Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਹੁਆਵੇ ਦੀ ਸੀਐਫਓ ਦੇ ਪਰਿਵਾਰ ਨੂੰ ਕੈਨੇਡਾ ਆਉਣ ਲਈ ਫੈਡਰਲ ਸਰਕਾਰ ਵੱਲੋਂ ਦਿੱਤੀ ਗਈ ਵਿਸ਼ੇਸ਼ ਛੋਟ

January 14, 2021 06:36 AM

ਓਟਵਾ, 13 ਜਨਵਰੀ (ਪੋਸਟ ਬਿਊਰੋ) : ਇਮੀਗ੍ਰੇਸ਼ਨ ਕੈਨੇਡਾ ਵੱਲੋਂ ਵੈਨਕੂਵਰ ਵਿੱਚ ਨਜ਼ਰਬੰਦ ਹੁਆਵੇ ਦੀ ਸੀਐਫਓ ਮੈਂਗ ਵਾਨਜ਼ੋਊ ਦੇ ਪਤੀ ਤੇ ਦੋ ਬੱਚਿਆਂ ਨੂੰ ਉਸ ਨਾਲ ਮੁਲਾਕਾਤ ਕਰਨ ਲਈ ਕੋਵਿਡ-19 ਟਰੈਵਲ ਛੋਟ ਦੇ ਦਿੱਤੀ ਗਈ ਹੈ।
ਮੈਂਗ ਦੇ ਵਕੀਲ ਨੇ ਅਦਾਲਤ ਵਿੱਚ ਆਖਿਆ ਕਿ ਮੈਂਗ ਦੇ ਪਤੀ ਲਿਊ ਜਿ਼ਆਓਜ਼ੌਂਗ ਤੇ ਦੋ ਬੱਚਿਆਂ ਨੇ 2020 ਦੇ ਅੰਤ ਵਿੱਚ ਚੀਨ ਤੋਂ ਟਰੈਵਲ ਕਰਨ ਲਈ ਛੋਟ ਵਾਸਤੇ ਅਪਲਾਈ ਕੀਤਾ ਸੀ। ਲਿਊ ਅਕਤੂਬਰ ਵਿੱਚ ਪਹੁੰਚ ਗਿਆ ਸੀ ਤੇ ਦਸੰਬਰ ਵਿੱਚ ਬੱਚੇ ਵੀ ਪਹੁੰਚ ਗਏ ਸਨ। ਉਹ ਕੈਨੇਡਾ ਵਿੱਚ ਹੀ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਸਿਰੀਨ ਖੌਰੀ ਨੇ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੈਂਗ ਦੇ ਪਰਿਵਾਰ ਨੂੰ ਆਈਆਰਸੀਸੀ ਅਧਿਕਾਰੀਆਂ ਵੱਲੋਂ ਕੈਨੇਡਾ ਟਰੈਵਲ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ।
ਚੀਨ ਵਿੱਚ ਕੈਨੇਡਾ ਦੇ ਸਾਬਕਾ ਰਾਜਦੂਤ ਰਹਿ ਚੁੱਕੇ ਗਾਇ ਸੇਂਟ ਜੈਕੁਅਸ ਨੇ ਆਖਿਆ ਕਿ ਇਸ ਮਾਮਲੇ ਦੀ ਪਰਵਿਰਤੀ ਤੇ ਇਸ ਦੇ ਹਾਈ ਪ੍ਰੋਫਾਈਲ ਹੋਣ ਕਾਰਨ ਇਹ ਮਾਮਲਾ ਇਮੀਗ੍ਰੇਸ਼ਨ ਮੰਤਰੀ ਦੀ ਡੈਸਕ ਉੱਤੇ ਪਹੁੰਚਿਆ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਗਲੋਬਲ ਅਫੇਅਰਜ਼ ਕੈਨੇਡਾ ਤੇ ਪ੍ਰਧਾਨ ਮੰਤਰੀ ਦੇ ਆਫਿਸ ਵਿੱਚ ਵੀ ਵਿਚਾਰ ਵਟਾਂਦਰਾ ਹੋਇਆ ਹੋਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ ਕੋਵਿਡ-19 ਕਾਰਨ ਮੌਜੂਦਾ ਹਾਲਾਤ ਦੇ ਚੱਲਦਿਆਂ ਵਿਦੇਸ਼ੀ ਨਾਗਰਿਕਾਂ ਨੂੰ ਉਦੋਂ ਤੱਕ ਕੈਨੇਡਾ ਦਾ ਗੈਰ ਜ਼ਰੂਰੀ ਦੌਰਾ ਕਰਨ ਦੀ ਇਜਾਜ਼ਤ ਨਹੀਂ ਹੈ ਜਦੋਂ ਤੱਕ ਉਹ ਆਪਣੇ ਕੈਨੇਡੀਅਨ ਨਾਗਰਿਕ ਜਾਂ ਸਥਾਈ ਵਾਸੀ, ਜੋ ਕਿ ਪਰਿਵਾਰਕ ਮੈਂਬਰ ਹਨ, ਨੂੰ ਮਿਲਣ ਆ ਰਹੇ ਹੋਣ। ਮੈਂਗ ਨਾ ਹੀ ਕੈਨੇਡੀਅਨ ਨਾਗਰਿਕ ਹੈ ਤੇ ਨਾ ਹੀ 2009 ਤੋਂ ਇੱਥੇ ਸਥਾਈ ਤੌਰ ਉੱਤੇ ਰਹਿ ਰਹੀ ਹੈ।
ਇਸ ਦੌਰਾਨ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਦੇ ਪਾਰਲੀਆਮੈਂਟਰੀ ਸੈਕਟਰੀ ਰੌਬ ਓਲੀਫੈਂਟ ਨੇ ਆਈਆਰਸੀਸੀ ਦੇ ਇਸ ਫੈਸਲੇ ਦਾ ਪੱਖ ਪੂਰਦਿਆਂ ਆਖਿਆ ਕਿ ਕੈਨੇਡਾ ਕਾਨੂੰਨ ਦੀ ਪਾਲਣਾ ਕਰਨ ਵਾਲਾ ਦੇਸ਼ ਹੈ, ਭਾਵੇਂ ਅਸੀਂ ਕਿਸੇ ਨੂੰ ਪਸੰਦ ਕਰਦੇ ਹੋਈਏ ਜਾਂ ਨਾ ਪਰ ਅਸੀਂ ਆਪਣੀਆਂ ਜਿ਼ੰਮੇਵਾਰੀਆਂ ਤੋਂ ਮੂੰਹ ਨਹੀਂ ਫੇਰ ਸਕਦੇ। ਇਮੀਗ੍ਰੇਸ਼ਨ ਲਈ ਕੰਜ਼ਰਵੇਟਿਵਾਂ ਦੇ ਸੈ਼ਡੋ ਮੰਤਰੀ ਰੈਕੁਅਲ ਡੈਂਚੋ ਨੇ ਇਸ ਫੈਸਲੇ ਨੂੰ ਅਜੀਬ ਦੱਸਿਆ ਕਿ ਲਿਬਰਲਾਂ ਨੇ ਤਾਂ ਮੈਂਗ ਵਾਨਜ਼ੋਊ ਦੇ ਪਰਿਵਾਰ ਨੂੰ ਕੈਨੇਡਾ ਆਉਣ ਤੇ ਪਰਿਵਾਰਕ ਤੌਰ ਉੱਤੇ ਛੁੱਟੀਆਂ ਮਨਾਉਣ ਲਈ ਇੱਕਠਾ ਕਰਨ ਵਾਸਤੇ ਰੈੱਡ ਕਾਰਪੇਟ ਵਿਛਾ ਦਿੱਤਾ। ਇੱਕ ਪਾਸੇ ਮੈਂਗ ਦਾ ਪਰਿਵਾਰ ਕੈਨੇਡਾ ਪਹੁੰਚ ਚੁੱਕਿਆ ਹੈ ਦੂਜੇ ਪਾਸੇ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਦਸੰਬਰ ਤੋਂ ਚੀਨ ਦੀ ਜੇਲ੍ਹ ਵਿੱਚ ਦੋ ਸਾਲਾਂ ਤੋਂ ਬੰਦ ਹਨ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ