Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅੰਮ੍ਰਿਤਸਰ ਦੇ ਨੌਜਵਾਨ ਨਾਲ ਜਲੰਧਰ ਦੇ ਟਰੈਵਲ ਏਜੰਟ ਵੱਲੋਂ ਠੱਗੀ

January 15, 2021 08:42 PM

ਜਲੰਧਰ, 15 ਜਨਵਰੀ (ਪੋਸਟ ਬਿਊਰੋ)- ਜਲੰਧਰ ਦੇ ਇੱਕ ਜਾਅਲੀ ਟਰੈਵਲ ਏਜੰਟ ਵੱਲੋਂ ਅੰਮ੍ਰਿਤਸਰ ਦੇ ਨੌਜਵਾਨ ਨਾਲ ਵਿਦੇਸ਼ ਭੇਜਣ ਦੇ ਨਾਂ `ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਐਸ ਐਚ ਓ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਸੁਮਿਤ ਸਿੰਘ ਨੇ ਪੁਲਸ ਨੇ ਸ਼ਿਕਾਇਤ ਦਰਜ ਦਿੱਤੀ ਸੀ ਕਿ ਉਸਦੇ ਇੱਕ ਦੋਸਤ ਨੇ ਉਸ ਨੂੰ ਜਲੰਧਰ ਦੇ ਬਸਤੀ ਪੀਰਦਾਦ ਦੇ ਵਸਨੀਕ ਮਨਦੀਪ ਸਿੰਘ ਨਾਲ ਮਿਲਾਇਆ ਸੀ।ਉਹ ਕੈਨੇਡਾ ਜਾਣਾ ਚਾਹੁੰਦਾ ਸੀ ਤਾਂ ਏਜੰਟ ਨੇ ਉਸ ਨੂੰ ਕਿਹਾ ਕਿ ਟੂਰਿਸਟ ਵੀਜ਼ੇ `ਤੇ ਜਾਣ ਲਈ ਸੱਤ ਲੱਖ ਰੁਪਏ ਦਾ ਖਰਚਾ ਆਵੇਗਾ। ਉਸ ਨੇ ਕਿਹਾ ਕਿ 15 ਦਿਨਾਂ ਬਾਅਦ ਕੈਨੇਡਾ ਪਹੁੰਚ ਕੇ ਉਹ ਉਸ ਦੇ ਵੀਜ਼ੇ ਨੂੰ ਵਰਕ ਪਰਮਿਟ ਵਿੱਚ ਬਦਲਵਾ ਦੇਵੇਗਾ, ਜਿਸ ਤੋਂ ਬਾਅਦ ਉਸ ਨੇ 2.16 ਲੱਖ ਰੁਪਏ ਉਸਦੇ ਅਕਾਊਂਟ ਵਿੱਚ ਪੁਆ ਦਿੱਤੇ ਅਤੇ ਬਾਕੀ ਦੇ ਪੈਸੇ ਏਜੰਟ ਨੂੰ ਨਕਦ ਦੇ ਦਿੱਤੇ।ਪੀੜਤ ਨੇ ਦਾਅਵਾ ਕੀਤਾ ਕਿ ਨਕਦ ਪੈਸੇ ਦੇਣ ਸਮੇਂ ਉਸਨੇ ਵੀਡੀਓ ਬਣਾਈ ਅਤੇ ਫੋਟੋਆਂ ਖਿੱਚੀਆਂ ਸਨ। ਪੈਸੇ ਦੇਣ ਪਿੱਛੋਂ ਏਜੰਟ ਨੇ ਕਿਹਾ ਕਿ ਵਰਕ ਪਰਮਿਟ ਵਿੱਚ ਵੀਜ਼ਾ ਬਦਲਾਉਣ ਲਈ 10 ਲੱਖ ਰੁਪਏ ਹੋਰ ਦੇਣੇ ਹਨ, ਜਿਸ ਦੇ ਬਾਅਦ ਉਹ ਉਸ ਨੂੰ ਟਾਲਦਾ ਰਿਹਾ ਅਤੇ ਕਰੀਬ ਇੱਕ ਸਾਲ ਤੱਕ ਪੈਸੇ ਵਾਪਸ ਨਹੀਂ ਕੀਤੇ।ਸੁਮਿਤ ਸਿੰਘ ਨੇ ਦੱਸਿਆ ਕਿ ਪੈਸੇ ਵਾਪਸ ਮੰਗਣ `ਤੇ ਏਜੰਟ ਨੇ ਧਮਕੀ ਦਿੱਤੀ ਕਿ ਉਹ ਉਸਦਾ ਕੁਝ ਨਹੀਂ ਵਿਗਾੜ ਸਕੇਗਾ ਕਿਉਂਕਿ ਸਾਰੀ ਪੁਲਸ ਉਸ ਦੀ ਜੇਬ ਵਿੱਚ ਹੈ। ਏਜੰਟ `ਤੇ ਦਬਾਅ ਬਣਾਉਣ ਉਤੇ ਉਸਨੇ 2 ਚੈਕ ਦੇ ਦਿੱਤੇ, ਜਿਨ੍ਹਾਂ ਵਿੱਚੋਂ ਇੱਕ ਫੇਲ ਹੋ ਗਿਆ। ਇਸ ਤੋਂ ਬਾਅਦ ਉਹ ਅੰਡਰਗਰਾਊਂਡ ਹੋ ਗਿਆ। ਪੀੜਤ ਦਾ ਦਾਅਵਾ ਹੈ ਕਿ ਪੁਲਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਕਤ ਟਰੈਵਲ ਏਜੰਟ ਕੋਲ ਲਾਇਸੈਂਸ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ