Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪਾਕਿਸਤਾਨੀ ਭਾਈਚਾਰੇ ਨੇ ਡਿਕਸੀ ਗੁਰੂਘਰ ਵਿਖੇ ਕੀਤੀਆਂ ਕਰਤਾਰਪੁਰ ਲਾਂਘੇ ਦੀਆਂ ਖੁਸ਼ੀਆਂ ਸਾਂਝੀਆਂ

December 03, 2018 10:03 AM

ਮਿਸੀਸਾਗਾ ਪੋਸਟ ਬਿਉਰੋ:ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ‘ਪਾਕਿਸਤਾਨ ਤਹਿਰੀਕ ਏ ਇਨਸਾਫ਼’ (ਪੀ ਟੀ ਆਈ) ਦੀ ਮਿਸੀਸਾਗਾ ਇਕਾਈ ਦੇ ਅਹੁਦੇਦਾਰਾਂ ਨੇ ਵੀਕਐਂਡ ਉੱਤੇ ਡਿਕਸੀ ਗੁਰੁਦਆਰਾ ਵਿਖੇ ਆ ਕੇ ਕਰਤਾਰਪੁਰ ਲਾਂਘਾ ਖੁੱਲਣ ਦੀਆਂ ਖੁਸ਼ੀਆਂ ਸਿੱਖ ਭਾਈਚਾਰੇ ਨਾਲ ਸਾਂਝੀਆਂ ਕੀਤੀਆਂ। ਜਨਾਬ ਰਿਆਜ਼ ਚੌਧਰੀ ਅਤੇ ਰਾਣਾ ਸਾਹਿਬ ਦੀ ਅਗਵਾਈ ਵਿੱਚ 25 ਤੋਂ 30 ਮੈਂਬਰਾਂ ਦਾ ਗਰੁੱਪ ਮਿਠਿਆਈਆਂ, ਕੇਕ, ਗੁਲਦਸਤਿਆਂ ਅਤੇ ਰੰਗ ਬਿਰੰਗੇ ਝੰਡੇ ਲੈ ਕੇ ਗੁਰਦੁਆਰਾ ਸਾਹਿਬ ਪੁੱਜਾ। ਗੁਰਪ੍ਰੀਤ ਸਿੰਘ ਬੱਲ, ਭੁਪਿੰਦਰ ਸਿੰਘ ਦੂਲੇ ਅਤੇ ਹੋਰ ਸਿੱਖ ਆਗੂਆਂ/ਗੁਦੁਰਆਰਾ ਸਾਹਿਬ ਦੇ ਅਹੁਦੇਦਾਰਾਂ ਨੇ ਆਏ ਮਹਿਮਾਨਾਂ ਦੇ ਵਫ਼ਦ ਦਾ ਨਿੱਘਾ ਸੁਆਗਤ ਕੀਤਾ।

 

 

ਇਸ ਮੌਕੇ ਬੋਲਦੇ ਹੋਏ ‘ਪਾਕਿਸਤਾਨ ਤਹਿਰੀਕ ਏ ਇਨਸਾਫ’਼ ਦੇ ਬੁਲਾਰਿਆਂ ਨੇ ਕਿਹਾ ਕਿ ਅਸੀਂ ਸਿੱਖ ਭਾਈਚਾਰੇ ਵਾਸਤੇ ਪਰੇਮ ਮੁੱਹਬਤ ਦਾ ਸੁਨੇਹਾ ਲੈ ਕੇ ਹਾਜ਼ਰ ਹੋਏ ਹਾਂ। ਉਹਨਾਂ ਕਿਹਾ ਕਿ ਮਹਿਜ਼ ਦੋ ਕਿਲੋਮੀਟਰ ਦੀ ਵਿੱਥ ਦੀ ਦੂਰੀ ਚੱਲ ਕੇ ਆਪਣੇ ਗੁਰੂ ਦੇ ਸਥਾਨ ਉੱਤੇ ਨਾ ਪੁੱਜ ਸੱਕਣ ਦੇ ਸਿੱਖ ਭਾਈਚਾਰੇ ਦੇ ਦਰਦ ਨੂੰ ਉਹ ਬਾਖੂਬੀ ਸਮਝ ਸਕਦੇ ਹਨ। ਵਫ਼ਦ ਨੇ ਮਹਿਸੂਸ ਕੀਤਾ ਕਿ ਸਿੱਖਾਂ ਲਈ ਇਹ ਜੁਦਾਈ ਬਿਲਕੁਲ ਉਵੇਂ ਹੈ ਜਿਵੇਂ ਮੁਸਲਮਾਨ ਭਾਈਚਾਰੇ ਨੂੰ ਮਦੀਨਾ ਦੀ ਜਿਆਰਤ ਤੋਂ ਵਾਂਝਿਆ ਰੱਖਿਆ ਜਾਵੇ। ਵਰਨਣਯੋਗ ਹੈ ਕਿ ਮਦੀਨਾ ਸ਼ਹਿਰ ਵਿੱਚ ਹਜ਼ਰਤ ਮੁਹੰਮਦ ਸਾਹਿਬ ਦੀ ਮਸਜਦ ਹੈ ਜਿੱਥੇ ਉਹਨਾਂ ਦੀਆਂ ਆਖਰੀ ਰਸਮਾਂ ਨਿਭਾਈਆਂ ਗਈਆਂ ਸਨ। ਬੁਲਾਰਿਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕੀਤੇ ਗਏ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ।

 

ਇਸ ਮੌਕੇ ਵਫ਼ਦ ਦੇ ਆਗੂਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਭਲਿੰਦਰ ਸਿੰਘ ਜੀ ਵੱਲੋਂ ਸਿਰੋਪਾਓ ਪੇਸ਼ ਕਰਕੇ ਸਨਮਾਨ ਕੀਤਾ ਗਿਆ। ਵਫ਼ਦ ਵਿੱਚ ਦੋ ਔਰਤ ਆਗੂ ਸ਼ਾਮਲ ਸਨ ਜਿਹਨਾਂ ਨੇ ਸਮੁੱਚੀ ਕਾਰਵਾਈ ਦੌਰਾਨ ਸਰਗਰਮ ਰੋਲ ਅਦਾ ਕੀਤਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ