Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਸਰਕਾਰ ਵੱਲੋਂ 48 ਹਜ਼ਾਰ ਕਰੋੜ ਰੁਪਏ ਦੇ 83 ਤੇਜਸ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ

January 15, 2021 01:07 AM

ਨਵੀਂ ਦਿੱਲੀ, 14 ਜਨਵਰੀ (ਪੋਸਟ ਬਿਊਰੋ)- ਭਾਰਤ ਸਰਕਾਰ ਨੇ 48,000 ਕਰੋੜ ਰੁਪਏ ਦੀ ਲਾਗਤ ਨਾਲ ਭਾਰਤੀ ਹਵਾਈ ਸੈਨਾ (ਆਈ ਏ ਐਫ) ਲਈ 83 ਸਵਦੇਸ਼ੀ ਹਲਕੇ ਲੜਾਕੂ ਹਵਾਈ ਜਹਾਜ਼ ‘ਤੇਜਸ’ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੱਲ੍ਹ ਮੰਤਰੀ-ਮੰਡਲ ਸੁਰੱਖਿਆ ਕਮੇਟੀ (ਸੀ ਸੀ ਐਸ) ਦੀ ਬੈਠਕ `ਚ ਲਿਆ ਗਿਆ ਹੈ।
ਰਾਜਨਾਥ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਇਹ ਸੌਦਾ ਭਾਰਤ ਦੇ ਰੱਖਿਆ ਨਿਰਮਾਣ ਵਿੱਚ ਸਵੈ-ਨਿਰਭਰਤਾ ਦੇ ਲਈ ਇੱਕ ‘ਗੇਮ-ਚੇਂਜਰ’ ਹੋਵੇਗਾ। ਦੇਸ਼ ਦੇ ਸਭ ਤੋਂ ਵੱਡੇ ਸਵਦੇਸ਼ੀ ਫੌਜੀ ਖਰੀਦ ਸੌਦੇ ਨੂੰ ਪ੍ਰਵਾਨਗੀ ਮਿਲਣ ਨਾਲ ਆਈ ਏ ਐਫ ਦੇ ਹਲਕੇ ਲੜਾਕੂ ਜਹਾਜ਼ ‘ਐਲ ਸੀ ਏ-ਤੇਜਸ’ ਦੇ ਬੇੜੇ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਆਈ ਏ ਐਫ ਵੱਲੋਂ ਕਰੀਬ ਤਿੰਨ ਸਾਲ ਪਹਿਲਾਂ 83 ਲੜਾਕੂ ਤੇਜਸ ਹਵਾਈ ਜਹਾਜ਼ਾਂ ਦੀ ਖਰੀਦ ਲਈ ਸ਼ੁਰੂ ਦਾ ਟੈਂਡਰ ਜਾਰੀ ਕੀਤਾ ਗਿਆ ਸੀ। ਸਾਢੇ ਚਾਰ ਪੀੜ੍ਹੀਆਂ ਦੇ ਇਸ ਲੜਾਕੂ ਜਹਾਜ਼ `ਤੇ ਵੱਡੀ ਗਿਣਤੀ `ਚ ਨਵੀਂ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ, ਜਿਨ੍ਹਾਂ ਦੀ ਵਰਤੋਂ ਪਹਿਲਾਂ ਭਾਰਤ `ਚ ਨਹੀਂ ਹੋਈ ਸੀ। ਰੱਖਿਆ ਮੰਤਰੀ ਨੇ ਦੱਸਿਆ ਕਿ ਐਲ ਸੀ ਏ-ਤੇਜਸ ਦੀ ਸਵਦੇਸ਼ੀ ਸਮੱਗਰੀ ਐਮ ਕੇ 1- ਏ ਰੂਪ ਵਿੱਚ 50 ਫ਼ੀਸਦੀ ਹੈ, ਜੋ ਵਧਾ ਕੇ 60 ਫ਼ੀਸਦੀ ਕੀਤੀ ਜਾਵੇਗੀ। ਇਨ੍ਹਾਂ ਹਵਾਈ ਜਹਾਜ਼ਾਂ ਦਾ ਨਿਰਮਾਣ ਕਰਨ ਵਾਲੀ ਹਿੰਦੁਸਤਾਨ ਐਰੋਨੋਟਿਕਸ ਲਿਮਿਟਿਡ (ਐਚ ਏ ਐਲ) ਵੱਲੋਂ ਆਪਣੇ ਨਾਸਿਕ ਅਤੇ ਬੈਂਗਲੁਰੂ ਡਵੀਜ਼ਨਾਂ `ਚ ਇਸ ਦੇ ਦੂਸਰੀ-ਕਤਾਰ ਦੇ ਨਿਰਮਾਣ ਦੀਆਂ ਸਹੂਲਤਾਂ ਸਥਾਪਤ ਕੀਤੀਆਂ ਹਨ।ਉਨ੍ਹਾਂ ਦੱਸਿਆ ਕਿ ਐਚ ਏ ਐਲ ਵੱਲੋਂ ਵਿਕਾਸਸ਼ੀਲ ਬੁਨਿਆਦੀ ਢਾਂਚੇ ਨਾਲ ਲੈਸ ਆਈ ਏ ਐਫ ਨੂੰ ਸਮੇਂ ਸਿਰ ਸੁਪਰਦਗੀ ਲਈ ਐਲ ਸੀ ਏ-ਐਮ ਕੇ 1 ਏ ਉਤਪਾਦਨ ਅੱਗੇ ਵਧਾਏਗੀ। ਉਨ੍ਹਾਂ ਕਿਹਾ ਕਿ ਤੇਜਸ ਪ੍ਰੋਗਰਾਮ ਭਾਰਤੀ ਹਵਾਈ ਪੁਲਾੜ ਨਿਰਮਾਣ ਵਾਤਾਵਰਨ ਪ੍ਰਣਾਲੀ ਨੂੰ ਸਰਗਰਮ ਤੇ ਸਵੈ-ਨਿਰਭਰਤਾ `ਚ ਬਦਲਣ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼