Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਬੈਂਕਾਂ ਨਾਲ ਧੋਖਾ ਕਰਨ ਵਾਲੀਆਂ ਕੰਪਨੀਆਂ ਤੋਂ ਸੀ ਬੀ ਆਈ ਅਫਸਰਾਂ ਨੇ ਰਿਸ਼ਵਤ ਲਈ

January 15, 2021 08:48 PM

* ਕੇਂਦਰੀ ਜਾਂਚ ਏਜੰਸੀ ਵੱਲੋਂ ਆਪਣੇ ਚਾਰ ਅਫਸਰਾਂ ਖ਼ਿਲਾਫ਼ ਕੇਸ ਦਰਜ 

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਨੇ ਬੈਂਕਾਂ ਨਾਲ ਧੋਖਾਦੇਹੀ ਕਰਨ ਵਾਲੀਆਂ ਦੋਸ਼ੀ ਕੰਪਨੀਆਂ ਖ਼ਿਲਾਫ਼ ਜਾਂਚ ਕਰ ਰਹੇ ਦੋ ਐੱਸ ਪੀਜ਼ ਸਮੇਤ ਆਪਣੇ ਚਾਰ ਅਫਸਰਾਂ ਉੱਤੇ ਦਰਜ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਕੰਪਨੀਆਂ ਤੋਂ ਰਿਸ਼ਵਤ ਲੈ ਕੇ ਮਾਮਲੇ ਰਫਾ-ਦਫਾ ਕਰ ਦਿੱਤੇ ਸਨ।
ਇਸ ਸੰਬੰਧ ਵਿੱਚ ਸੀ ਬੀ ਆਈ ਨੇ ਕੱਲ੍ਹ ਸਵੇਰੇ ਗਾਜ਼ੀਆਬਾਦ ਵਿੱਚ ਆਪਣੀ ਸਿਖਲਾਈ ਅਕੈਡਮੀ ਤੇ 13 ਹੋਰ ਥਾਵਾਂ ਉਤੇ ਤਲਾਸ਼ੀ ਮੁਹਿੰਮ ਚਲਾਈ। ਆਪਣੇ ਅਧਿਕਾਰੀਆਂ ਤੋਂ ਇਲਾਵਾ ਸੀ ਬੀ ਆਈ ਨੇ ਕਈ ਹੋਰ ਲੋਕਾਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਹਨ ਜਿਨ੍ਹਾਂ ਵਿੱਚ ਵਕੀਲ ਵੀ ਹਨ। ਇਨ੍ਹਾਂ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਐਕਟ ਦੇ ਕੇਸ ਦਰਜ ਕੀਤੇ ਗਏ ਹਨ। ਉੱਚ ਅਧਿਕਾਰੀ ਨੇ ਦੱਸਿਆ ਕਿ ਸੀ ਬੀ ਆਈ ਨੇ ਕੇਸ ਦੇ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਜਿਸ ਵਿੱਚ ਉਸ ਦੇ ਆਪਣੇ ਅਫਸਰ ਬੈਂਕਾਂ ਨਾਲ ਧੋਖਾਦੇਹੀ ਕਰਨ ਦੀਆਂ ਦੋਸ਼ੀ ਕੰਪਨੀਆਂ ਤੋਂ ਰਿਸ਼ਵਤ ਲੈਣ ਬਾਰੇ ਜਾਂਚ ਦੇ ਘੇਰੇ ਵਿੱਚ ਹਨ। ਉਨ੍ਹਾ ਦਸਿਆ ਕਿ ਜਿਨ੍ਹਾਂ ਸੀ ਬੀ ਆਈ ਅਫਸਰਾਂ ਖ਼ਿਲਾਫ਼ ਏਜੰਸੀ ਨੇ ਕੇਸ ਦਰਜ ਕੀਤਾ ਹੈ, ਉਨ੍ਹਾਂ ਵਿੱਚ ਐੱਸ ਪੀ, ਆਰ ਕੇ ਰਿਸ਼ੀ ਅਤੇ ਆਰ ਕੇ ਸੰਗਵਾਨ, ਇੰਸਪੈਕਟਰ ਕਪਿਲ ਧਨਖੜ ਅਤੇ ਸਟੈਨੋ ਸਮੀਰ ਕੁਮਾਰ ਸਿੰਘ ਸ਼ਾਮਲ ਹਨ।ਸੀ ਬੀ ਆਈ ਦੇ ਬੁਲਾਰੇ ਆਰ ਸੀ ਜੋਸ਼ੀ ਨੇ ਕਿਹਾ ਕਿ ਕੱਲ੍ਹ ਦਿੱਲੀ, ਗਾਜ਼ੀਆਬਾਦ, ਨੋਇਡਾ, ਗੁੜਗਾਉਂ, ਮੇਰਠ ਤੇ ਕਾਨਪੁਰ ਸਣੇ 14 ਥਾਵਾਂ `ਤੇ ਦੋਸ਼ੀਆਂ ਦੇ ਟਿਕਾਣਿਆਂ ਸੀ ਬੀ ਆਈ ਅਕੈਡਮੀ ਵਿੱਚ ਰਿਸ਼ੀ ਦੇ ਕੰਪਲੈਕਸ ਦੀ ਤਲਾਸ਼ੀ ਲਈ ਤਾਂ ਉਸ ਲਈ ਅਣਸੁਖਾਵੀਂ ਸਥਿਤੀ ਪੈਦਾ ਹੋ ਗਈ, ਕਿਉਂਕਿ ਇਸ ਅਕੈਡਮੀ ਵਿੱਚ ਭੱਵਿਖ ਦੇ ਅਫਸਰ ਕੋਰਸ ਕਰਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ