Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਭੁਪਿੰਦਰ ਸਿੰਘ ਮਾਨ ਸਪੱਸ਼ਟ ਕਰਨ ਕਿ ਉਹ ਕੈਪਟਨ ਦੇ ਕਹਿਣ `ਤੇ ਕਮੇਟੀ 'ਚੋਂ ਬਾਹਰ ਆਏ ਜਾਂ ਆਪਣੀ ਜ਼ਮੀਰ ਦੀ ਆਵਾਜ਼ ਸੁਣਕੇ : ਭਗਵੰਤ ਮਾਨ

January 15, 2021 05:27 PM

-ਕੈਪਟਨ ਨੇ ਮੋਦੀ ਨੂੰ ਕਹਿਕੇ 4 ਮੈਂਬਰੀ ਕਮੇਟੀ 'ਚ ਪਵਾਇਆ ਸੀ ਆਪਣਾ ਵਿਅਕਤੀ, ਲੋਕ ਰੋਹ ਨੂੰ ਵੇਖਕੇ ਬਦਲਿਆ ਪੈਂਤੜਾ


ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ): ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਮਾਮਲੇ ਸਬੰਧੀ ਬਣਾਈ ਚਾਰ ਮੈਂਬਰੀ ਕਮੇਟੀ 'ਚੋਂ ਭੁਪਿੰਦਰ ਸਿੰਘ ਮਾਨ ਦੇ ਵੱਖ ਹੋਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਟਿੱਪਣੀ ਉੱਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਸਾਹਿਬ ਆਪਣੇ-ਆਪ ਹੀ ਮੋਦੀ ਸਰਕਾਰ ਨਾਲ ਮਿਲੀਭੁਗਤ ਹੋਣ ਦਾ ਸਬੂਤ ਦੇ ਰਹੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਹਿਣਾ ਕਿ ਭੁਪਿੰਦਰ ਸਿੰਘ ਨੂੰ ਫੋਨ ਕਰਕੇ ਉਸ ਨੂੰ ਕਮੇਟੀ ਵਿੱਚੋਂ ਬਾਹਰ ਆਉਣ ਲਈ ਕਹਿਣਾ ਇਹ ਸਿੱਧ ਕਰਦਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਹਿਕੇ ਹੀ ਚਾਰ ਮੈਂਬਰੀ ਕਮੇਟੀ 'ਚ ਸ਼ਾਮਲ ਕਰਵਾਇਆ ਸੀ। ਮਾਨ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਕੈਪਟਨ ਨੇ ਲੋਕ ਰੋਹ ਨੂੰ ਵੇਖਦਿਆਂ ਹੋਇਆ ਆਪਣਾ ਪੈਂਤੜਾ ਬਦਲਕੇ ਆਪਣੇ ਆਦਮੀ ਨੂੰ ਕਮੇਟੀ 'ਚੋਂ ਬਾਹਰ ਕੱਢ ਲਿਆ। ਮਾਨ ਨੇ ਕਿਹਾ ਕਿ ਭੁਪਿੰਦਰ ਸਿੰਘ ਮਾਨ ਸਪੱਸ਼ਟ ਕਰਨ ਕਿ ਕੀ ਉਹ ਆਪਣੇ ਦਿਲ ਦੀ ਗੱਲ ਸੁਣਕੇ ਕਮੇਟੀ 'ਚੋਂ ਬਾਹਰ ਨਿਕਲੇ ਹਨ ਜਾਂ ਫਿਰ ਅਮਰਿੰਦਰ ਸਿੰਘ ਦੇ ਕਹਿਣ ਉੱਤੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਕੇਂਦਰੀ ਦੀ ਮੋਦੀ ਸਰਕਾਰ ਮਿਲੇ ਹੋਏ ਹਨ ਅਤੇ ਲੋਕ ਵਿਰੋਧੀ ਫੈਸਲੇ ਇਕ ਸਾਂਝੇਦਾਰੀ ਨਾਲ ਹੀ ਲੈ ਰਹੇ ਹਨ।
ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਚੇਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਿਆ ਹੈ ਕਿ ਕਿਵੇਂ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਮਿਲੀਭੁਗਤ ਨਾਲ ਕਾਲੇ ਕਾਨੂੰਨਾਂ ਲਈ ਦੋਗਲੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪਹਿਲਾਂ ਹਾਈਪਾਵਰ ਕਮੇਟੀ ਵਿੱਚ ਇਨ੍ਹਾਂ ਬਿੱਲਾਂ ਨੂੰ ਹਿਮਾਇਤ ਦਿੱਤੀ ਅਤੇ ਲੋਕਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਕੁਝ ਨਾ ਦੱਸਿਆ ਕਿ ਕਿੰਨੇ ਖਤਰਨਾਕ ਹਨ। ਇਸ ਤੋਂ ਬਾਅਦ ਜਦੋਂ ਲੋਕਾਂ ਨੇ ਵਿਰੋਧ ਕੀਤਾ ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪੰਜਾਬ ਦੀ ਵਿਧਾਨ ਸਭਾ 'ਚ ਡਰਾਮੇਬਾਜ਼ੀ ਕਰਦੇ ਹੋਏ ਨਵੇਂ ਕਾਨੂੰਨ ਬਣਾਏ ਜੋ ਅਜੇ ਤੱਕ ਪੰਜਾਬ ਕੋਲ ਹੀ ਪਏ ਹਨ ਅਤੇ ਸਰਕਾਰ ਨੇ ਕੋਈ ਪੈਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਕਾਲੇ ਕਾਨੂੰਨਾਂ ਖਿਲਾਫ ਕਾਨੂੰਨੀ ਲੜਾਈ ਲੜੀ ਜਾਵੇਗੀ, ਪ੍ਰੰਤੂ ਅਜੇ ਤੱਕ ਸ਼ੁਰੂਆਤ ਵੀ ਨਹੀਂ ਕੀਤੀ, ਜਦੋਂ ਕਿ ਅਟਰਨੀ ਜਨਰਲ (ਏਜੀ) ਕੋਲ ਐਨੀ ਵੱਡੀ ਵਕੀਲਾਂ ਦੀ ਫੌਜ ਹੋਣ ਦੇ ਬਾਵਜੂਦ ਕੁਝ ਨਹੀਂ ਕੀਤਾ। ਕੈਪਟਨ ਨੇ ਪੁੱਤ ਮੋਹ ਦੇ ਚਲਦਿਆਂ ਈਡੀ ਤੋਂ ਬਚਣ ਲਈ ਕਿਸਾਨਾਂ ਦੇ ਮੁੱਦੇ ਉੱਤੇ ਕਦੇ ਵੀ ਪ੍ਰਧਾਨ ਮੰਤਰੀ ਨਾਲ ਗੱਲ ਨਹੀਂ ਕੀਤੀ। ਪਿਛਲੇ ਦਿਨੀਂ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਆਏ ਤਾਂ ਉਸ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਵਿਰੁੱਧ ਕੇਸ ਦਰਜ ਕਰਨੇ ਸ਼ੁਰੂ ਕਰ ਦਿੱਤੇ। ਈਡੀ ਦੇ ਦਬਕੇ ਹੇਠ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਕੋਲ ਵੇਚ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਦੋ ਪਾਸੇ ਤੋਂ ਮਾਰ ਪੈ ਰਹੀ ਹੈ। ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਨਵੇਂ ਨਵੇਂ ਕਾਨੂੰਨ ਲਿਆਕੇ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੀ ਹੈ, ਦੂਜੇ ਪਾਸੇ ਕੈਪਟਨ ਸਰਕਾਰ ਕਿਸਾਨਾਂ ਦੀ ਰੱਖਿਆ ਕਰਨ ਦੀ ਬਜਾਏ ਕੇਂਦਰ ਸਰਕਾਰ ਨਾਲ ਰਲਕੇ ਕਿਸਾਨਾਂ ਦੇ ਅੰਦੋਲਨ ਨੂੰ ਕੋਚਲਣ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਚੌਕਸ ਹੋ ਕੇ ਚੱਲਣ ਦੀ ਜ਼ਰੂਰਤ ਹੈ। ਕਿਸਾਨਾਂ ਨੇ ਜਿੱਥੇ ਆਪਣੇ ਹੱਕਾਂ ਲਈ ਜਿੱਤ ਪ੍ਰਾਪਤ ਲਈ ਸੰਘਰਸ਼ ਕਰਨਾ ਹੈ, ਉਥੇ ਭਾਜਪਾ ਦੇ ਮੁੱਖ ਮੰਤਰੀ ਬਣਕੇ ਕੰਮ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਦੀਆਂ ਚਾਲਾਂ ਤੋਂ ਵੀ ਚੁਸਤ ਰਹਿਣਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਤੋਂ ਕਈ ਥਾਵਾਂ ਉੱਤੇ ਸਿੱਧ ਹੋ ਚੁੱਕਿਆ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਰਲੇ ਹੋਏ ਹਨ। ਮੋਦੀ-ਸ਼ਾਹ ਦੇ ਹੁਕਮਾਂ ਉੱਤੇ ਚਲਦੇ ਹੋਏ ਅੰਦੋਲਨ ਨੂੰ ਕੁਚਲਣ ਲਈ ਹਰ ਹੱਥਕੰਡਾ ਵਰਤਣ ਦੀ ਕੋਸ਼ਿਸ਼ ਕਰਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ