Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੈਸੇ ਦੁੱਗਣੇ ਕਰਨ ਦੇ ਨਾਂਅ ਉਤੇ 10 ਲੱਖ ਰੁਪਏ ਦੀ ਠੱਗੀ ਮਾਰ ਲਈ

January 15, 2021 01:24 AM

ਸਮਰਾਲਾ, 14 ਜਨਵਰੀ (ਪੋਸਟ ਬਿਊਰੋ)- ਪਿੰਡ ਸ਼ਾਮਗੜ੍ਹ ਦੀ ਵਿਧਵਾ ਔਰਤ ਨਾਲ ਤਿੰਨ ਸਾਲ `ਚ ਪੈਸੇ ਦੁੱਗਣੇ ਕਰਨ ਦੇ ਨਾਂਅ `ਤੇ 9 ਲੱਖ 57 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ ਗਈ ਹੈ। ਇਹ ਠੱਗੀ ਇੱਕ ਯੂਥ ਆਗੂ ਨੇ ਆਪਣੀ ਪਤਨੀ ਨਾਲ ਮਿਲ ਕੇ ਮਾਰੀ ਹੈ। ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਪੁਲਸ ਭਾਲ ਕਰ ਰਹੀ ਹੈ।
ਸਮਰਾਲਾ ਪੁਲਸ ਵੱਲੋਂ ਦਰਜ ਕੇਸ ਮੁਤਾਬਕ ਸੰਦੀਪ ਕੌਰ ਪਤਨੀ ਮਰਹੂਮ ਰਛਪਾਲ ਸਿੰਘ ਪਿੰਡ ਸ਼ਾਮਗੜ੍ਹ ਨੇ ਐਸ ਐਸ ਪੀ ਖੰਨਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਹੈ ਕਿ ਯੂਥ ਆਗੂ ਸਰਬਜੀਤ ਸਿੰਘ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਨੇ ਉਸ ਨੂੰ ਵਿਸ਼ਵਾਸ ਵਿੱਚ ਲੈ ਕੇ ਸਾਲ 2014 ਵਿੱਚ ਉਸ ਦਾ ਖਾਤਾ ਇੱਕ ਪ੍ਰਾਈਵੇਟ ਕੰਪਨੀ ਕਰਾਊਨ ਕਰੈਡਿਟ ਕੋਆਪਰੇਟਿਵ ਸੁਸਾਇਟੀ ਵਿੱਚ ਖੁੱਲ੍ਹਵਾ ਕੇ ਤਿੰਨ ਸਾਲ ਵਿੱਚ ਪੈਸਾ ਡਬਲ ਕਰਨ ਦਾ ਝਾਂਸਾ ਦਿੱਤਾ ਸੀ।ਸੰਦੀਪ ਕੌਰ ਨੇ ਦੱਸਿਆ ਕਿ ਉਸ ਨੇ ਆਪਣੀ ਰਕਮ, ਆਪਣੀ ਧੀ ਦੀ ਐਫ ਡੀ ਅਤੇ ਆਪਣੀ ਮਾਂ ਦੀ ਜਮ੍ਹਾਂ ਪੂੰਜੀ ਮਿਲਾ ਕੇ ਕੁੱਲ ਨੌਂ ਲੱਖ 57 ਹਜ਼ਾਰ ਰੁਪਏ ਦੇ ਦਿੱਤੇ। ਤਿੰਨ ਸਾਲ ਦੀ ਮਿਆਦ ਪੁੱਗਣ `ਤੇ ਨਾ ਉਸ ਨੂੰ ਰਕਮ ਦੁੱਗਣੀ ਮਿਲੀ ਅਤੇ ਨਾ ਉਸ ਦੀ ਮੂਲ ਰਕਮ ਮਿਲੀ। ਇਸ ਦੌਰਾਨ ਸਰਬਜੀਤ ਸਿੰਘ ਤੇ ਕਮਲਜੀਤ ਨੇ ਉਸ ਨੂੰ ਬੋਗਸ ਚੈਕ ਵੀ ਦਿੱਤੇ ਸਨ। ਕੁਝ ਚੈਕ ਦੋਸ਼ੀ ਦੀ ਪਤਨੀ ਦੇ ਦਸਖਤ ਕਰਵਾ ਕੇ ਦਿੱਤੇ ਗਏ, ਪਰ ਸਾਰੇ ਚੈਕ ਜਾਅਲੀ ਸਨ। ਇਸ `ਤੇ ਪੁਲਸ ਨੇ ਸਰਬਜੀਤ ਸਿੰਘ ਅਤੇ ਉਸ ਦੀ ਪਤਨੀ `ਤੇ ਧੋਖਾਧੜੀ ਦੇ ਦੋਸ਼ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ