Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਬਾਰੇ ਚਾਰ ਮੈਂਬਰੀ ਕਮੇਟੀ ਬਣਾ ਧਰੀ

January 13, 2021 06:49 AM

* ਕਮੇਟੀ ਰਿਪੋਰਟ ਮਿਲਣ ਤੱਕ ਨਵੇਂ ਕਾਨੂੰਨ ਲਾਗੂ ਕਰਨ ਉੱਤੇ ਰੋਕ

ਨਵੀਂ ਦਿੱਲੀ, 12 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਲਾਗੂ ਕਰਨ ਉੱਤੇਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਰੋਕ ਲਾ ਦਿੱਤੀ ਅਤੇ ਕਿਹਾ ਹੈ ਕਿ ਅਗਲੇ ਹੁਕਮਾਂ ਤੱਕਇਹ ਕਾਨੂੰਨ ਲਾਗੂ ਨਹੀਂ ਹੋਣਗੇ। ਅਦਾਲਤ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਕਾਨੂੰਨਾਂ ਦਾ ਅਮਲ ਰੁਕ ਗਿਆ ਹੈ। ਇਸ ਦੇ ਨਾਲ ਅਦਾਲਤ ਨੇ ਚਾਰ ਮੈਂਬਰਾਂ ਦੀ ਇੱਕ ਕਮੇਟੀ ਬਣਾ ਕੇ ਉਸ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਰਿਪੋਰਟ ਦੇਣ ਨੂੰ ਕਹਿ ਦਿੱਤਾ ਹੈ।
ਅੱਜ ਦੀ ਅਦਾਲਤੀ ਕਾਰਵਾਈ ਦੇ ਬਾਅਦ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਉੱਤੇ ਕਿਸਾਨਾਂ ਦੇ ਵਿਰੋਧ ਕਾਰਨ ਪੈਦਾ ਹੋਏ ਹਾਲਾਤ ਵਿੱਚਇਨ੍ਹਾਂ ਕਾਨੂੰਨਾਂ ਉੱਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀਤੇ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ ਹੈ, ਜਿਸਵਿੱਚ ਭੁਪਿੰਦਰ ਸਿੰਘ ਮਾਨ, ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਤੇ ਅਨਿਲ ਧਨਵਤ ਮੈਂਬਰ ਲਏ ਗਏ ਹਨ। ਅਦਾਲਤ ਦੇ ਹੁਕਮ ਮੁਤਾਬਕ ਇਹ ਕਮੇਟੀ ਉਨ੍ਹਾਂ ਖੇਤੀ ਕਾਨੂੰਨਾਂ ਦੀ ਘੋਖ ਕਰੇਗੀ ਅਤੇ ਇਸ ਅੱਗੇ ਕੋਈ ਵਿਅਕਤੀ ਵੀ ਆਪਣੇ ਰਾਏ ਰੱਖ ਸਕਦਾ ਹੈ। ਇਹ ਫੈਸਲਾ ਐਲਾਨਣ ਤੋਂ ਪਹਿਲਾਂ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਅੱਜ ਭਾਰਤ ਸਰਕਾਰ ਦੇ ਤਿੰਨਾਂ ਕਾਨੂੰਨਾਂ ਬਾਰੇ ਕੁਝ ਸਵਾਲ ਵੀ ਉਠਾਏ ਤੇ ਇਸ ਸੁਣਵਾਈ ਮੌਕੇ ਕਿਸਾਨ ਜਥੇਬੰਦੀਆਂ ਦੇ ਵਕੀਲ ਨਾ ਪਹੁੰਚਣ ਉਤੇ ਅਦਾਲਤ ਨੇ ਚਿੰਤਾ ਵੀ ਜ਼ਾਹਿਰ ਕੀਤੀ।ਕੋਰਟ ਨੇ ਅੱਜ ਬਣਾਈ ਚਾਰ ਮੈਂਬਰੀ ਬਾਰੇ ਕਿਹਾ ਹੈ ਕਿ ਇਹ ਕਮੇਟੀ 10 ਦਿਨਾਂ ਵਿੱਚ ਕਿਸਾਨਾਂ ਨਾਲ ਮੀਟਿੰਗ ਕਰ ਕੇ ਪਤਾ ਕਰੇਗੀ ਕਿਕਿਸਾਨ ਕੀ ਚਾਹੁੰਦੇ ਹਨ ਅਤੇ ਸਾਰੇ ਮੁੱਦਿਆਂ ਉੱਤੇ ਰਿਪੋਰਟ ਬਣਾ ਕੇ 2 ਮਹੀਨਿਆਂ ਬਾਅਦ ਅਦਾਲਤ ਵਿਚ ਪੇਸ਼ ਕਰੇਗੀ।
ਖੇਤੀਬਾੜੀ ਕਾਨੂੰਨਾਂ ਬਾਰੇ ਅੱਜ ਅਦਾਲਤ ਦੇ ਲਿਖਤੀ ਹੁਕਮ ਵਿਚ ਕਿਹਾ ਗਿਆ ਹੈ ਕਿ ਅਗਲੇ ਹੁਕਮ ਤਕ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਉੱਤੇ ਪਾਬੰਦੀ ਲਾਈ ਜਾਂਦੀ ਹੈ ਅਤੇ ਇਸ ਵਕਤ ਚੱਲ ਰਿਹਾ ਫਸਲਾਂ ਦੀ ਖਰੀਦ ਦਾ ਘੱਟੋ-ਘੱਟੋ ਖਰੀਦ ਕੀਮਤ (ਐੱਮ ਐੱਸ ਪੀ) ਵਾਲਾ ਸਿਸਟਮ ਵੀਓਦੋਂ ਤੱਕ ਜਾਰੀ ਰਹੇੇਗਾ।ਅਦਾਲਤ ਨੇ ਆਪਣੇ ਹੁਕਮਵਿੱਚਸਾਫ ਕਿਹਾ ਹੈ ਕਿ ਕਿਸਾਨਾਂ ਦੀ ਜ਼ਮੀਨ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਤੇਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਕਿਸਾਨ ਨਵੇਂ ਖੇਤੀਬਾੜੀ ਕਾਨੂੰਨ ਦੇਕਾਰਨ ਆਪਣੀ ਜ਼ਮੀਨ ਨਹੀਂ ਗੁਆਏਗਾ।
ਕਿਸਾਨ ਜਥੇਬੰਦੀਆਂ ਨੇ ਕਾਨੂੰਨਾਂ ਉਤੇ ਰੋਕ ਦਾ ਸਵਾਗਤ ਕੀਤਾ ਹੈ, ਪਰ ਨਾਲ ਕਿਹਾ ਹੈ ਕਿ ਕਾਨੂੰਨ ਰੱਦ ਕਰਨ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਵੀ ਪ੍ਰਵਾਨ ਨਹੀਂ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ