Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

January 15, 2021 05:32 PM

ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।
ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ।
ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ