Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਬ੍ਰਾਜ਼ੀਲ ਤੋਂ ਜਾਪਾਨ ਪਹੁੰਚੇ ਟਰੈਵਲਰਜ਼ ਵਿੱਚ ਪਾਇਆ ਗਿਆ ਕੋਵਿਡ-19 ਦਾ ਨਵਾਂ ਵੇਰੀਐਂਟ

January 11, 2021 06:42 AM

ਟੋਕੀਓ, 10 ਜਨਵਰੀ (ਪੋਸਟ ਬਿਊਰੋ) : ਜਾਪਾਨ ਵਿੱਚ ਕੋਵਿਡ-19 ਵਾਇਰਸ ਦਾ ਨਵਾਂ ਵੇਰੀਐਂਟ ਮਿਲਿਆ ਹੈ। ਇਸ ਦਾ ਖੁਲਾਸਾ ਜਾਪਾਨ ਦੇ ਸਿਹਤ ਮੰਤਰੀ ਵੱਲੋਂ ਐਤਵਾਰ ਨੂੰ ਕੀਤਾ ਗਿਆ।ਇਹ ਵੇਰੀਐਂਟ ਬ੍ਰਾਜ਼ੀਲ ਦੇ ਐਮੇਜ਼ੌਨਸ ਸਟੇਟ ਤੋਂ ਆਏ ਚਾਰ ਯਾਤਰੀਆਂ ਵਿੱਚ ਪਾਇਆ ਗਿਆ।
ਮੰਤਰਾਲੇ ਦੇ ਅਧਿਕਾਰੀਆਂ ਨੇ ਆਖਿਆ ਕਿ ਇਸ ਨਵੇਂ ਵੇਰੀਐਂਟ ਖਿਲਾਫ ਵੈਕਸੀਨ ਦੇ ਅਸਰ ਨੂੰ ਜਾਨਣ ਲਈ ਅਧਿਐਨ ਕੀਤਾ ਜਾ ਰਿਹਾ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਹ ਬ੍ਰਿਟੇਨ ਅਤੇ ਦੱਖਣੀ ਅਫਰੀਕਾ ਵਿੱਚ ਪਾਏ ਗਏ ਵੇਰੀਐਂਟ ਨਾਲੋਂ ਵੱਖਰਾ ਹੈ। ਸਿਹਤ ਮੰਤਰਾਲੇ ਦੀ ਬ੍ਰੀਫਿੰਗ ਵਿੱਚ ਨੈਸ਼ਨਲ ਇੰਸਟੀਚਿਊਟ ਆਫ ਇੰਫੈਕਸ਼ੀਅਸ ਡਜ਼ੀਜਿ਼ਜ਼ ਤਾਕਾਜੀ ਵਾਕਿਤਾ ਨੇ ਦੱਸਿਆ ਕਿ ਅਜੇ ਤੱਕ ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਬ੍ਰਾਜ਼ੀਲ ਤੋਂ ਆਏ ਟਰੈਵਲਰਜ਼ ਵਿੱਚ ਪਾਇਆ ਗਿਆ ਇਹ ਵੇਰੀਐਂਟ ਬਹੁਤ ਜਿ਼ਆਦਾ ਇੰਫੈਕਸ਼ੀਅਸ ਹੈ।
ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਪਾਨ ਦੇ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਨਵੇਂ ਵੇਰੀਐਂਟ ਦੀਆਂ 12 ਮਿਊਟੇਸ਼ਨਜ਼ ਹਨ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਯੂਕੇ ਤੇ ਸਾਊਥ ਅਫਰੀਕਾ ਵਿੱਚ ਪਾਏ ਗਏ ਵੇਰੀਐਂਟ ਵਿੱਚ ਹੋਈ ਹੈ। ਟੋਕੀਓ ਦੇ ਹਨੇਦਾ ਏਅਰਪੋਰਟ ਉੱਤੇ 2 ਜਨਵਰੀ ਨੂੰ ਪਹੁੰਚੇ ਚਾਰ ਟਰੈਵਲਰਜ਼ ਵਿੱਚੋਂ ਇੱਕ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ, ਇੱਕ ਮਹਿਲਾ ਨੂੰ ਸਿਰਦਰਦ ਸੀ ਤੇ ਉਸ ਦਾ ਗਲਾ ਪੱਕਿਆ ਹੋਇਆ ਸੀ, ਇੱਕ ਟੀਨੇਜਰ ਨੂੰ ਬੁਖਾਰ ਸੀ ਤੇ ਇੱਕ ਟੀਨੇਜਰ ਲੜਕੀ ਵਿੱਚ ਕੋਈ ਲੱਛਣ ਨਹੀਂ ਸਨ।
ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਸਾਰੇ ਟਰੈਵਲਰਜ਼ ਨੂੰ ਟੋਕੀਓ ਦੇ ਏਅਰਪੋਰਟ ਉੱਤੇ ਹੀ ਕੁਆਰਨਟੀਨ ਕੀਤਾ ਗਿਆ ਹੈ। ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਆਉਣ ਤੋਂ ਬਾਅਦ ਜਾਪਾਨ ਵਿੱਚ ਟੋਕੀਓ ਤੇ ਨਾਲ ਲੱਗਦੇ ਤਿੰਨ ਇਲਾਕਿਆਂ ਲਈ ਐਮਰਜੰਸੀ ਐਲਾਨੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ