Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਹਿੰਸਾ ਦੇ ਸ਼ੱਕ ਕਾਰਨ ਰਾਸ਼ਟਰਪਤੀ ਟਰੰਪ ਦੇ ਹੁਕਮ ਉੱਤੇ ਵਾਸ਼ਿੰਗਟਨ ਵਿੱਚ ਐਮਰਜੈਂਸੀ ਲਾਗੂ

January 13, 2021 07:00 AM

ਵਾਸ਼ਿੰਗਟਨ, 12 ਜਨਵਰੀ, (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਾਜਧਾਨੀਵਿੱਚ ਐਮਰਜੈਂਸੀ ਲਾਉਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਇਹ ਕਦਮ ਆਉਣ ਵਾਲੇ ਦਿਨਾਂਵਿੱਚ ਹਿੰਸਾ ਹੋਣ ਦੇ ਸ਼ੱਕ ਕਾਰਨ ਚੁੱਕਿਆ ਗਿਆ ਹੈ। ਵਾਸ਼ਿੰਗਟਨ ਡੀਸੀਵਿੱਚ ਲਾਗੂ ਕੀਤਾਗਿਆ ਇਹ ਐਮਰਜੈਂਸੀ ਹੁਕਮ ਅਗਲੀ 24 ਜਨਵਰੀ ਤਕ ਲਾਗੂ ਰਹੇਗਾ।
ਵਰਨਣ ਯੋਗ ਹੈ ਕਿ ਜੋਅ ਬਾਇਡਨ 20 ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਉਨ੍ਹਾਂ ਦੇ ਨਾਲ ਭਾਰਤੀ ਮੂਲ ਦੀ ਕਮਲਾ ਹੈਰਿਸ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਖੁਫੀਆ ਏਜੰਸੀ ਐੱਫਬੀਆਈ ਨੇ ਖ਼ੁਫੀਆ ਸੂਚਨਾ ਦੇ ਆਧਾਰ ਉੱਤੇ ਵਾਸ਼ਿੰਗਟਨ ਅਤੇ ਅਮਰੀਕਾ ਦੇ 50 ਰਾਜਾਂ ਦੀਆਂ ਰਾਜਧਾਨੀਆਂਵਿੱਚ ਹਥਿਆਰਬੰਦ ਹਿੰਸਾ ਹੋਣ ਬਾਰੇ ਚਿਤਾਵਨੀ ਦਿੱਤੀ ਸੀ, ਜਿਸ ਪਿੱਛੋਂ ਐਮਰਜੈਂਸੀ ਲਾਈ ਗਈ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਨੇ ਸੋਮਵਾਰ ਇਕ ਬਿਆਨਵਿੱਚਦੱਸਿਆ ਕਿ ਰਾਸ਼ਟਰਪਤੀ ਦੇ ਹੁਕਮ ਤੋਂ ਬਾਅਦ ਅੰਦਰੂਨੀਸੁਰੱਖਿਆ ਵਿਭਾਗ ਤੇ ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੂੰ ਸਥਾਨਕ ਅਧਿਕਾਰੀਆਂ ਨਾਲ ਲੋੜ ਮੁਤਾਬਕ ਤਾਲਮੇਲ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ। ਇਸ ਦੌਰਾਨ ਐੱਫਬੀਆਈ ਨੇ ਦੱਸਿਆ ਕਿ ਸਾਰੇ ਰਾਜਾਂ ਦੀਆਂ ਰਾਜਧਾਨੀਆਂਵਿੱਚ 16 ਤੋਂ 20 ਜਨਵਰੀ ਦੇ ਦੌਰਾਨ ਹਥਿਆਰਬੰਦ ਮੁਜ਼ਾਹਰਿਆਂ ਦੀ ਸਾਜ਼ਿਸ਼ ਰਚੀ ਗਈ ਹੈ ਅਤੇ ਵਾਸ਼ਿੰਗਟਨ ਵਿੱਚ ਪਾਰਲੀਮੈਂਟ ਕੰਪਲੈਕਸਵਿੱਚ 17 ਤੋਂ 20 ਜਨਵਰੀ ਤਕ ਇਹੋ ਜਿਹੇ ਪ੍ਰਦਰਸ਼ਨ ਦੀ ਤਿਆਰੀ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਕਸਾਉਣ ਉੱਤੇ ਬੀਤੀ ਛੇ ਜਨਵਰੀ ਨੂੰ ਉਸ ਦੇ ਹਜ਼ਾਰਾਂ ਸਮਰਥਕਾਂ ਨੇ ਪਾਰਲੀਮੈਂਟ ਕੰਪਲੈਕਸ ਉੱਤੇ ਹਮਲਾ ਕੀਤਾ ਸੀ ਤੇ ਕਰੀਬ ਚਾਰ ਘੰਟੇ ਚੱਲੀ ਹੁੱਲੜਬਾਜ਼ੀ ਦੌਰਾਨ ਭੰਨਤੋੜ ਤੇ ਗੋਲ਼ੀਬਾਰੀ ਹੋਣ ਨਾਲ ਪੰਜ ਲੋਕਾਂ ਦੀ ਮੌਤ ਹੋਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ