Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤ ਦੀਆਂ 323 ਨਦੀਆਂ ਦਾ ਪਾਣੀ ਪ੍ਰਦੂਸ਼ਿਤ ਹੋਣ ਦੀ ਰਿਪੋਰਟ

December 03, 2018 09:28 PM

ਨਵੀਂ ਦਿੱਲੀ, 3 ਦਸੰਬਰ (ਪੋਸਟ ਬਿਊਰੋ)- ਭਾਰਤ ਦੀਆਂ ਲਗਭਗ 323 ਨਦੀਆਂ ਦਾ ਪਾਣੀ ਪੀਣਾ ਤਾਂ ਕਿਧਰੇ ਰਿਹਾ, ਨਹਾਉਣ ਦੇ ਵੀ ਲਾਇਕ ਨਹੀਂ ਰਿਹਾ। ਇਹ ਜਾਣਕਾਰੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਕ ਆਰ ਟੀ ਆਈ ਅਰਜ਼ੀ ਦੇ ਜਵਾਬ ਵਿੱਚ ਲਿਖਤੀ ਰੂਪ ਵਿੱਚ ਦਿੱਤੀ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਨੇ ਕਿਹਾ ਕਿ ਦੇਸ਼ ਦੀ ਕਰੀਬ 62 ਫੀਸਦੀ ਨਦੀਆਂ ਦਾ ਪਾਣੀ ਨਹਾਉਣ ਦੇ ਕਾਬਲ ਨਹੀਂ ਰਿਹਾ। ਇਸ ਵਿੱਚ ਗੰਗਾ, ਯਮੁਨਾ ਤੇ ਕੁਝ ਸਹਾਇਕ ਨਦੀਆਂ ਸ਼ਾਮਲ ਹਨ। ਸੀ ਪੀ ਸੀ ਬੀ ਦੀ ਰਿਪੋਰਟ ਮੁਤਾਬਕ ਜੀਵਨ ਦਾਨ ਕਹੀ ਜਾਣ ਵਾਲੀਆਂ ਇਹ ਨਦੀਆਂ ਖੁਦ ਖਤਰੇ ਵਿੱਚ ਹਨ। ਕੁੱਲ 521 ਨਦੀਆਂ ਦੇ ਪਾਣੀ ਦੀ ਮਾਨੀਟਰਿੰਗ ਕਰ ਰਹੇ ਸੀ ਪੀ ਸੀ ਬੀ ਮੁਤਾਬਕ ਦੇਸ਼ ਦੀਆਂ 198 ਨਦੀਆਂ ਸਾਫ ਹਨ। ਇਸ ਵਿੱਚ ਜ਼ਿਆਦਾ ਛੋਟੀਆਂ ਨਦੀਆਂ ਹਨ, ਪਰ ਵੱਡੀਆਂ ਨਦੀਆਂ ਦਾ ਪਾਣੀ ਖਤਰਨਾਕ ਪ੍ਰਦੂਸ਼ਣ ਦੀ ਚਪੇਟ ਵਿੱਚ ਹੈ ਜੋ 198 ਨਦੀਆਂ ਸਵੱਛ ਦੱਸੀਆਂ ਗਈਆਂ ਹਨ। ਇਸ ਵਿੱਚੋਂ ਜ਼ਿਆਦਾਤਰ ਦੱਖਣੀ-ਪੂਰਬੀ ਭਾਰਤ ਦੀਆਂ ਹਨ। ਨਦੀਆਂ ਦੀ ਸਵੱਛਤਾ ਪੱਖੋਂ ਮਹਾਰਾਸ਼ਟਰ ਦਾ ਬਹੁਤ ਬੁਰਾ ਹਾਲ ਹੈ। ਏਥੇ ਸਿਰਫ 7 ਨਦੀਆਂ ਸਾਫ ਹਨ ਤੇ 45 ਨਦੀਆਂ ਦਾ ਪਾਣੀ ਪ੍ਰਦੂਸ਼ਿਤ ਹੈ। ਗੰਗਾ ਸਫਾਈ ਲਈ ਮਿਲੇ ਡੇਢ ਹਜ਼ਾਰ ਕਰੋੜ ਖਰਚ ਹੀ ਨਹੀਂ ਹੋਏ, ਜਿਸ ਕਾਰਨ ਗੰਗਾ ਦਾ ਹਾਲ ਜਿਵੇਂ ਤਾਂ ਤਿਵੇਂ ਬਣਿਆ ਰਿਹਾ ਹੈ। ਨਦੀਆਂ ਵਿੱਚ ਵਧਦੇ ਕੱਚਰੇ ਕਾਰਨ ਇਨ੍ਹਾਂ ਵਿੱਚ ਬਾਇਓਕੈਮੀਕਲ ਆਕਸੀਜਨ ਡਿਮਾਂਡ ਵਧ ਰਹੀ ਹੈ ਅਤੇ ਆਕਸੀਜਨ ਦੀ ਖਪਤ ਕਾਫੀ ਵੱਧ ਹੋ ਰਹੀ ਹੈ। ਮਨੁੱਖੀ ਲਾਸ਼ਾਂ, ਜਾਨਵਰਾਂ ਦੀ ਲਾਸ਼ਾਂ ਤੇ ਫੁੱਲ-ਪੱਤੀਆਂ ਦਾ ਪ੍ਰਵਾਹ ਹੋਣ ਨਾਲ ਨਦੀਆਂ ਦਾ ਸੰਤੁਲਨ ਵਿਗੜਦਾ ਹੈ। ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਨਦੀਆਂ ਦੇ ਕਿਨਾਰੇ ਵੱਸੇ ਵੱਡੇ ਸ਼ਹਿਰ ਹਨ। ਸ਼ਹਿਰਾਂ ਵਿੱਚ ਜ਼ਿਆਦਾਤਰ ਸੀਵਰੇਜ ਟ੍ਰੀਟਮੈਂਟ ਪਲਾਂਟ ਨਹੀਂ, ਜਿਸ ਕਾਰਨ ਨਦੀਆਂ ਵਿੱਚ ਰੋਜ਼ਾਨਾ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਇਸ ਦਾ ਸਭ ਤੋਂ ਜ਼ਿਆਦਾ ਖਤਰਾ ਪਾਣੀ ਵਿੱਚ ਰਹਿਣ ਵਾਲੇ ਜੀਵਾਂ `ਤੇ ਮੰਡਰਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ