Welcome to Canadian Punjabi Post
Follow us on

12

July 2025
 
ਟੋਰਾਂਟੋ/ਜੀਟੀਏ

ਸੈਂਡਲਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਵਲੋਂ ਭਾਰਤੀ ਕਿਸਾਨਾ ਦੇ ਸੰਘਰਸ਼ ਦਾ ਸਮਰਥਨ

January 15, 2021 05:18 AM

ਬਰੈਂਪਟਨ: (ਡਾ ਬਲਜਿੰਦਰ ਸਿੰਘ ਸੇਖੋਂ): ਬਰੈਂਪਟਨ ਦੇ ਸੈਂਡਲਵੁੱਡ ਸੀਨੀਅਰ ਕਲੱਬ ਵਲੋਂ ਭਾਰਤੀ ਕਿਸਾਨਾ ਦੇ ਅਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸ: ਰਣਜੀਤ ਸਿੰਘ ਜੋਸਨ ਨੂੰ ਦੱਸਿਆ ਕਿ ਕਲੱਬ ਦੇ ਮੈਂਬਰ ਵੱਖ ਵੱਖ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਬੀਤੇੁ ਦਿਨੀ ਫਾਰਮਰਜ਼ ਸਪੋਰਟ ਕੋਔਰਡੀਨੇਸ਼ਨ ਕਮੇਟੀ ਦੇ ਸੱਦੇ ਤੇ ਵੱਡੇ ਕਾਰਪੋਰੇਟ ਘਰਾਣਿਆਂ, ਅਦਾਨੀ, ਅਭਾਨੀ, ਪਤੰਜਲੀ ਆਦਿ ਦੇ ਸਮਾਨ ਦੇ ਬਾਈਕਾਟ ਦੇ ਸੱਦੇ ਦਾ ਪ੍ਰਦਰਸ਼ਨ ਕਰਨ ਮੌਕੇ ਵੀ ਕਲੱਬ ਦੇ ਮੈਂਬਰ ਵੱਖ ਵੱਖ ਮੋੜਾਂ ਤੇ ਦੂਸਰੀਆਂ ਸੰਸਥਾਂਵਾਂ ਦੇ ਮੈਂਬਰਾਂ ਨਾਲ ਕੜਾਕੇ ਦੀ ਠੰਡ ਵਿਚ ਪਲੇਅਕਾਰਡ ਲਈ ਖੜ੍ਹੇ ਰਹੇ।
ਕਲੱਬ ਦੇ ਮੈਂਬਰਾਂ ਵਲੋਂ ਭਾਰਤ ਸਰਕਾਰ ਦੁਆਰਾ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੋ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾ ਦੀ ਮੰਗ ਪ੍ਰਤੀ ਅਪਣਾਏ ਜਾ ਰਹੇ ਸਰਕਾਰ ਦੇ ਹੱਠੀ ਰਵੱਈਏ ਦੀ ਨਿੰਦਾ ਕੀਤੀ ਗਈ। ਪ੍ਰਧਾਨ ਰਣਜੀਤ ਸਿੰਘ ਦਾ ਕਹਿਣਾ ਸੀ ਕਿ ਸਰਕਾਰ ਮੁਤਾਬਿਕ ਇਹ ਬਿਲ ਕਿਸਾਨਾ ਦੇ ਹਿੱਤ ਵਿਚ ਉਨ੍ਹਾਂ ਦੀ ਮਾਲੀ ਹਾਲਤ ਨੂੰ ਸੁਧਾਰਨ ਲਈ ਬਣਾਏ ਗਏ ਹਨ। ਕਿਸਾਨ ਅਪਣੀਆਂ ਕਿਨੀਆਂ ਹੀ ਮੀਟਿੰਗਾਂ ਵਿਚ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨੀ ਨੂੰ ਹੋਣ ਵਾਲੇ ਨੁਕਸਾਨ ਦੀ ਗੱਲ ਸਿੱਧ ਕਰ ਚੁੱਕੇ ਹਨ। ਜਦ ਜਿਨ੍ਹਾਂ ਦੀ ਭਲਾਈ ਲਈ ਬਣਾਏ ਦੱਸੇ ਜਾ ਰਹੇ ਹਨ, ਉਹ ਹੀ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹਨ ਤਾਂ ਫਿਰ ਸਰਕਾਰ ਨੂੰ ਕਾਨੂੰਨ ਰੱਦ ਕਰਨ ਵਿਚ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਕਲੱਬ ਦੇ ਬਹੁਤ ਸਾਰੇ ਮੈਂਬਰ ਇਸ ਸੰਘਰਸ਼ ਵਿਚ ਅਪਣਾ ਬਣਦਾ ਯੋਗਦਾਨ ਪਾਉਣ ਲਈ ਇਨ੍ਹੀ ਦਿਨੀ ਭਾਰਤ ਵੀ ਜਾ ਰਹੇ ਹਨ।
ਰਣਜੀਤ ਸਿੰਘ ਤੋਂ ਇਲਾਵਾ ਕਲੱਬ ਦੀ ਕਾਰਜਕਰਨੀ ਵਿਚ ਮੀਤ ਪ੍ਰਧਾਨਸ: ਹਰਕੋਮਲ ਸਿੰਘ ਧਾਲੀਵਾਲ, ਜਨਰਲ ਸਕੱਤਰ ਅਵਿਨਾਸ਼ ਭਾਰਦਵਾਜ, ਜੋਇਟ ਸਕੱਤਰਸ: ਦਰਸ਼ਨ ਸਿੰਘ ਦਰਾੜ ਤੇ ਖਜ਼ਾਨਚੀ ਸ: ਮਹਿਮਾਂ ਸਿੰਘ ਧਾਲੀਵਾਲ ਸ਼ਾਮਿਲ ਹਨ। । ਕਲੱਬ ਬਾਰੇ ਹੋਰ ਜਾਣਕਾਰੀ ਲਈ ਪ੍ਰਧਾਨ ਰਣਜੀਤ ਸਿੰਘ ਜੋਸਨ (647 444 2005) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ