Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ ਦੀ ਕੈਬਨਿਟ ਨੇ ਇਮਰਾਨ ਦੇ ਸਹਿਯੋਗੀ ਨੂੰ ਪੀ ਟੀ ਵੀ ਦੀ ਪ੍ਰਧਾਨਗੀ ਤੋਂ ਲਾਹਿਆ

January 18, 2021 01:52 AM

ਇਸਲਾਮਾਬਾਦ, 17 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਕੈਬਨਿਟ ਨੇ ਹਾਈ ਕੋਰਟ ਦੇ ਹੁਕਮਾਂ ਉੱਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨੇੜਲੇ ਸਾਥੀ ਨਈਮ ਬੁਖਾਰੀ ਨੂੰ ਸਰਕਾਰੀ ਪਾਕਿਸਤਾਨ ਟੈਲੀਵਿਜ਼ਨ (ਪੀ ਟੀ ਵੀ) ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।ਮੀਡੀਆ ਦੀਆਂ ਕਈ ਖਬਰਾਂ ਵਿੱਚ ਦੱਸਿਆ ਗਿਆ ਕਿ ਉਚ ਅਦਾਲਤ ਨੇ ਉਨ੍ਹਾਂ ਨੂੰ ਚੈਨਲ ਦੇ ਮੁਖੀ ਵਜੋਂ ਕੰਮ ਕਰਨ ਤੋਂ ਰੋਕ ਦਿੱਤਾ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।
ਸੁਪਰੀਮ ਕੋਰਟ ਦੇ ਵਕੀਲ, ਨੇਤਾ ਅਤੇ ਸਾਬਕਾ ਟੀ ਵੀ ਐਂਕਰ ਬੁਖਾਰੀ ਨੂੰ ਪਿਛਲੇ ਸਾਲ ਨਵੰਬਰ ਵਿੱਚ ਸਰਕਾਰੀ ਚੈਨਲ ਦਾ ਮੁਖੀ ਬਣਾਇਆ ਗਿਆ ਸੀ, ਜਿਸ ਪਿੱਛੋਂ ਪ੍ਰਧਾਨ ਮੰਤਰੀ ਖਾਨ ਦਾ ਨੇੜਲਾ ਹੋਣ ਦਾ ਲਾਭ ਮਿਲਣ ਸੰਬੰਧੀ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ ਸੀ। ਇਸਲਾਮਾਬਾਦ ਹਾਈ ਕੋਰਟ ਨੇ ਬੁਖਾਰੀ ਦੀ ਨਿਯੁਕਤੀ ਦੇ ਵਿਰੁੱਧ ਕਈ ਪਟੀਸ਼ਨਾਂ ਉੱਤੇ ਸੁਣਵਾਈ ਦੌਰਾਨ ਪਿਛਲੇ ਵੀਰਵਾਰ ਨੂੰ ਉਨ੍ਹਾਂ ਨੂੰ ਪੀ ਟੀ ਵੀ ਦੇ ਪ੍ਰਧਾਨ ਅਹੁਦੇ ਉੱਤੇ ਕੰਮ ਕਰਨ ਤੋਂ ਰੋਕ ਦਿੱਤਾ ਤੇ ਇਸ ਨੂੰ 2018 ਵਿੱਚ ਇਹੋ ਜਿਹੇ ਕੇਸ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੱਸਿਆ ਸੀ।ਚੀਫ ਜਸਟਿਸ ਮੀਨੱਲਾਹ ਨੇ ਕਿਹਾ ਕਿ ਕੈਬਨਿਟ ਨੇ 65 ਸਾਲਾ ਬੁਖਾਰੀ ਦੀ ਉਮਰ ਹੱਦ ਵਿੱਚ ਢਿੱਲ ਦੇਣ ਉੱਤੇ ਸਪੱਸ਼ਟ ਫੈਸਲਾ ਨਹੀਂ ਲਿਆ।
ਡਾਨ ਨਿਊਜ਼ ਨੇ ਕੇਂਦਰੀ ਵਿਗਿਆਨ ਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਦੇ ਹਵਾਲੇ ਨਾਲ ਖਬਰ ਦਿੱਤੀ ਕਿ ਕੈਬਨਿਟ ਨੇ ਸਰਕੂਲਰ ਜਾਰੀ ਕਰ ਕੇ ਬੁਖਾਰੀ ਅਤੇ ਪੀ ਟੀ ਵੀ ਦੇ ਦੋ ਹੋਰ ਡਾਇਰੈਕਟਰਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ, ਕਿਉਂਕਿ ਉਨ੍ਹਾਂ ਦੀ ਉਮਰ 65 ਸਾਲ ਤੋਂ ਵੱਧ ਹੈ।।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ