Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਐਡਮਿਰਲ ਮੈਕਡੌਨਲਡ ਨੇ ਕੈਨੇਡਾ ਦੇ ਨਵੇਂ ਚੀਫ ਆਫ ਦ ਡਿਫੈਂਸ ਸਟਾਫ ਵਜੋਂ ਚੁੱਕੀ ਸੰਹੁ

January 15, 2021 06:44 AM

ਓਟਵਾ, 14 ਜਨਵਰੀ (ਪੋਸਟ ਬਿਊਰੋ) : ਐਡਮਿਰਲ ਆਰਟ ਮੈਕਡੌਨਲਡ ਨੇ ਕੈਨੇਡਾ ਦੇ ਨਵੇਂ ਚੀਫ ਆਫ ਦ ਡਿਫੈਂਸ ਸਟਾਫ ਵਜੋਂ ਆਪਣੇ ਪਹਿਲੇ ਸੰਬੋਧਨ ਵਿੱਚ ਵੀਰਵਾਰ ਨੂੰ ਪੱਖਪਾਤ ਜਾਂ ਸੇਵਾ ਨਿਭਾਉਂਦਿਆਂ ਹੈਰਾਸਮੈਂਟ ਦਾ ਸਾਹਮਣਾ ਕਰਨ ਵਾਲੇ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਦੇ ਮੈਂਬਰਾਂ ਤੋਂ ਮੁਆਫੀ ਮੰਗੀ।
ਕੋਵਿਡ-19 ਕਾਰਨ ਮੈਕਡੌਨਲਡ ਨੂੰ ਡਿਫੈਂਸ ਚੀਫ ਦੇ ਅਹੁਦੇ ਦੀ ਸੰਹੁ ਬਹੁਤ ਹੀ ਸਾਦੇ ਸਮਾਰੋਹ ਦੌਰਾਨ ਚੁਕਾਈ ਗਈ। ਇਸ ਦੌਰਾਨ ਨੈਸ਼ਨਲ ਡਿਫੈਂਸ ਹੈੱਡਕੁਆਰਟਰ ਦਾ ਕਮਰਾ ਖਾਲੀ ਹੀ ਰਿਹਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਗਵਰਨਰ ਜਨਰਲ ਜੂਲੀ ਪੇਯੈਟ ਨੇ ਇਸ ਸਮਾਰੋਹ ਵਿੱਚ ਵਰਚੂਅਲੀ ਹਿੱਸਾ ਲਿਆ। ਮੈਕਡੌਨਲਡ ਨੇ ਇਹ ਅਹੁਦਾ ਜਨਰਲ ਜੌਨਾਥਨ ਵੈਂਸ ਤੋਂ ਬਾਅਦ ਸਾਂਭਿਆ ਹੈ। ਇਸ ਮੌਕੇ ਦੋਵੇਂ ਸੀਨੀਅਰ ਅਧਿਕਾਰੀ ਮਾਸਕ ਪਾਈ ਨਜ਼ਰ ਆਏ ਤੇ ਚੇਂਜ ਆਫ ਕਮਾਂਡ ਵਰਗੀਆਂ ਕਈ ਰਸਮਾਂ ਨੂੰ ਮਾਮੂਲੀ ਛੋਹਿਆ ਗਿਆ ਜਾਂ ਛੱਡ ਹੀ ਦਿੱਤਾ ਗਿਆ।
ਇਸ ਦੌਰਾਨ ਦਿੱਤੇ ਗਏ ਕਈ ਭਾਸ਼ਣਾਂ ਵਿੱਚ ਕੋਵਿਡ-19 ਦਾ ਮੁੱਦਾ ਮੁੱਖ ਤੌਰ ਉੱਤੇ ਛਾਇਆ ਰਿਹਾ। ਇਸ ਦੇ ਨਾਲ ਹੀ ਕਲਾਈਮੇਟ ਚੇਂਜ ਤੇ ਭੂ-ਸਿਆਸੀ ਅਸਥਿਰਤਾ ਨੂੰ ਵੀ ਵੱਡੀ ਚੁਣੌਤੀ ਦੱਸਿਆ ਗਿਆ। ਇਸ ਦੌਰਾਨ ਕੈਨੇਡੀਅਨ ਆਰਮਡ ਫੋਰਸਿਜ਼ ਵਿੱਚ ਕਲਚਰ ਚੇਂਜ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ ਗਿਆ। ਡਿਫੈਂਸ ਚੀਫ ਵਜੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਜਿਹੜੇ ਕੰਮ ਵੈਂਸ ਵੱਲੋਂ ਸਹੇੜੇ ਗਏ ਉਨ੍ਹਾਂ ਨੂੰ ਜਾਰੀ ਰੱਖਣ ਦਾ ਮੈਕਡੌਨਲਡ ਨੇ ਵਾਅਦਾ ਕੀਤਾ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ