Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅਪਰਾਧ

ਨੌਜਵਾਨਾਂ ਨੇ ਸਕੂਲ ਜਾਂਦੀ ਵਿਦਿਆਰਥਣ ਨੂੰ ਅਗਵਾ ਕਰ ਲਿਆ

January 18, 2021 01:41 AM

* ਪੁਲਸ ਨੇ ਕੁਝ ਸਮੇਂ ਬਾਅਦ ਅਗਵਾਕਾਰਾਂ ਤੋਂ ਛੁਡਵਾਈ

ਬਠਿੰਡਾ, 17 ਜਨਵਰੀ (ਪੋਸਟ ਬਿਊਰੋ)- ਇਸ ਜ਼ਿਲੇ ਦੇ ਪਿੰਡ ਘੜੈਲਾ ਦੀ ਸਕੂਲ ਜਾਂਦੀ 10ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨੂੰ ਚਾਰ ਨੌਜਵਾਨਾਂ ਨੇ ਕਾਰ ਰਾਹੀਂ ਅਗਵਾ ਕਰ ਲਿਆ ਤਾਂ ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਜਾਇਜ਼ਾ ਲੈਣ ਪਿੱਛੋਂ ਚਾਰ ਨੌਜਵਾਨਾਂ ਵਿਰੁੱਧ ਨਾਬਾਲਗ ਵਿਦਿਆਰਥਣ ਦੇ ਪਿਤਾ ਦੇ ਬਿਆਨਾਂ ਉੱਤੇ ਥਾਣਾ ਸਦਰ ਰਾਮਪੁਰਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਥਾਣਾ ਮੁਖੀ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਨਾਬਾਲਗ ਵਿਦਿਆਰਥਣ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਹੈ ਕਿ ਉਸ ਦ ਧੀ ਪਿੰਡ ਘੜੈਲਾ ਤੋਂ ਤਾਜੋਕੇ ਸਕੂਲ ਵਿਖੇ ਸਾਈਕਲ ਉੱਤੇ ਪੜ੍ਹਨ ਜਾ ਰਹੀ ਸੀ ਜਿਸ ਦੇ ਪਿੱਛੇ ਉਹ ਵੀ ਸਾਈਕਲ ਉਪਰ ਜਾ ਰਿਹਾ ਸੀ। ਓਥੇ ਪਿੰਡ ਤੋਂ ਤਾਜੋਕੇ ਜਾਂਦੇ ਰਾਹ ਦੌਰਾਨ ਦੋ ਮੋਟਰ ਸਾਈਕਲ ਸਵਾਰਾਂ ਵਿੱਚੋਂ ਇੱਕ ਨੇ ਕੁੜੀ ਦਾ ਸਾਈਕਲ ਘੇਰ ਕੇ ਫੜ ਲਿਆ ਅਤੇ ਤੇਜ਼ੀ ਨਾਲ ਪਿੱਛੋਂ ਆਈ ਕਾਰ ਵਿੱਚੋਂ ਦੋ ਨੌਜਵਾਨ ਅਤੇ ਮੋਟਰ ਸਾਈਕਲ ਸਵਾਰ ਨੌਜਵਾਨ ਨੇ ਧੱਕੇ ਨਾਲ ਉਸ ਦੀ ਧੀ ਨੂੰ ਕਾਰ ਵਿੱਚ ਬਿਠਾ ਕੇ ਕਾਰ ਭਜਾ ਕੇ ਲੈ ਗਏ ਅਤੇ ਪਿੱਛੇ ਮੋਟਰ ਸਾਈਕਲ ਸਵਾਰ ਚਲੇ ਗਏ।ਉਨ੍ਹਾਂ ਕਿਹਾ ਕਿ ਘਟਨਾ ਦਾ ਪਤਾ ਲੱਗਦਿਆਂ ਸਾਰ ਅਗਵਾ ਵਿਦਿਆਰਥਣ ਦੀ ਤਲਾਸ਼ ਵਿੱਚ ਪੁਲਸ ਪਾਰਟੀ ਤਪਾ ਵੱਲ ਚੱਲ ਪਈ, ਜਿੱਥੋਂ ਪੁਲਸ ਨੇ ਨਾਬਾਲਗ ਵਿਦਿਆਰਥਣ, ਕਾਰ ਤੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਸ ਨੇ ਨਾਬਾਲਗ ਵਿਦਿਆਰਥਣ ਦੇ ਪਿਤਾ ਦੇ ਬਿਆਨਾਂ ਉੱਤੇ ਓਮਕਰਨ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਤੇ ਕਮਲਦੀਪ ਸਿੰਘ ਵਾਸੀਅਨ ਤਾਜੋਕੇ ਵਿਰੁੱਧ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰ ਲਿਆ ਹੈ।

 
Have something to say? Post your comment