Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਭਾਰਤ ਦੇ ਗਣਤੰਤਰ ਦਿਵਸ ਮੌਕੇ ਇਸ ਵਾਰ ਕੋਈ ਚੀਫ ਗੈਸਟ ਨਹੀਂ ਹੋਵੇਗਾ

January 15, 2021 07:31 AM

* ­1966 ਤੋਂ ਬਾਅਦ ਪਹਿਲੀ ਵਾਰ ਕੋਈ ਵਿਦੇਸ਼ੀ ਚੀਫ ਗੈੱਸਟ ਨਹੀਂ

ਨਵੀਂ ਦਿੱਲੀ, 14 ਜਨਵਰੀ, (ਪੋਸਟ ਬਿਊਰੋ)- ਭਾਰਤ ਦੇ ਗਣਤੰਤਰ ਦਿਵਸ ਮੌਕੇ ਇਸ ਵਾਰ ਕਿਸੇ ਵੀ ਦੇਸ਼ ਦੇ ਮੁਖੀ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਨਹੀਂ ਦੇਖਿਆ ਜਾਵੇਗਾ। ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲਾ ਨੇ ਅੱਜ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਇਸ ਸਾਲ ਦੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਕਿਸੇ ਵੀ ਦੇਸ਼ ਜਾਂ ਸਰਕਾਰ ਦੇ ਮੁਖੀ ਨੂੰ ਸੱਦਾ ਨਾ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ 1966 ਵਿੱਚ ਅਜਿਹਾ ਹੋਇਆ ਸੀ, ਜਦੋਂ ਗਣਤੰਤਰ ਦਿਵਸ ਬਿਨਾਂ ਮੁੱਖ ਮਹਿਮਾਨ ਦੇ ਮਨਾਇਆ ਗਿਆ ਸੀ।
ਵਰਨਣ ਯੋਗ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਇਸ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਸਨ, ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਸੀ। ਬੌਰਿਸ ਜਾਨਸਨ ਨੇ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਕਾਰਨ ਭਾਰਤ ਦੌਰਾ ਰੱਦ ਕੀਤਾ ਸੀ। ਗਣਤੰਤਰ ਦਿਵਸਮੌਕੇ ਨਾ ਆਉਣ ਉੱਤੇ ਬੌਰਿਸ ਜਾਨਸਨ ਨੇ ਆਪਣੇ ਫੈਸਲੇਦਾ ਦੁੱਖ ਵੀ ਜਤਾਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਅਤੇ ਭਾਰਤ ਨਾ ਆ ਸਕਣ ਲਈ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਜਿਸ ਤੇਜ਼ੀ ਨਾਲ ਬ੍ਰਿਟੇਨ ਵਿੱਚ ਨਵਾਂ ਕੋਰੋਨਾ ਵਾਇਰਸ ਫੈਲ ਰਿਹਾ ਹੈ, ਉਨ੍ਹਾਂ ਦਾ ਬ੍ਰਿਟੇਨ ਵਿੱਚ ਰਹਿਣਾ ਜ਼ਰੂਰੀ ਹੈ, ਤਾਂ ਕਿ ਇਸ ਦੀ ਘਰੇਲੂ ਪ੍ਰਤੀਕਿਰਿਆ ਉੱਤੇ ਧਿਆਨ ਕੇਂਦਰਿਤ ਕਰ ਸਕਣ।
ਭਾਰਤੀ ਗਣਤੰਤਰ ਦਿਵਸ ਸਮਾਗਮ ਦੇ ਦੌਰਾਨਚੌਥੀ ਵਾਰ ਕੋਈ ਚੀਫ ਗੈਸਟ ਨਹੀਂ ਹੋਵੇਗਾ। ਇਸ ਤੋਂ ਪਹਿਲਾਂ 1952, 1953 ਅਤੇ 1966 ਵਿੱਚਏਦਾਂ ਹੋ ਚੁੱਕਾ ਹੈ। ਕਈ ਮੌਕੇ ਅਜਿਹੇ ਵੀ ਆਏ ਜਦੋਂ ਗਣਤੰਤਰ ਦਿਵਸ ਸਮਾਗਮ ਵਿੱਚ ਦੋ-ਦੋ ਮਹਿਮਾਨ ਸਨ। ਸਾਲ 1956, 1968 ਅਤੇ 1974 ਵਿੱਚ ਦੋ-ਦੋ ਮੁੱਖ ਮਹਿਮਾਨ ਸ਼ਾਮਲ ਹੋਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ