Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੁਪਰੀਮ ਕੋਰਟ ਦੇ ਫੈਸਲੇ ਪਿੱਛੋਂ ਖੱਟਰ ਤੇ ਚੌਟਾਲਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ

January 13, 2021 06:57 AM

ਨਵੀਂ ਦਿੱਲੀ, 12 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਤੁਰੰਤ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਡਿਪਟੀ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਕਈ ਅਰਥ ਕੱਢੇ ਜਾ ਰਹੇ ਹਨ।
ਕੇਂਦਰੀ ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਨੋਹਰ ਲਾਲ ਖੱਟਰ ਅਤੇ ਦੁਸ਼ਅੰਤ ਚੌਟਾਲਾ ਨੇ ਅੱਜ ਏਥੇ ਅਮਿਤ ਸ਼ਾਹ ਨਾਲ ਬੈਠਕ ਕੀਤੀ ਹੈ। ਵਰਨਣ ਯੋਗ ਹੈ ਕਿ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਮਨੋਹਰ ਲਾਲਖੱਟਰ ਨੂੰ ਬੀਤੇ ਐਤਵਾਰ ਕਰਨਾਲ, ਹਰਿਆਣਾ ਵਿੱਚਇੱਕ ਜਨਤਕ ਮੀਟਿੰਗ ਮੁਲਤਵੀ ਕਰਨੀ ਪਈ। ਸਮਝਿਆ ਜਾ ਰਿਹਾ ਹੈ ਕਿ ਦੁਸ਼ਅੰਤ ਚੌਟਾਲਾ ਦੀ ਅਗਵਾਈ ਵਾਲੀ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਵੀ ਭਾਰਤ ਸਰਕਾਰ ਦੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਦਬਾਅ ਹੇਠ ਹਨ ਅਤੇ ਇਸ ਲਈ ਦੁਸ਼ਅੰਤ ਚੌਟਾਲਾ ਨੂੰ ਅਮਿਤ ਸ਼ਾਹ ਨੇ ਬੁਲਾਇਆ ਅਤੇ ਪਹਿਲੇ ਪੈਂਤੜੇ ਉੱਤੇ ਡਟੇ ਰਹਿਣ ਲਈ ਕਿਹਾ ਹੈ, ਜਿਸ ਦਾ ਫੌਰੀ ਪਤਾ ਨਹੀਂ ਲੱਗ ਸਕਿਆ।
ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕਮੇਟੀ ਬਣਾਏ ਜਾਣ ਮਗਰੋਂਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਕਿਸਾਨਾਂ ਨੂੰ ਆਪਣਾ ਧਰਨਾ ਹਟਾ ਕੇ ਘਰਾਂ ਨੂੰ ਜਾਣਾ ਚਾਹੀਦਾ ਹੈ। ਮੁੱਖ ਮੰਤਰੀਖੱਟਰ ਨੇ ਕਿਹਾ, ‘ਗੇਂਦ ਸੁਪਰੀਮ ਕੋਰਟ ਦੇ ਕੋਲ ਚਲੀ ਗਈ ਹੈ ਅਤੇ ਮੇਰਾ ਵਿਸ਼ਵਾਸ ਹੈ ਕਿ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਹਰ ਕਿਸੇ ਨੂੰ ਪਰਵਾਨ ਹੋਵੇਗਾ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼