Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ
 
ਭਾਰਤ

ਰਾਜੇਵਾਲ ਨੇ ਸਥਿਤੀ ਸਪੱਸ਼ਟ ਕੀਤੀ ਟਰੈਕਟਰ ਮਾਰਚ ਲਾਲ ਕਿਲ੍ਹੇ ਵੱਲ ਨਹੀਂ, ਸਿਰਫ ਦਿੱਲੀ ਸਰਹੱਦ ਉੱਤੇ ਹੋਵੇਗਾ

January 15, 2021 07:26 AM

ਨਵੀਂ ਦਿੱਲੀ, 14 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੋਂ ਨਾਰਾਜ਼ ਕਿਸਾਨ ਪਿਛਲੇ 50 ਦਿਨਾਂ ਤੋਂ ਦਿੱਲੀਦੇ ਬਾਰਡਰ ਉੱਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਸੱਤ ਹਫ਼ਤਿਆਂ ਤੋਂ ਵੱਧ ਲੰਘਣਪਿੱਛੋਂ ਵੀ ਕਿਸਾਨਾਂ ਤੇ ਸਰਕਾਰ ਵਿਚਾਲੇ ਕੋਈ ਸਮਝੌਤਾ ਨਹੀਂ ਹੋਇਆ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਖ਼ਬਰਾਂ ਆਈਆਂ ਹਨ ਕਿ 26 ਜਨਵਰੀ ਨੂੰ ਕਿਸਾਨ ਲਾਲ ਕਿਲ੍ਹੇਅੱਗੇ ਟਰੈਕਟਰ ਰੈਲੀ ਕੱਢਣਗੇ। ਇਸ ਬਾਰੇ ਕਿਸਾਨ ਸੰਗਠਨਾਂ ਨੇ ਕਿਹਾ ਹੈ ਕਿ ਹਾਲੇ ਕਿਸਾਨ ਸਿਰਫ ਦਿੱਲੀ ਬਾਰਡਰ ਉੱਤੇ ਹੀ ਰੈਲੀ ਕਰਨਗੇ।
ਇਸ ਸੰਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਕਿਸਾਨਾਂ ਨੂੰ ਇੱਕ ਖੁੱਲ੍ਹੇ ਪੱਤਰ ਵਿੱਚ ਸਪਸ਼ਟ ਕੀਤਾ ਹੈ ਕਿ ਟਰੈਕਟਰ ਮਾਰਚ ਸਿਰਫ ਹਰਿਆਣਾ-ਦਿੱਲੀਬਾਰਡਰ ਉੱਤੇਹੋਵੇਗਾ ਤੇ ਕਿਸਾਨਾਂ ਦਾ ਲਾਲ ਕਿਲ੍ਹੇਵੱਲ ਟਰੈਕਟਰ ਰੈਲੀ ਕਰਨ ਦਾ ਇਰਾਦਾ ਨਹੀਂ। ਉਨ੍ਹਾਂ ਨੇ ਉਨ੍ਹਾਂ ਵੱਖਵਾਦੀ ਤਾਕਤਾਂ ਤੋਂ ਕਿਸਾਨਾਂ ਨੂੰ ਦੂਰ ਰਹਿਣ ਨੂੰ ਕਿਹਾ ਹੈ, ਜੋ ਲਾਲ ਕਿਲ੍ਹੇ ਦੇ ਬਾਹਰ ਟਰੈਕਟਰ ਮਾਰਚ ਦੀ ਗੱਲ ਕਰਦੀਆਂ ਹਨ।
ਵਰਨਣ ਯੋਗ ਹੈ ਕਿ ਸੰਗਠਨ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਇੱਕ ਕਮੇਟੀ ਬਣਾਉਣ ਦੇ ਫੈਸਲੇ ਤੋਂ ਵੀ ਕਿਸਾਨ ਸੰਤੁਸ਼ਟ ਨਹੀਂ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨਾਂ ਨੇ ਲੋਹੜੀ ਦੇਮੌਕੇ ਖੇਤੀਬਾੜੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਨੇ ਮੇਲਾ ਮਾਘੀ ਮੌਕੇ ਮੁਕਤਸਰ ਸਾਹਿਬ ਦੀ ਮਲੋਟ ਰੋਡ ਉੱਤੇ ਵਿਸ਼ਾਲ ਇਕੱਠ ਕੀਤਾ, ਜਿਸ ਨੂੰ ਸੰਬੋਧਨ ਕਰਦਿਆ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ 26 ਜਨਵਰੀ ਦੇਦਿੱਲੀ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਤੇਕਿਹਾ ਕਿ ਸਾਡਾ ਇਕੋ ਮਕਸਦ ਤਿੰਨੇ ਕਾਨੂੰਨ ਰੱਦ ਕਰਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਹਾਲੇ ਤਕ ਸ਼ਾਂਤਮਈ ਹੈਅਤੇ ਅਗੇ ਵੀ ਸ਼ਾਂਤਮਈ ਰਹੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋ ਬਣਾਈ ਕਮੇਟੀ ਵਿਚ ਸ਼ਾਮਲ ਚਾਰੇ ਵਿਅਕਤੀ ਸਰਕਾਰ ਪੱਖੀ ਹਨ ਅਤੇ ਕਿਸਾਨ ਜਥੇਬੰਦੀਆਂ ਨੂੰ ਕੋਈ ਵੀ ਕਮੇਟੀ ਪ੍ਰਵਾਨ ਨਹੀਂ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਇਸ ਅੰਦੋਲਨ ਨੂੰ ਭੜਕਾਉਣਾ ਜਾਂ ਹੋਰ ਪਾਸੇ ਲਿਜਾਣਾ ਚਾਹੁੰਦੇ ਹਨ, ਪਰ ਸਭ ਕਿਸਾਨ ਜਥੇਬੰਦੀਆਂ ਇਸ ਗਲ ਉੱਤੇ ਸਹਿਮਤ ਹਨ ਕਿ ਅੰਦੋਲਨ ਪੂਰੀ ਤਰਾਂ ਸ਼ਾਂਤਮਈ ਤਰੀਕੇ ਨਾਲ ਓਦੋਂ ਤੱਕ ਚੱਲੇਗਾ, ਜਦੋਂ ਤਕ ਕਾਨੂੰਨ ਰੱਦ ਨਹੀਂ ਹੁੰਦੇ। ਡੱਲੇਵਾਲ ਨੇ ਸ਼ੱਕ ਜ਼ਾਹਰ ਕੀਤਾ ਕਿ ਅਸੀਂ ਸੁਪਰੀਮ ਕੋਰਟ ਦੀ ਕਮੇਟੀ ਨੂੰ ਨਹੀਂ ਮੰਨਿਆ, ਇਸ ਲਈ ਹੋ ਸਕਦਾ ਕਿ ਸਾਡੇ ਉੱਤੇ ਕੋਰਟ ਦੀ ਉਲੰਘਣਾ ਦਾ ਕੇਸ ਕੀਤਾ ਜਾਵੇ ਤੇ ਸਾਨੂੰ ਆਗੂਆਂ ਨੂੰ ਜੇਲ ਭੇਜਿਆ ਜਾਵੇ, ਪਰ ਅੰਦੋਲਨ ਫਿਰ ਵੀ ਚੱਲੇਗਾ ਅਤੇ ਸ਼ਾਂਤਮਈ ਚਲੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼