Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਖੁੱਲ੍ਹੇ ਪੱਤਰ ਵਿੱਚ ਅੰਦੋਲਨ ਦਾ ਪੂਰਾ ਸੱਚ ਬਿਆਨਿਆ

January 15, 2021 07:30 AM

ਨਵੀਂ ਦਿੱਲੀ, 14 ਜਨਵਰੀ, (ਪੋਸਟ ਬਿਊਰੋ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਦਾ ਮੋਹਰਲਾ ਚਿਹਰਾ ਮੰਨੇ ਜਾਂਦੇ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਕ ਪੱਤਰ ਜਾਰੀ ਕਰ ਕੇ ਕਈ ਭੁਲੇਖੇ ਦੂਰ ਕਰਨ ਸਮੇਤ ਕਈ ਗੱਲਾਂ ਬਾਰੇ ਪੂਰਾ ਸੱਚ ਲੋਕਾਂ ਸਾਹਮਣੇ ਬਿਆਨ ਕਰਨ ਦਾ ਯਤਨ ਕੀਤਾ ਹੈ।
ਰਾਜੇਵਾਲ ਨੇਲਿਖਿਆ ਹੈ ਕਿ ਇਸ ਵੇਲੇ ਅਸੀਂ ਕੇਂਦਰ ਸਰਕਾਰਦੇ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹਾਲੇ ਤੱਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਦਾ ਸਭ ਤੋਂ ਲੰਮਾ ਸਮਾਂ, ਸਭ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲਾ ਪੂਰਨ ਸ਼ਾਂਤਮਈ ਅੰਦੋਲਨ ਹੋ ਨਿੱਬੜਿਆ ਹੈ। ਸੰਸਾਰ ਦੀਆਂ ਅੱਖਾਂ ਇਸ ਨੂੰ ਤੀਬਰਤਾ ਨਾਲ ਦੇਖ ਰਹੀਆਂ ਹਨ। ਦੁਨੀਆਂ ਭਰ ਵਿਚ ਬੈਠੇ ਪੰਜਾਬੀ ਤੇ ਆਮ ਭਾਰਤੀ ਲੋਕ ਆਪੋ ਆਪਣਾ ਯੋਗਦਾਨ ਪਾਉਣ ਹਿੱਤ ਥਾਂ ਥਾਂ ਧਰਨੇ, ਜਲੂਸ ਕੱਢ ਕੇ ਆਪਣੀ ਹਾਜ਼ਰੀ ਲਵਾ ਰਹੇ ਹਨ। ਇਹ ਕੇਵਲ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ, ਹਰ ਵਰਗ ਨੇ ਇਨ੍ਹਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਕੇ ਇਸ ਵਿਚ ਆਪਣੀ ਸ਼ਮੂਲੀਅਤ ਦਰਜ ਕਰਾਈ ਹੈ। ਅੱਜ ਇਹ ਦੇਸ਼ ਵਿਚ ਜਨ ਅੰਦੋਲਨ ਬਣ ਗਿਆ ਹੈ। ਇਹ ਪੰਜਾਬ ਤੋਂ ਸ਼ੁਰੂ ਹੋ ਕੇ ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਂਰਾਸ਼ਟਰ ਅਤੇ ਦੇਸ਼ ਦੇ ਬਾਕੀ ਸਾਰੇ ਰਾਜਾਂ ਤੱਕ ਵੀ ਫੈਲ ਚੁੱਕਾ ਹੈ।
ਉਨ੍ਹਾ ਲਿਖਿਆ ਹੈ ਕਿ ਮੈਂ ਹਮੇਸ਼ਾਂ ਤੁਹਾਨੂੰ ਸਭ ਨੂੰ ਵਾਰ ਵਾਰ ਅਪੀਲ ਕਰਦਾ ਰਿਹਾ ਹਾਂ ਕਿ ਅੰਦੋਲਨ ਕੇਵਲ ਉਹ ਹੀ ਸਫ਼ਲ ਹੁੰਦਾ ਹੈ, ਜੋ ਪੂਰੀ ਤਰ੍ਹਾਂ ਸ਼ਾਂਤਮਈ ਰਹੇ। ਜਦੋਂ ਵੀ ਅੰਦੋਲਨ ਵਿਚ ਹਿੰਸਾ ਆਵੇ, ਉਸ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਤੁਸੀਂ ਇਸ ਨੂੰ ਹਾਲੇ ਤਕ ਸ਼ਾਂਤਮਈ ਰੱਖਿਆ ਹੈ, ਉਸ ਲਈ ਮੈਂ ਤੁਹਾਡਾ ਸਭ ਦਾ ਧੰਨਵਾਦੀ ਹਾਂ। ਅੰਦੋਲਨ ਹਮੇਸ਼ਾ ਪੜਾਅਵਾਰ ਅੱਗੇ ਵਧਦੇ ਹਨ। ਤੁਸੀਂ ਸੈਮੀਨਾਰਾਂ, ਧਰਨਿਆਂ ਤੋਂ ਲੈ ਕੇ ਰੇਲ ਪੱਟੜੀਆਂ ਦੇ ਅੰਦੋਲਨਾਂ ਰਾਹੀਂ, ਭਾਰਤ ਬੰਦ ਵਰਗੇ ਸਫ਼ਲ ਕਦਮਾਂ ਨਾਲ ਦਿੱਲੀ ਦੁਆਲੇ ਵੱਖਵੱਖ ਨਾਕਿਆਂ ਉੱਤੇ ਵੱਡੀ ਗਿਣਤੀ ਵਿਚ ਇਕੱਠੇ ਬੈਠੇ ਹੋ। ਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਤੁਸੀਂ ਆਪਣੀਆਂ ਟਰਾਲੀਆਂ ਵਿਚ ਘਰ ਪਾ ਕੇ ਸ਼ਾਂਤਮਈ ਬੈਠੇ ਹੋ। ਅੰਦੋਲਨ ਆਪਣੀ ਚਾਲ ਸ਼ਾਂਤਮਈ ਢੰਗ ਨਾਲ ਹਰ ਪੜਾਅ ਨੂੰ ਸਫ਼ਲਤਾ ਨਾਲ ਪਾਰ ਕਰ ਰਿਹਾ ਹੈ। ਅੰਦੋਲਨ ਵਿਚ ਹਰ ਸਮੇਂ ਰਣਨੀਤੀ ਅਨੁਸਾਰ ਨਵੇਂ ਪੜਾਅ ਤੈਅ ਕਰਨੇ ਹੁੰਦੇ ਹਨ। ਇਸੇ ਲਈ ਅਸੀਂ ਲੋਹੜੀ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ, ਇਸ ਵਾਰ 18 ਜਨਵਰੀ ਨੂੰ ‘ਕਿਸਾਨ ਮਹਿਲਾ ਦਿਵਸ’ ਵਜੋਂ ਮਨਾ ਰਹੇ ਹਾਂ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 20 ਜਨਵਰੀ ਨੂੰ ਅਸੀਂ ਸੰਕਲਪ ਦਿਵਸ ਮਨਾਵਾਂਗੇ ਅਤੇ ਖ਼ਾਸ ਤੌਰ ਉੱਤੇ ਸਤਿਗੁਰਾਂ ਦੇ ਸ਼ਬਦ ‘ਦੇਹਿ ਸਿਵਾ ਬਰ ਮੋਹਿ ਇਹੈ’ ਗਾਉਂਦੇ ਹੋਏ ਅੰਦੋਲਨ ਦੇ ਸ਼ਾਂਤਮਈ ਰਹਿਣ ਦਾ ਸੰਕਲਪ ਲਵਾਂਗੇ। ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ 23 ਜਨਵਰੀ ਨੂੰ ‘ਆਜ਼ਾਦ ਹਿੰਦ ਕਿਸਾਨ ਦਿਵਸ’ ਮਨਾਵਾਂਗੇ। ਹਰ ਸਾਲ ਵਾਂਗ 26 ਜਨਵਰੀ ਨੂੰ ਗਣਤੰਤਰ ਦਿਵਸ ਹੈ, ਅਸੀਂ ਉਸ ਦਿਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ ਦੇ ਨਾਕਿਆਂ ਤੋਂ ਕਿਸਾਨ ਪਰੇਡ ਕਰਾਂਗੇ, ਉਸ ਤੋਂ ਬਾਅਦ ਦੇ ਪੜਾਅ ਉਦੋਂ ਤਕ ਜਾਰੀ ਰੱਖੇ ਜਾਣਗੇ, ਜਦੋਂ ਤਕ ਅੰਦੋਲਨ ਸਫ਼ਲ ਨਹੀਂ ਹੋ ਜਾਂਦਾ।
ਰਾਜੇਵਾਲ ਨੇ ਕਿਹਾ: ਮੈਂ ਖ਼ਾਸ ਤੌਰ ਉੱਤੇ ਤੁਹਾਨੂੰ ਇਸ ਲਈ ਸੰਬੋਧਤ ਹੋ ਰਿਹਾ ਹਾਂ ਕਿ 26 ਜਨਵਰੀ ਦੇ ਅੰਦੋਲਨ ਸਬੰਧੀ ਫੈਲਾਈਆਂ ਜਾ ਰਹੀਆਂ ਗ਼ਲਤ ਫਹਿਮੀਆਂ ਦੂਰ ਹੋ ਸਕਣ। ਅਸੀਂ ਕਿਸਾਨ ਪਰੇਡ ਕਿਵੇਂ ਕਰਨੀ ਹੈ, ਇਹ ਐਲਾਨ ਅਗਲੇ ਹਫ਼ਤੇ ਕਰਾਂਗੇ, ਪਰ ਜਿੱਦਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾਂਦੀਆਂ ਹਨ, ਉਨ੍ਹਾਂ ਤੋਂ ਚੌਕਸ ਹੀ ਨਹੀਂ, ਬੜਾ ਗੰਭੀਰ ਹੋਣ ਦੀ ਲੋੜ ਹੈ। ਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨਾਂ ਵੱਲੋਂ ਬਗ਼ਾਵਤ ਕਰਨ ਦਾ ਪ੍ਰੋਗਰਾਮ ਹੋਵੇ ਤੇ ਇਹ ਅੰਦੋਲਨ ਦਾ ਆਖ਼ਰੀ ਪੜਾਅ ਹੋਵੇ। ਕੁਝ ਲੋਕ ਕਹਿ ਰਹੇ ਹਨ ਕਿ ਉਸ ਦਿਨ ਲਾਲ ਕਿਲੇ ਉੱਤੇ ਝੰਡਾ ਲਹਿਰਾਉਣਾ ਹੈ। ਕੋਈ ਕਹਿੰਦਾ ਹੈ ਕਿ ਪਾਰਲੀਮੈਂਟ ਉੱਤੇ ਕਬਜ਼ਾ ਕਰਨਾ ਹੈ। ਕਈ ਤਰ੍ਹਾਂ ਦਾ ਬੇਬੁਨਿਆਦ ਭੜਕਾਊ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਪ੍ਰਚਾਰ ਨੇ ਕੇਵਲ ਮੈਨੂੰ ਨਹੀਂ, ਅੰਦੋਲਨ ਲੜਦੀਆਂ ਸਭ ਕਿਸਾਨ ਜਥੇਬੰਦੀਆਂ ਨੂੰ ਗੰਭੀਰ ਚਿੰਤਾ ਵਿਚ ਹੀ ਨਹੀਂ ਪਾਇਆ, ਨੀਂਦ ਹਰਾਮ ਕਰ ਦਿੱਤੀ ਹੈ। ਕੁਝ ਕਿਸਾਨ ਵਿਰੋਧੀ ਤਾਕਤਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਂਤਮਈ ਅੰਦੋਲਨ ਨੂੰ ਫੇਲ੍ਹ ਕਰਨ ਲਈ ਇਸ ਕੂੜ ਪ੍ਰਚਾਰ ਉੱਤੇ ਪੂਰੀ ਵਾਹ ਲਾਈ ਹੋਈ ਹੈ। ਸਰਕਾਰੀ ਏਜੰਸੀਆਂ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਪੱਬਾਂ ਭਾਰ ਹਨ। ਧਰਨੇ ਵਾਲੀਆਂ ਥਾਵਾਂ ਉੱਤੋਂ ਸਾਡੇ ਵਾਲੰਟੀਅਰ ਰੋਜ਼ ਅਜਿਹੇ ਕਿਸਾਨ ਦੋਖੀਆਂ ਨੂੰ ਫੜ ਕੇ ਪੁਲੀਸ ਹਵਾਲੇ ਕਰ ਰਹੇ ਹਨ। ਇਹ ਸੁਣਨ ਵਿਚ ਆ ਰਿਹਾ ਹੈ ਕਿ ਕੁਝ ਨੌਜਵਾਨ ਟਰੈਕਟਰਾਂ ਉੱਤੇ ਪੁਲੀਸ ਨਾਕੇ ਤੋੜਨ ਲਈ ਜੁਗਾੜ ਫਿੱਟ ਕਰਵਾ ਰਹੇ ਹਨ। ਇਹ ਕੇਵਲ ਨਿੰਦਣਯੋਗ ਨਹੀਂ, ਮੰਦ-ਭਾਗਾ ਵੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਵੇਲੇ ਦੁਨੀਆਂ ਇਸ ਅੰਦੋਲਨ ਦੀ ਸਫ਼ਲਤਾ ਲਈ ਅਰਦਾਸਾਂ ਕਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਤੇ ਓਥੋਂ ਦੇ ਆਗੂਆਂ ਨੇ ਇਸ ਅੰਦੋਲਨ ਦੀ ਹਮਾਇਤ ਕੀਤੀ ਤੇ ਇਸ ਬਾਰੇ ਮੋਦੀ ਸਰਕਾਰ ਨੂੰ ਲਿਖਿਆ ਹੈ। ਹਰ ਦੇਸ਼ ਅਤੇ ਭਾਰਤ ਦੇ ਹਰ ਰਾਜ ਵਿਚ ਅੰਦੋਲਨ ਦੇ ਹੱਕ ਵਿਚ ਰੋਜ਼ ਸ਼ਾਂਤਮਈ ਧਰਨੇ, ਮੁਜ਼ਾਹਰੇ ਹੋ ਰਹੇ ਹਨ। ਸਾਰੀ ਦੁਨੀਆਂ ਇਸ ਦੀ ਸਫ਼ਲਤਾ ਲੋਚਦੀ ਹੈ। ਮੈਂ ਪੁੱਛਦਾ ਹਾਂ ਕਿ ਜਿਸ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਤੋਂ ਅਰਦਾਸ ਹੋਈ ਹੋਵੇ, ਹਰ ਪਿੰਡ ਦੇ ਗੁਰੂ ਘਰ ਤੋਂ ਅਰਦਾਸਾਂ ਹੋਣ, ਹਿੰਦੂ ਭਰਾ ਹਵਨ ਕਰਵਾਉਂਦੇ ਹੋਣ, ਮੁਸਲਮਾਨ ਤੁਹਾਡੇ ਨਾਲ ਹੋਣ, ਕੀ ਕੋਈ ਕਿਸਾਨ ਇਸ ਨੂੰ ਹਿੰਸਕ ਭੀੜ ਬਣਾ ਕੇ ਅੰਦੋਲਨ ਨੂੰ ਫੇਲ੍ਹ ਕਰਨ ਬਾਰੇ ਸੋਚ ਸਕਦਾ ਹੈ? ਕਦੀ ਨਹੀਂ। ਮੈਨੂੰ ਤੇ ਮੇਰੇ ਸਾਥੀਆਂ ਨੂੰ ਇਹ ਉੱਕਾ ਹੀ ਯਕੀਨ ਨਹੀਂ ਹੋ ਰਿਹਾ। ਫਿਰ ਵੀ ਸਰਕਾਰੀ ਏਜੰਸੀਆਂ ਅਤੇ ਕਿਸਾਨ ਦੋਖੀ ਤਾਕਤਾਂ ਸਰਗਰਮ ਹਨ। ਮੈਂ ਸਮਝਦਾ ਹਾਂ ਕਿ ਅਜਿਹੀ ਮਾੜੀ ਸੋਚ ਕਿਸਾਨ ਦੀ ਤਾਂ ਹੋ ਨਹੀਂ ਸਕਦੀ, ਫਿਰ ਵੀ ਸਰਕਾਰ ਸਾਡੇ ਅੰਦੋਲਨ ਵਿਚ ਖਾਲਿਸਤਾਨੀਆਂ ਅਤੇ ਅਤਿਵਾਦੀਆਂ ਦੇ ਹੋਣ ਦੇ ਦੋਸ਼ ਲਾ ਰਹੀ ਹੈ। ਇਸ ਸਮੇਂ ਹਰ ਕਿਸਾਨ ਦੀ ਜਿ਼ਮੇਵਾਰੀ ਵਧ ਜਾਂਦੀ ਹੈ। ਇਹ ਅੰਦੋਲਨ ਤੁਹਾਡਾ ਆਪਣਾ ਹੈ, ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੈ। ਕੀ ਤੁਸੀਂ ਆਪਣਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਦਾਅ ਉੱਤੇ ਲਾ ਸਕਦੇ ਹੋ। ਕੀ ਹਿੰਸਕ ਸੋਚ ਨਾਲ ਇਸ ਨੂੰ ਫੇਲ੍ਹ ਕਰਨ ਦਾ ਘਿਨਾਉਣਾ ਪਾਪ ਕਰ ਸਕਦੇ ਹੋ? ਜੇ ਨਹੀਂ ਤਾਂ ਆਪਾਂ ਸਾਰੇ ਮਿਲ ਕੇ ਇਸ ਨੂੰ ਸ਼ਾਂਤਮਈ ਰੱਖਣ ਲਈ ਪੂਰੀ ਵਾਹ ਲਾਈਏ।
ਰਾਜੇਵਾਲ ਨੇ ਕਿਹਾ: ਮੇਰੀ ਹਰ ਕਿਸਾਨ ਨੂੰ ਬੇਨਤੀ ਹੈ ਕਿ ਸਮਾਂ ਮੰਗ ਕਰਦਾ ਹੈ ਕਿ 26 ਜਨਵਰੀ ਨੂੰ ਵੱਧ ਤੋਂ ਵੱਧ ਕਿਸਾਨ, ਕਿਸਾਨ ਬੀਬੀਆਂ ਦਿੱਲੀ ਜ਼ਰੂਰ ਪੁੱਜਣ। ਹਰ ਕਿਸਾਨ ਵਾਲੰਟੀਅਰ ਬਣ ਕੇ ਕਿਸਾਨ ਦੋਖੀਆਂ ਉੱਤੇ ਨਿਗਾਹ ਰੱਖੇ। ਜਿਸ ਅੰਦੋਲਨ ਦੀ ਸਫ਼ਲਤਾ ਲਈ ਸਾਰੀ ਦੁਨੀਆਂ ਦਾ ਦਿਲ ਧੜਕਦਾ ਹੈ, ਉਸ ਨੂੰ ਸ਼ਾਂਤਮਈ ਰੱਖਣ ਦਾ ਦ੍ਰਿੜ੍ਹ ਇਰਾਦਾ ਰੱਖੋ। ਕਿਸਾਨ ਦੋਖੀਆਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਨ ਵਿਚ ਮਦਦ ਕਰੋ। ਅੰਦੋਲਨ ਨੂੰ ਸ਼ਾਂਤਮਈ ਰੱਖੋਗੇ ਤਾਂ ਹਰ ਹਾਲਤ ਸਫ਼ਲ ਹੋਵੋਗੇ। ਭੜਕਾਊ ਨਾਅਰੇ ਅਤੇ ਗਰਮ ਜੋਸ਼ੀਲੀਆਂ ਗੱਲਾਂ ਅੰਦੋਲਨ ਨੂੰ ਲੀਹ ਤੋਂ ਲਾਹ ਦੇਣਗੀਆਂ। ਸਾਰੇ ਮਿਲ ਕੇ, ਜਿਨ੍ਹਾਂ ਨੇ ਹਾਲੇ ਤਕ ਇਸ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਹੈ, ਇਸ ਦੀ ਸਫ਼ਲਤਾ ਲਈ ਤਾਕਤ ਝੋਕ ਦੇਈਏ। ਸ਼ਾਂਤਮਈ ਰਹਿਣਾ ਇਸ ਦੀ ਸਫ਼ਲਤਾ ਦੀ ਕੁੰਜੀ ਹੈ ਅਤੇ ਹਿੰਸਾ ਇਸ ਅੰਦੋਲਨ ਲਈ ਫਾਂਸੀ ਸਮਾਨ। ਤੁਹਾਥੋਂ ਬਹੁਤ ਆਸਾਂ ਹਨ ਅਤੇ ਭਰੋਸਾ ਵੀ ਬਹੁਤ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼