Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੁਪਰੀਮ ਕੋਰਟ ਬਾਰ ਦੇ ਪ੍ਰਧਾਨ ਦੁਸ਼ਿਅੰਤ ਦਵੇ ਵੱਲੋਂ ਅਸਤੀਫਾ

January 15, 2021 08:43 PM

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਿਅੰਤ ਦਵੇ ਨੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ `ਤੇ ਰਹਿਣ ਦਾ ਅਧਿਕਾਰ ਗੁਆ ਚੁੱਕੇ ਹਨ। ਬਾਰ ਐਸੋਸੀਏਸ਼ਨ ਦੇ ਕਾਰਜਕਾਰੀ ਸਕੱਤਰ ਰੋਹਿਤ ਪਾਂਡੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਨੇ ਤੁਰੰਤ ਪ੍ਰਭਾਵ ਤੋਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦੁਸਿ਼ਅੰਤ ਦਵੇ ਨੇ ਇੱਕ ਸੰਖੇਪ ਪੱਤਰ ਵਿੱਚ ਕਿਹਾ ਹੈ ਕਿ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਪਹਿਲਾਂ ਹੀ ਖਤਮ ਹੋ ਚੁੱਕੀ ਹੈ ਅਤੇ ਕੁਝ ਵਕੀਲਾਂ ਦੇ ਇਤਰਾਜ਼ਾਂ ਕਾਰਨ ਤੈਅ ਸਮੇਂ `ਤੇ ਆਨਲਾਈਨ ਚੋਣਾਂ ਕਰਵਾਉਣਾ ਸੰਭਵ ਨਹੀਂ ਲੱਗਦਾ। ਪੱਤਰ ਵਿੱਚ ਕਿਹਾ ਗਿਆ, ‘‘ਪਿੱਛੇ ਜਿਹੇ ਹੋਏ ਘਟਨਾਕ੍ਰਮ ਮਗਰੋਂ ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਤੁਹਾਡਾ ਆਗੂ ਬਣਨ ਦਾ ਅਧਿਕਾਰ ਗੁਆ ਬੈਠਾ ਹਾਂ ਅਤੇ ਇਸ ਲਈ ਮੈਂ ਬਾਰ ਐਸੋਸੀਏਸ਼ਨ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਤੋਂ ਅਸਤੀਫਾ ਦਿੰਦਾ ਹਾਂ। ਸਾਡਾ ਕਾਰਜਕਾਲ ਪਹਿਲਾਂ ਹੀ ਖਤਮ ਹੋ ਚੁੱਕਿਆ ਹੈ।''ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ, ‘‘ਅਸੀਂ ਇਮਾਨਦਾਰੀ ਨਾਲ ਨਵੀਂ ਕਾਰਜਕਾਰਨੀ ਚੁਣਨ ਲਈ ਆਨਲਾਈਨ ਚੋਣਾਂ ਕਰਾਉਣ ਦਾ ਫੈਸਲਾ ਲਿਆ ਸੀ, ਪਰ ਤੁਹਾਡੇ ਵਿੱਚੋਂ ਕੁਝ ਦੇ ਇਤਰਾਜ਼ਾਂ ਕਾਰਨ ਮੈਨੂੰ ਨਹੀਂ ਲੱਗਦਾ ਕਿ ਚੋਣ ਕਮੇਟੀ ਨਿਸ਼ਚਿਤ ਸਮੇਂ `ਤੇ ਚੋਣਾਂ ਕਰਵਾ ਸਕੇਗੀ। ਮੈਂ ਉਨ੍ਹਾਂ ਦੇ ਹਾਲਾਤ ਸਮਝਦਾ ਹਾਂ ਅਤੇ ਮੇਰਾ ਉਨ੍ਹਾਂ ਨਾਲ ਕੋਈ ਵਿਵਾਦ ਨਹੀਂ ਹੈ, ਪਰ ਅਜਿਹੇ ਹਾਲਾਤ ਵਿੱਚ ਮੇਰਾ ਅੱਗੇ ਵੀ ਪ੍ਰਧਾਨ ਬਣੇ ਰਹਿਣਾ ਨੈਤਿਕ ਤੌਰ `ਤੇ ਗਲਤ ਹੋਵੇਗਾ।”

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼