Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਸਰਕਾਰ ਦਾ ਸਖਤ ਸਟੈਂਡ: ਮੋਦੀ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਪ੍ਰਵਾਨ ਨਹੀਂ

January 15, 2021 07:28 AM

ਚੰਡੀਗੜ੍ਹ, 14 ਜਨਵਰੀ, (ਪੋਸਟ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵੀਰਵਾਰ ਨੂੰ ਪੰਜਾਬ ਸਰਕਾਰ ਨੇ ਆਪਣੇ ਰਾਜ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਤਰ੍ਹਾਂ ਦੇ ਕਦਮ ਚੁੱਕਣ ਉੱਤੇ ਜ਼ੋਰ ਦਿੰਦਿਆਂ ਕਹਿ ਦਿਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ, ਜਿਹੜੇ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਤੇ ਖ਼ੁਰਾਕ ਸੁਰੱਖਿਆ ਪ੍ਰਬੰਧ ਦੇ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਪ੍ਰਵਾਨ ਨਹੀਂ ਹੋਵੇਗਾ।
ਅੱਜ ਏਥੇ ਰਾਜ ਸਰਕਾਰ ਦੀ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਫਿਰਦੀ ਹੈ। ਪੰਜਾਬ ਦੇ ਮੰਤਰੀਆਂ ਨੇ ਇਕ ਸੁਰ ਵਿਚ ਕਿਹਾ ਹੈ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਮਸਲੇ ਦਾ ਇਕੋ-ਇਕ ਹੱਲ ਹੈ। ਉਨ੍ਹਾ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਭਾਰਤ ਦੇ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ, ਕਿਉਂਕਿ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ ਤੇ ਇਸ ਦੇ ਬਾਵਜੂਦਉਨ੍ਹਾਂ ਨੂੰ ਆਪਣੀ ਉਪਜ ਦਾ ਬਹੁਤ ਘੱਟ ਮੁੱਲ ਮਿਲ ਰਿਹਾ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਦੇ ਸ਼ੁਰ ਵਿੱਚ ਮੰਤਰੀਆਂ ਨੇ ਕਿਸਾਨੀ ਅੰਦੋਲਨ ਵਿੱਚਮਾਰੇ ਗਏ ਕਿਸਾਨਾਂ ਦੀ ਯਾਦ ਵਿਚ ਦੋ ਮਿੰਟ ਮੌਨ ਰਖਿਆ। ਵਰਨਣ ਯੋਗ ਹੈ ਕਿ ਇਸ ਕਿਸਾਨੀ ਸੰਘਰਸ਼ ਦੌਰਾਨਲੱਗਭੱਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਨੇ ਕਿਹਾ ਕਿ ਸੰਘਰਸ਼ ਵਿੱਚ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਸਮੱਸਿਆ ਦਾ ਹੱਲਛੇਤੀ ਕੱਢਣ ਦੀ ਲੋੜ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੰਘਰਸ਼ ਕਰਦੇ ਕਿਸਾਨਾਂ ਦੀਆਂ ਚਿੰਤਾ ਮੰਨੀ ਤੇ ਉਨ੍ਹਾਂ ਦੇ ਦਰਦ ਤੇ ਪੀੜ ਨੂੰ ਤਸਦੀਕ ਕੀਤਾ ਹੈ ਤੇ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਵੱਕਾਰ ਤੇ ਹਊਮੇ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ, ਕਿਉਂਕਿ ਜੇ ਇਹ ਮੁੱਦਾ ਅਣਸੁਲਝਿਆ ਰਿਹਾ ਤਾਂ ਕਈ ਦਹਾਕਿਆਂ ਤੱਕ ਕੀਮਤ ਚੁਕਾਉਣੀ ਪਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ