Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕੋਵੈਕਸੀਨ ਉਤੇ ਕਿੰਤੂ ਆਰ ਐਮ ਐਲ ਹਸਪਤਾਲ ਦੇ ਡਾਕਟਰਾਂ ਨੇ ਟੀਕਾ ਲਵਾਉਣ ਤੋਂ ਨਾਂਹ ਕੀਤੀ

January 18, 2021 01:43 AM

ਨਵੀਂ ਦਿੱਲੀ, 17 ਜਨਵਰੀ (ਪੋਸਟ ਬਿਊਰੋ)- ਕੋਰੋਨਾ ਦੇ ਇਲਾਜ ਲਈ ਭਾਰਤ ਵਿੱਚ ਵਿਕਸਿਤ ਹੋਏ ਟੀਕੇ ‘ਕੋਵੈਕਸੀਨ' ਬਾਰੇ ਕਈ ਸਵਾਲ ਉਠ ਰਹੇਹਨ। ਭਾਰਤ ਬਾਇਓਟੈਕ ਵੱਲੋਂ ਵਿਕਸਿਤ ਕੀਤੀ ਗਈ ‘ਕੋਵੈਕਸੀਨ' ਦੇ ਅਜੇ ਤੀਜੇ ਗੇੜ ਦੇ ਟਰਾਇਲ ਪੂਰੇ ਨਾ ਹੋਣ ਕਾਰਨ ਲੋਕ ਇਸ ਟੀਕੇ ਨੂੰ ਲਵਾਉਣ ਉੱਤੇਸ਼ੱਕ ਪ੍ਰਗਟਾ ਰਹੇ ਹਨ ਤੇ ਦਿੱਲੀ ਦੇ ਆਰ ਐਮ ਐਲ (ਰਾਮ ਮਨੋਹਰ ਲੋਹੀਆ) ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਨੇ ਕੋਵੈਕਸੀ ਲਵਾਉਣ ਤੋਂ ਨਾਂਹ ਕਰ ਕੇ ਕਿਹਾ ਹੈ ਕਿ ਉਹ ਕੋਵੀਸ਼ੀਲਡ (ਕੋਰੋਨਾ ਦੇ ਖਿਲਾਫ ਵਰਤਿਆ ਜਾਣ ਵਾਲਾ ਦੂਜਾ ਟੀਕਾ) ਲਵਾਉਣਗੇ।
ਕੋਵੈਕਸੀਨ ਟੀਕਾ ਲਵਾਉਣ ਵਾਲਿਆਂ ਤੋਂ ਇੱਕ ਸਹਿਮਤੀ ਪੱਤਰ ਉੱਤੇਦਸਖਤ ਕਰਵਾਏ ਜਾਂਦੇ ਹਨ, ਜਿਸ ਵਿੱਚ ਲਿਖਿਆ ਹੈ ਕਿ ਟੀਕੇ ਕਾਰਨ ਜੇ ਕੋਈ ਮਾੜਾ ਪ੍ਰਭਾਵ ਸਾਹਮਣੇ ਆਇਆ ਤਾਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਫਾਰਮ ਵਿੱਚ ਕਿਹਾ ਗਿਆ ਹੈ ਕਿ ਇਹ ਟੀਕਾ ਐਮਰਜੈਂਸੀ ਹਾਲਾਤ 'ਚ ਸੀਮਿਤ ਵਰਤੋਂ ਲਈ ਲਾਇਆ ਜਾਵੇਗਾ। ਇਸ 'ਚ ਇਹ ਵੀ ਕਿਹਾ ਗਿਆ ਹੈ ਕਿ ਟੀਕੇ ਦੇ ਕਲੀਨੀਕਲ ਪ੍ਰਭਾਵੀ ਹੋਣ ਦਾ ਤੱਥ ਸਥਾਪਤ ਕੀਤਾ ਜਾਣਾ ਬਾਕੀ ਹੈ ਤੇ ਇਹ ਅਜੇ ਵੀ ਫੇਜ਼-3 ਟਰਾਇਲ ਵਿੱਚ ਹੈ। ਆਰ ਐਮ ਐਲ ਹਸਪਤਾਲ ਦੇ ਡਾਕਟਰਾਂ ਨੇ ਕੋਵੈਕਸੀਨ ਦੀ ਬਜਾਏ ‘ਕੋਵੀਸ਼ੀਲਡ' ਲਵਾਉਣ ਦੀ ਮੰਗ ਕੀਤੀ। ਆਰ ਐਮ ਐਲ ਦੀ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਰੈਜ਼ੀਡੈਂਟ ਡਾਕਟਰ ਕੋਵੈਕਸੀਨ ਬਾਰੇ ਸ਼ਸ਼ੋਪੰਜ ਵਿੱਚ ਹਨ, ਕਿਉਂਕਿ ਇਸ ਦਾ ਟਰਾਇਲ ਪੂਰਾ ਨਹੀਂ ਹੋਇਆ ਅਤੇ ਹੋ ਸਕਦਾ ਹੈ ਕਿ ਵੱਡੀ ਗਿਣਤੀ ਵਿੱਚ ਟੀਕਾਕਰਨ ਲਈ ਨਾ ਪਹੁੰਚਣ, ਜਿਸ ਕਾਰਨ ਟੀਕਾਕਰਨ ਮੁਹਿੰਮ ਨਾਕਾਮ ਹੋ ਜਾਵੇ, ਇਸ ਲਈ ਇਹ ਟੀਕਾ ਨਹੀਂ ਲਾਇਆ ਜਾਣਾ ਚਾਹੀਦਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼