Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਨਾਫਟਾ ਨੂੰ ਰੱਦ ਕਰਵਾਉਣ ਲਈ ਕਾਂਗਰਸ ਉੱਤੇ ਦਬਾਅ ਪਾਉਣਗੇ ਟਰੰਪ

December 03, 2018 08:26 AM

ਵਾਸਿੰ਼ਗਟਨ, 2 ਦਸੰਬਰ (ਪੋਸਟ ਬਿਊਰੋ) : ਇੱਕ ਵਾਰੀ ਫਿਰ ਅਸਲੀ ਨਾਫਟਾ ਡੀਲ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਦੀ ਹਿੱਟ ਲਿਸਟ ਉੱਤੇ ਆ ਗਈ ਹੈ। ਟਰੰਪ ਦਾ ਕਹਿਣਾ ਹੈ ਕਿ ਇਸ 24 ਸਾਲ ਪੁਰਾਣੀ ਨਾਫਟਾ ਡੀਲ ਨੂੰ ਖਤਮ ਕਰਵਾਉਣ ਲਈ ਉਹ ਕਾਂਗਰਸ ਉੱਤੇ ਦਬਾਅ ਪਾਉਣਗੇ।
ਸ਼ੁੱਕਰਵਾਰ ਨੂੰ ਅਰਜਨਟੀਨਾ ਵਿੱਚ ਜੀ-20 ਸਿਖਰ ਵਾਰਤਾ ਦੌਰਾਨ ਇੱਕ ਵੱਖਰੇ ਸਮਾਰੋਹ ਵਿੱਚ ਟਰੰਪ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਮੈਕਸਿਕੋ ਦੇ ਸਾਬਕਾ ਰਾਸ਼ਟਰਪਤੀ ਐਨਰਿਕ ਪਿਏਨਾ ਨਿਏਟੋ ਨੇ ਨਵੇਂ ਯੂਐਸ-ਕੈਨੇਡਾ-ਮੈਕਸਿਕੋ (ਯੂਐਸਐਮਸੀਏ) ਸਮਝੌਤੇ ਉੱਤੇ ਦਸਤਖ਼ਤ ਕੀਤੇ। ਹਾਲਾਂਕਿ ਓਟਵਾ ਸਥਿਤ ਫੈਡਰਲ ਸਰਕਾਰ ਨੇ ਇਸ ਡੀਲ ਦਾ ਨਾਂ ਸੀਯੂਐਸਐਮਏ ਕਰ ਦਿੱਤਾ।
ਇਸ ਮਗਰੋਂ ਸ਼ਨਿੱਚਰਵਾਰ ਨੂੰ ਵਾਸਿ਼ੰਗਟਨ ਪਰਤਦੇ ਸਮੇਂ ਟਰੰਪ ਨੇ ਏਅਰ ਫੋਰਸ ਵੰਨ ਵਿੱਚ ਇਹ ਐਲਾਨ ਕੀਤਾ ਕਿ ਉਹ ਜਲਦ ਹੀ ਨਾਫਟਾ ਨੂੰ ਰਸਮੀ ਤੌਰ ਉੱਤੇ ਖਤਮ ਕਰਵਾਉਣਗੇ ਤੇ ਇਸ ਲਈ ਕਾਂਗਰਸ ਉੱਤੇ ਦਬਾਅ ਵੀ ਪਾਉਣਗੇ। ਉਨ੍ਹਾਂ ਇਹ ਵੀ ਆਖਿਆ ਕਿ ਉਹ ਜਲਦ ਹੀ ਨਾਫਟਾ ਡੀਲ ਨੂੰ ਖਤਮ ਕਰਵਾ ਕੇ ਹੀ ਸਾਹ ਲੈਣਗੇ। ਉਨ੍ਹਾਂ ਆਖਿਆ ਕਿ ਨਾਫਟਾ ਅਮਰੀਕਾ ਲਈ ਬਹੁਤੀ ਕਾਰਗਰ ਡੀਲ ਨਹੀਂ ਰਹੀ। ਇਸ ਕਾਰਨ ਸਾਡੇ ਦੇਸ਼ ਵਿੱਚ ਬੇਰੋਜ਼ਗਾਰੀ ਤੇ ਕੰਪਨੀਆਂ ਨੂੰ ਕਈ ਤਰ੍ਹਾਂ ਦਾ ਘਾਟਾ ਪਿਆ।
ਉਨ੍ਹਾਂ ਆਖਿਆ ਕਿ ਕਾਂਗਰਸ ਨੂੰ ਜਾਂ ਤਾਂ ਯੂਐਸਐਮਸੀਏ ਨੂੰ ਚੁਣਨਾ ਹੋਵੇਗਾ ਤੇ ਜਾਂ ਫਿਰ ਨਾਫਟਾ ਤੋਂ ਪਹਿਲਾਂ ਵਾਲੇ ਦੌਰ ਨਾਲ ਹੀ ਰਹਿਣਾ ਹੋਵੇਗਾ। ਦੂਜੇ ਪਾਸੇ ਇਸ ਸਮੇਂ ਹਾਊਸ ਆਫ ਰਿਪ੍ਰਜ਼ੈਂਟੇਟਿਵਜ਼ ਵਿੱਚ ਬਹੁਗਿਣਤੀ ਦਾ ਆਨੰਦ ਮਾਣ ਰਹੇ ਡੈਮੋਕ੍ਰੈਟਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਵੀਂ ਡੀਲ ਬਹੁਤੀ ਪਸੰਦ ਨਹੀਂ ਆਈ ਤੇ ਉਹ ਇਸ ਦਾ ਸਮਰਥਨ ਵੀ ਨਹੀਂ ਕਰਨਗੇ। ਕੁੱਝ ਕੁ ਰਿਪਬਲਿਕਨਾਂ ਦਾ ਵੀ ਇਹੋ ਆਖਣਾ ਹੈ ਕਿ ਉਹ ਇਸ ਨਵੀਂ ਡੀਲ ਨੂੰ ਮੌਜੂਦਾ ਰੂਪ ਵਿੱਚ ਸਵੀਕਾਰ ਨਹੀਂ ਕਰਨਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ