Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਸੁਪਰੀਮ ਕੋਰਟ ਦੀ ਬਣਾਈ ਚਾਰ ਮੈਂਬਰੀ ਕਮੇਟੀ ਤੋਂ ਭੁਪਿੰਦਰ ਸਿੰਘ ਮਾਨ ਦਾ ਅਸਤੀਫਾ

January 15, 2021 07:24 AM

* ਚੁਫੇਰਿਉਂ ਪਏ ਦਬਾਅ ਕਾਰਨ ਮਾਨ ਨੇ ਬੋਲੀ ਬਦਲੀ

ਨਵੀਂ ਦਿੱਲੀ, 14 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਦੀ ਘੋਖ ਕਰਨ ਬਾਰੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਚਾਰ ਮੈਂਬਰਾਂ ਵਿੱਚੋਂਇੱਕਅਤੇ ਭਾਰਤੀ ਕਿਸਾਨ ਯੂਨੀਅਨ ਦੇ ਇੱਕ ਧੜੇ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਅੱਜ ਵੀਰਵਾਰ ਆਪਣੇ ਆਪ ਨੂੰ ਕਮੇਟੀ ਤੋਂ ਵੱਖ ਕਰ ਲਿਆ ਹੈ। ਮਾਨ ਨੇ ਕਿਹਾ ਕਿ ਉਹ ਕਮੇਟੀ ਵਿਚ ਨਾਮਜ਼ਦ ਕੀਤੇ ਜਾਣ ਲਈ ਸੁਪਰੀਮ ਕੋਰਟ ਦੇ ਸ਼ੁਕਰਗੁਜ਼ਾਰ ਹਨ, ਪਰ ਉਨ੍ਹਾਂ ਨੂੰ ਮਿਲੇ ਕਿਸੇ ਵੀ ਅਹੁਦੇ ਨੂੰ ਕੁਰਬਾਨ ਕਰ ਦੇਣਗੇ ਤਾਂ ਜੋ ਕਿਸਾਨਾਂ ਦੇ ਹਿੱਤਾਂ ਦਾ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।
ਭੁਪਿਦਰ ਸਿੰਘ ਮਾਨ ਨੇ ਇਕ ਬਿਆਨ ਜਾਰੀ ਕੀਤਾ ਹੈ ਕਿ ‘ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਾਨੂੰਨਾਂ ਦੇ ਬਾਰੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਲਈ ਮੈਨੂੰ 4 ਮੈਂਬਰੀ ਕਮੇਟੀ ਵਿਚ ਨਾਮਜ਼ਦ ਕਰਨ ਲਈ ਮੈਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ।’ ਉਨ੍ਹਾਂ ਕਿਹਾ ਕਿ ਮੈਂ ਕਿਸਾਨ ਅਤੇ ਯੂਨੀਅਨਆਗੂ ਹੋਣ ਦੇ ਨਾਤੇ ਆਮ ਤੌਰ ਉੱਤੇ ਖੇਤੀ ਯੂਨੀਅਨਾਂ ਤੇ ਆਮ ਲੋਕਾਂ ਵਿੱਚ ਮੌਜੂਦਾ ਭਾਵਨਾਵਾਂ ਤੇ ਸ਼ੱਕ ਦੇ ਕਾਰਨ ਕਿਸੇ ਵੀ ਪੇਸ਼ਕਸ਼ ਜਾਂ ਦਿੱਤੇ ਗਏ ਅਹੁਦੇ ਦੀ ਕੁਰਬਾਨੀ ਦੇਣ ਨੂੰ ਤਿਆਰ ਹਾਂ ਤਾਂ ਕਿ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਾ ਹੋਵੇ। ਮੈਂ ਇਸ ਕਮੇਟੀ ਤੋਂ ਆਪਣੇ ਆਪ ਨੂੰ ਹਟਾ ਰਿਹਾ ਹਾਂ ਅਤੇ ਮੈਂ ਹਮੇਸ਼ਾਂ ਆਪਣੇ ਕਿਸਾਨਾਂ ਅਤੇ ਪੰਜਾਬ ਦੇ ਨਾਲ ਖੜੋਵਾਂਗਾ।’
ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਮਾਨ ਨੂੰ ਭਾਰਤ ਸਰਕਾਰ ਦੇ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕਰ ਚੁੱਕੇ ਦੱਸੇ ਜਾਣ ਦੇ ਬਾਅਦ ਉਨ੍ਹਾਂ ਉੱਤੇ ਜਨਤਕ ਦਬਾਅ ਵਧ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਬੋਲੀ ਬਦਲ ਲਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼