੀਲੇ ਰੰਗ ਦੀਆਂ ਵੈੱਸਟ ਪਹਿਨ ਕੇ ਪ੍ਰਦਰਸ਼ਨ ਕਰਦੇ ਹਨ। ਇਸ ਦੇ ਤਹਿਤ ਫਰਾਂਸ ਵਿਚ ਪੁਲਸ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਵਾਲਿਆਂ ਵਿਚਾਲੇ ਮੱਧ ਪੈਰਿਸ ਸਮੇਤ ਕਈ ਇਲਾਕਿਆਂ ਵਿਚ ਝੜਪ ਹੋਈ। ਹਿੰਸਕ ਹੋ ਗਏ ਲੋਕਾਂ ਨੇ ਪੁਲਸ ਉਤੇ ਪੱਥਰਬਾਜ਼ੀ ਕੀਤੀ ਤਾਂ ਸਥਿਤੀ ਸੰਭਾਲਣ ਲਈ ਪੁਲਸ ਨੂੰ ਹੰਝੂ ਗੈਸ ਦੇ ਗੋਲੇ ਛੱਡਣੇ ਪਏ।
ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰਾਂ ਨੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਕਿਸੇ ਹੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕਰਨਗੇ। ਰਾਸ਼ਟਰਪਤੀ ਮੈਕਰਾਂ, ਪ੍ਰਧਾਨ ਮੰਤਰੀ ਤੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਨਾਲ ਮੀਟਿੰਗ ਕਰ ਕੇ ਦੰਗਾ ਭੜਕਾਉਣ ਵਾਲਿਆਂ ਨਾਲ ਨਜਿੱਠਣ ਅਤੇ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਗੱਲਬਾਤ ਦਾ ਰਸਤਾ ਕੱਢਣ ਬਾਰੇ ਚਰਚਾ ਕਰ ਰਹੇ ਹਨ। ਪਰੇਸ਼ਾਨੀ ਇਹ ਹੈ ਕਿ ਪ੍ਰਦਰਸ਼ਨਕਾਰੀਆਂ ਦਾ ਕੋਈ ਆਗੂ ਚਿਹਰਾ ਨਹੀਂ ਹੈ, ਜਿਸ ਨਾਲ ਸਰਕਾਰ ਗੱਲਬਾਤ ਸ਼ੁਰੂ ਕਰ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ