Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕੇਂਦਰ ਸਰਕਾਰ ਦਾ ਹੰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਖੋਰਾ ਲਗਾ ਰਿਹਾ ਹੈ : ਜਾਖੜ

January 15, 2021 05:37 PM

* ਕਾਂਗਰਸ ਵੱਲੋਂ ਪਾਰਟੀ ਦਫ਼ਤਰ ਤੋਂ ਰੋਸ਼ ਮਾਰਚ ਅਤੇ ਧਰਨਾ


ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਕਾਂਗਰਸ ਭਵਨ ਤੋਂ ਰਾਜਭਵਨ ਵੱਲ ਰੋਸ਼ ਮਾਰਚ ਆਰੰਭਿਆ ਗਿਆ, ਪਰ ਪੁਲਿਸ ਵੱਲੋਂ ਬੈਰੀਕੇਟਿੰਗ ਲਗਾਏ ਜਾਣ ਤੇ ਰਾਸਤੇ ਵਿਚ ਹੀ ਸਾਂਤਮਈ ਤਰੀਕੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ਼ ਧਰਨਾ ਦਿੱਤਾ ਤਾਂ ਜੋ ਮੋਦੀ ਸਰਕਾਰ ਤੱਕ ਲੋਕਾਂ ਦੀ ਅਵਾਜ ਪੁੱਜਦੀ ਕੀਤੀ ਜਾ ਸਕੇ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਹੰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਲਈ ਚੁਣੌਤੀ ਬਣਿਆ ਹੋਇਆ ਹੈ ਅਤੇ ਕੇਂਦਰ ਸਰਕਾਰ ਆਪਣੇ ਹੀ ਲੋਕਾਂ ਨੂੰ ਗੁਲਾਮ ਬਣਾਉਣ ਦੀ ਨੀਤੀ ਤੇ ਚੱਲ ਰਹੀ ਹੈ।
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਣ ਵਿਚ ਕਿਸਾਨਾਂ ਦੀਆਂ ਜੋ ਸ਼ਹਾਦਤਾਂ ਹੋ ਰਹੀਆਂ ਹਨ ਉਸ ਲਈ ਮੋਦੀ ਸਰਕਾਰ ਜਿੰਮੇਵਾਰ ਹੈ। ਉਨਾਂ ਨੇ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਕਾਰਨ ਗਲਵਾਨ ਘਾਟੀ ਵਿਚ ਨਿਹੱਥੇ ਜਵਾਨ ਮਰਵਾਏ ਸਨ ਅਤੇ ਹੁਣ ਇਹ ਆਪਣੇ ਹੀ ਕਿਸਾਨਾਂ ਨੂੰ ਮਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਿਸਾਨ ਹੀ ਸੀ ਜਿਸ ਨੇ ਦੇਸ਼ ਨੂੰ ਅਨਾਜ ਤੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ ਸੀ ਪਰ ਅੱਜ ਦੇਸ਼ ਦੀ ਸਰਕਾਰ ਕਿਸਾਨਾਂ ਨੂੰ ਉਜਾੜਨ ਤੇ ਤੁਲੀ ਹੋਈ ਹੈ। ਉਨਾਂ ਨੇ ਕਿਹਾ ਕਿ ਕਿਸਾਨ ਅੱਜ ਇਕ ਧਰਮਯੁੱਧ ਲੜ ਰਹੇ ਹਨ ਜਿਸ ਵਿਚ ਨਾ ਕੇਵਲ ਪੰਜਾਬ ਸਗੋਂ ਦੇਸ਼ ਦੇ ਸਾਰੇ ਸੂਬਿਆਂ ਦੇ ਕਿਸਾਨ ਹਿੱਸਾ ਲੈ ਰਹੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਕਿਸਾਨ ਮੁਕਤ ਅਤੇ ਅਜਾਦੀ ਮੁਕਤ ਕਰਨ ਵੱਲ ਵੱਧ ਰਹੀ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਵਾਲਾ ਰਵਈਆ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣ ਵਾਲਾ ਹੈ। ਉਨਾਂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਨੂੰ ਲੋਕਾਂ ਦੀ ਅਜਾਦੀ ਪਸੰਦ ਨਹੀਂ ਆ ਰਹੀ ਹੈ। ਇਸੇ ਲਈ ਸਰਕਾਰ ਖਿਲਾਫ ਉਠਣ ਵਾਲੀ ਹਰ ਅਵਾਜ ਨੂੰ ਦਬਾਇਆ ਜਾ ਰਿਹਾ ਹੈ।
ਜਾਖੜ ਨੇ ਕਿਹਾ ਕਿ ਕਾਂਗਰਸ ਨੇ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਕੀਤੀ ਅਜਾਦੀ ਦੀ ਰੱਖਿਆ ਲਈ ਮਜਬੂਤ ਸੰਵਿਧਾਨਕ ਸੰਸਥਾਵਾਂ ਦਾ ਗਠਨ ਕੀਤਾ ਸੀ ਪਰ ਮੋਦੀ ਸਰਕਾਰ ਇੰਨਾਂ ਸੰਵਿਧਾਨਕ ਸੰਸਥਾਵਾਂ ਨੂੰ ਹੀ ਕਮਜੋਰ ਕਰ ਰਹੀ ਹੈ ਅਤੇ ਦੇਸ਼ ਨੂੰ ਉਜਾੜਨ ਦੇ ਰਾਹ ਪਈ ਹੋਈ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨ ਸਿਰਫ ਪੰਜਾਬ ਲਈ ਹੀ ਨਹੀਂ ਬਲਕਿ ਪੂਰੇ ਮੁਲਕ ਲਈ ਘਾਤਕ ਹਨ ਅਤੇ ਇਸ ਦਾ ਮਾੜਾ ਅਸਰ ਸਿਰਫ ਕਿਸਾਨਾਂ ਤੇ ਹੀ ਨਹੀਂ ਬਲਕਿ ਸਮਾਜ ਦੇ ਹਰ ਵਰਗ ਤੇ ਇਸਦਾ ਮਾੜਾ ਅਸਰ ਹੋਵੇਗਾ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਲੋਕਤਾਂਤਰਿਕ ਤਰੀਕੇ ਨਾਲ ਵਿਰੋਧ ਜਾਰੀ ਰੱਖੇਗੀ। ਉਨਾਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਿਸ ਹੋਣ ਤੱਕ ਅੰਦੋਲਣ ਜਾਰੀ ਰਹੇਗਾ।
ਇਸ ਮੌਕੇ ਮਹਾਰਾਣੀ ਪਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਯੂਥ ਕਾਂਗਰਸ ਪ੍ਰਧਾਨ ਸਬਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁੰਦਰ ਸ਼ਾਮ ਅਰੋੜ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੁਸ਼ਣ ਆਸ਼ੂ,
ਸਾਂਸਦ ਮੁਹੰਮਦ ਸਦੀਕ, ਅਮਰ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਸੰਜੇ ਤਲਵਾਰ, ਬਲਵਿੰਦਰ ਸਿੰਘ ਧਾਲੀਵਾਲ, ਹਰਦਿਆਲ ਸਿੰਘ ਕੰਬੋਜ, ਸੰਗਤ ਸਿੰਘ ਗਿਲਜੀਆ, ਰਾਜਕੁਮਾਰ ਚੱਬੇਵਾਲ, ਰਾਜ ਕੁਮਾਰ ਵੇਰਕਾ, ਸੁਰਿੰਦਰ ਡਾਵਰ, ਇੰਦੂ ਬਾਲਾ, ਸੰਤੋਸ਼ ਚੌਧਰੀ, ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ, ਬਰਿੰਦਰਮੀਤ ਸਿੰਘ ਪਾਹੜਾ, ਅੰਗਦ ਸੈਣੀ, ਕਾਕਾ ਲੋਹਗੜ, ਗੁਰਪ੍ਰੀਤ ਸਿੰਘ ਜੀਪੀ, ਮਦਨ ਲਾਲ ਜਲਾਲਪੁਰ, ਰਾਜਿੰਦਰ ਬੇਰੀ, ਨਿਰਮਲ ਸੁਤਰਾਣਾ, ਪਵਨ ਆਦੀਆ, ਦਵਿੰਦਰ ਘੁਬਾਇਆ, ਮਮਤਾ ਦੱਤਾ ਪ੍ਰਧਾਨ ਮਹਿਲਾ ਕਾਂਗਰਸ, ਅਕਸ਼ੈ ਸ਼ਰਮਾ ਐਨਐਸਯੂਆਈ, ਨਿਰਮਲ ਖਹਿਰਾ, ਸੇਵਾ ਦਲ ਵੀ ਹਾਜਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ