Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਫੈਡਰਲ ਸਰਕਾਰ ਵੱਲੋਂ ਮੌਡਰਨਾ ਤੋਂ 16 ਮਿਲੀਅਨ ਹੋਰ ਡੋਜ਼ਾਂ ਨਾ ਖਰੀਦਣ ਦਾ ਫੈਸਲਾ

January 12, 2021 08:33 PM

ਓਟਵਾ, 12 ਜਨਵਰੀ (ਪੋਸਟ ਬਿਊਰੋ) : ਫੈਡਰਲ ਸਰਕਾਰ ਨੇ ਮੌਡਰਨਾ ਤੋਂ 16 ਮਿਲੀਅਨ ਵਾਧੂ ਡੋਜ਼ਾਂ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੈਕਸੀਨ ਦੀ ਇਹ ਖੇਪ ਸ਼ਾਇਦ 2021 ਦੇ ਅੰਤ ਤੱਕ ਵੀ ਹਾਸਲ ਨਾ ਹੋਵੇ।
ਪ੍ਰੋਕਿਓਰਮੈਂਟ ਮੰਤਰੀ ਅਨੀਤਾ ਆਨੰਦ ਦੇ ਆਫਿਸ ਵੱਲੋਂ ਆਖਿਆ ਗਿਆ ਹੈ ਕਿ ਵਾਧੂ ਡੋਜ਼ਾਂ ਨੂੰ ਸ਼ਾਮਲ ਕੀਤੇ ਜਾਣ ਨਾਲੋਂ ਉਨ੍ਹਾਂ ਵੱਲੋਂ ਇਸ ਗੱਲ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿ ਮੌਡਰਨਾ ਆਪਣੀ ਮੌਜੂਦਾ ਡਲਿਵਰੀ ਸਮੇਂ ਸਿਰ ਕੈਨੇਡਾ ਨੂੰ ਕਰ ਦੇਵੇ। ਆਨੰਦ ਦੇ ਆਫਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਫੈਡਰਲ ਸਰਕਾਰ ਸਤੰਬਰ 2021 ਦੇ ਅੰਤ ਤੱਕ ਹਰੇਕ ਕੈਨੇਡੀਅਨ ਦਾ ਟੀਕਾਕਰਣ ਕਰਨ ਦਾ ਮੰਤਵ ਰੱਖਦੀ ਹੈ ਤੇ ਇਸ ਤਰ੍ਹਾਂ ਇਸ ਵੈਕਸੀਨ ਦੀ ਖੇਪ ਹਾਸਲ ਕਰਨ ਵਿੱਚ ਹੋ ਰਹੀ ਦੇਰ ਨਾਲ ਅਜਿਹਾ ਸੰਭਵ ਨਹੀਂ ਹੈ।
ਮੰਤਰੀ ਦੇ ਆਫਿਸ ਅਨੁਸਾਰ 16 ਮਿਲੀਅਨ ਡੋਜ਼ਾਂ ਨਾ ਖਰੀਦਣ ਦਾ ਇਹ ਫੈਸਲਾ ਵੈਕਸੀਨ ਟਾਸਕ ਫੋਰਸ ਦੀ ਸਲਾਹ ਨਾਲ ਲਿਆ ਗਿਆ ਹੈ।ਜੇ ਲੋੜ ਪੈਂਦੀ ਹੈ ਤਾਂ ਕੈਨੇਡਾ ਅਜੇ ਵੀ ਮੌਡਰਨਾ ਨਾਲ ਵਾਧੂ ਡੋਜ਼ਾਂ ਹਾਸਲ ਕਰਨ ਲਈ ਮੁੜ ਗੱਲਬਾਤ ਕਰ ਸਕਦਾ ਹੈ।ਫਾਈਜ਼ਰ-ਬਾਇਓਐਨਟੈਕ ਤੋਂ ਇਲਾਵਾ ਹੈਲਥ ਕੈਨੇਡਾ ਵੱਲੋਂ ਮੌਡਰਨਾ ਦੀ ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਫੈਡਰਲ ਸਰਕਾਰ ਨੇ ਫਾਈਜ਼ਰ ਨਾਲ ਘੱਟ ਤੋਂ ਘੱਟ 20 ਮਿਲੀਅਨ ਡੋਜ਼ਾਂ ਦਾ ਮੁੱਢਲਾ ਕਾਂਟਰੈਕਟ ਕੀਤਾ ਸੀ ਤੇ ਕੁੱਲ 76 ਮਿਲੀਅਨ ਡੋਜ਼ਾਂ ਤੱਕ ਦੀ ਡੀਲ ਹੋਈ ਸੀ। ਮੌਡਰਨਾਂ ਨਾਲ ਕੈਨੇਡਾ ਵੱਲੋਂ 40 ਮਿਲੀਅਨ ਡੋਜ਼ਾਂ ਦੀ ਡੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਕੈਨੇਡਾ 16 ਮਿਲੀਅਨ ਡੋਜ਼ਾਂ ਹੋਰ ਹਾਸਲ ਕਰ ਸਕਦਾ ਸੀ ਪਰ ਸਰਕਾਰ ਵੱਲੋਂ ਅਜਿਹਾ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ