Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਅਕਾਲੀ ਦਲ

January 15, 2021 05:29 PM

-ਪਾਰਟੀ ਨੇ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕਰਨ ਤੇ ਵੀਡੀਓਗ੍ਰਾਫੀ ਕਰਵਾਏ ਜਾਣ ਦੀ ਕੀਤੀ ਮੰਗ


ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਉਹ ਉਹਨਾਂ ਅਫਸਰਾਂ ਖਿਲਾਫ ਫੌਰੀ ਕਾਰਵਾਈ ਕਰੇ ਜੋ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਚੋਣਾਂ ਸਬੰਧੀ ਹੇਰਾ ਫੇਰੀਆਂ ਵਿਚ ਲੱਗੇ ਹਨ ਤੇ ਪਾਰਟੀ ਨੇ ਮੰਗ ਕੀਤੀ ਕਿ ਸੂਬੇ ਵਿਚ ਆਉਂਦੀਆਂ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਵੀਡੀਓਗ੍ਰਾਫੀ ਕਰਵਾਈ ਜਾਵੇ।
ਅਕਾਲੀ ਦਲ ਦੇ ਵਫਦ ਜਿਸ ਵਿਚ ਡਾ. ਦਲਜੀਤ ਸਿੰਘ ਚੀਾਮ, ਸਿਕੰਦਰ ਸਿੰਘ ਮਲੂਕਾ, ਐਨ ਕੇ ਸ਼ਰਮਾ, ਚਰਨਜੀਤ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ ਅਤੇ ਬਰਜਿੰਦਰ ਸਿੰਘ ਬਰਾੜ ਵੀ ਸ਼ਾਮਲ ਸਨ, ਨੇ ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਪ੍ਰਕਿਰਿਆ ਹਾਈਜੈਕ ਕਰ ਲਈ ਹੈ ਅਤੇ ਐਸ ਈ ਸੀ ਵੱਲੋਂ ਤੈਅ ਕੀਤੀਆਂ ਹੱਦਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੇ ਯਤਨ ਉਸੇ ਤਰੀਕੇ ਕੀਤੇ ਜਾ ਰਹੇ ਹਨ ਜਿਵੇਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵੇਲੇ ਪਹਿਲਾਂ ਹੋਈ ਸੀ।
ਐਸ ਈ ਸੀ ਨਾਲ ਗੰਲਬਾਤ ਦੌਰਾਨ ਵਫਦ ਮੈਂਬਰਾਂ ਨੇ ਮੰਗ ਕੀਤੀ ਕਿ ਬੂਥਾਂ ਦੇ ਅੰਦਰ ਅਤੇ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿਚ ਦੋਹਾਂ ਥਾਵਾਂ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਬੂਥਾਂ ’ਤੇ ਕਬਜ਼ੇ ਕਰਨ ਤੇ ਹੋਰ ਹੇਰਾ ਫੇਰੀਆਂ ਕਰਨ ਤੋਂ ਰੋਕਿਆ ਜਾ ਸਕੇ। ਵਫਦ ਨੇ ਕਿਹਾ ਕਿ ਜੇਕਰ ਐਸ ਈ ਸੀ ਨੇ ਇਸਦੀ ਆਗਿਆ ਨਾ ਦਿੱਤੀ ਤਾਂ ਫਿਰ ਕਮਿਸ਼ਨ ਨੂੰ ਆਪਣੇ ਪੱਧਰ ’ਤੇ ਅਤੇ ਆਪਣੇ ਖਰਚ ’ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦੇਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਨਾਮਜ਼ਦਗੀਆਂ ਆਨ ਲਾਈਨ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ ਅਤੇ ਉਮੀਦਵਾਰਾਂ ਨੂੰ ਸਵੈ ਘੋਸ਼ਣਾ ਪੱਤਰਾਂ ਦੇ ਆਧਾਰ ’ਤੇ ਕੋਈ ਵੀ ਬਕਾਇਆ ਨਹੀਂ ਦੇ ਸਰਟੀਫਿਕੇਟ ਅਦਾ ਕੀਤੇ ਜਾਣ।
ਵਫਦ ਮੈਂਬਰਾਂ ਪਰਮਬੰਸ ਸਿੰਘ ਰੋਮਾਣਾ ਅਤੇ ਬਰਜਿੰਦਰ ਸਿੰਘ ਬਰਾੜ ਨੇ ਕਮਿਸ਼ਨਰ ਨੂੰ ਉਦਾਹਰਣਾਂ ਦੱਸੀਆਂ ਕਿ ਕਿਵੇਂ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਪੇਂਡੂ ਇਲਾਕਿਆਂ ਦੀਆਂ ਵੋਟਾਂ ਸ਼ਹਿਰਾਂ ਵਿਚ ਤਬਦੀਲ ਕੀਤੀਆਂ ਜਾ ਰਹੀਆਂ ਹਨ।
ਵਫਦ ਨੇ ਇਹ ਵੀ ਦੱਸਿਆਕਿ ਕਿਵੇਂ ਫਿਰੋਜ਼ਪੁਰ ਅਤੇ ਹੋਰ ਥਾਵਾਂ ’ਤੇ ਵਾਰਡਾਂ ਦੀ ਹੱਦਬੰਦੀ ਕਾਂਗਰਸੀ ਉਮੀਦਵਾਰਾਂ ਦੀ ਇੱਛਾ ਅਨੁਸਾਰ ਕੀਤੀ ਜਾ ਰਹੀ ਹੈ।
ਵਫਦ ਨੇ ਐਸ ਈ ਸੀ ਨੂੰ ਦੱਸਿਆ ਕਿ ਵਿਰੋਧੀ ਧਿਰ ਨੂੰ ਤਾਂ ਵੋਟਰ ਸੂਚੀਆਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਸ ਈ ਸੀ ਨੂੰ ਇਹ ਵੀ ਆਖਿਆ ਹੈ ਕਿ ਚੌਵੀ ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਤਾਂ ਜੋ ਕਮਿਸ਼ਨਖੁਦ ਹਰ ਵੇਲੇ ਹੋਣ ਵਾਲੇ ਘਟਨਾਕ੍ਰਮ ਤੋਂ ਜਾਣੂ ਰਹੇੇ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਕਾਰਵਾਈ ਕਰੇ। ਡਾ.ਚੀਮਾ ਨੇ ਇਹ ਵੀ ਦੱਸਿਆ ਕਿ ਵਫਦ ਨੇ ਇਹ ਵੀ ਮੰਗ ਕੀਤੀ ਕਿ ਸਾਰੀਆਂ ਵੋਟਾਂ ਮੌਕੇ ’ਤੇ ਗਿਣੀਆਂ ਜਾਣ ਅਤੇ ਪੋਲਿੰਗ ਸਟਾਫ ਦੀ ਚੋਣ ਕਾਂਗਰਸੀ ਵਿਧਾਇਕਾਂ ਵੱਲੋਂ ਨਾ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ